ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉੱਘੇ ਲੇਖਕ ਡਾ. ਸੀ.ਪੀ. ਕੰਬੋਜ ਦੀ ਕੰਪਿਊਟਰ ਕਿਤਾਬ ਰਿਲੀਜ

ਸਿੱਖਿਆ ਮੰਤਰੀ ਡਾ. ਚੀਮਾ ਵੱਲੋਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ ਦੇਣ ’ਤੇ ਜ਼ੋਰ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਦਸੰਬਰ:
ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਇੱਥੋਂ ਦੇ ਫੇਜ਼-8 ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫੈਸਰ ਅਤੇ ਉμਘੇ ਕੰਪਿਊਟਰ ਲੇਖਕ ਡਾ. ਸੀ.ਪੀ. ਕੰਬੋਜ ਦੀ ਕਿਤਾਬ ਰਿਲੀਜ਼ ਕੀਤੀ ਗਈ। ਉਨ੍ਹਾਂ ਡਾਕਟਰ ਕੰਬੋਜ ਦੇ ਇਨ੍ਹਾਂ ਯਤਨਾਂ ਦੀ ਰੱਜਵੀਂ ਪ੍ਰਸੰਸਾਂ ਕਰਦਿਆਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕੰਪਿਊਟਰ ਦੀ ਜਾਣਕਾਰੀ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕੰਪਿਊਟਰ ਦੇ ਗਿਆਨ ਨਾਲ ਨੌਜਵਾਨਾਂ ਨੂੰ ਉੱਚ ਸਿੱਖਿਆ ਹਾਸਲ ਕਰਨ ਵਿੱਚ ਆਸਾਨੀ ਹੋਵੇਗੀ।
ਪੁਸਤਕ ਲੇਖਕ ਡਾ. ਕੰਬੋਜ ਨੇ ਦੱਸਿਆ ਕਿ ‘ਪੰਜਾਬੀ ਕੰਪਿਊਟਰ ਦਾ ਮੁੱਢਲਾ ਗਿਆਨ’ ਨਾਂ ਦੀ ਇਹ ਪੁਸਤਕ ਪੰਜਾਬੀ ਦੇ ਸਾਫ਼ਟਵੇਅਰਾਂ ਬਾਰੇ ਪ੍ਰਯੋਗੀ ਜਾਣਕਾਰੀ ’ਤੇ ਅਧਾਰਿਤ ਹੈ ਅਤੇ ਇਸ ਨੂੰ ਮਦਾਨ ਪਬਲਿਸ਼ਿੰਗ ਹਾਊਸ, ਪਟਿਆਲਾ ਨੇ ਛਾਪਿਆ ਹੈ। ਉਨ੍ਹਾਂ ਕਿਹਾ ਕਿ ਪੁਸਤਕ ਆਪਣੀ ਮਾਂ-ਬੋਲੀ ਨੂੰ ਪਿਆਰ ਕਰਨ ਵਾਲੇ ਵਿਦਿਆਰਥੀਆਂ, ਖੋਜਾਰਥੀਆਂ, ਅਧਿਆਪਕਾਂ, ਮੀਡੀਆ ਨਾਲ ਜੁੜੇ ਵਿਅਕਤੀਆਂ, ਲੇਖਕਾਂ ਆਦਿ ਲਈ ਫ਼ਾਇਦੇਮੰਦ ਸਾਬਤ ਹੋਵੇਗੀ। ਪੁਸਤਕ ਵਿਚ ਸਿਰਫ਼ ਮੁਫ਼ਤ, ਗੈਰ ਵਪਾਰਿਕ, ਭਾਰਤ ਸਰਕਾਰ ਦੇ ਮਾਪ-ਦੰਡਾਂ ’ਤੇ ਖਰੇ ਉμਤਰਨ ਵਾਲੇ, ਸਰਲ, ਉμਚ ਗੁਣਵੱਤਾ ਵਾਲੇ ਸਾਫ਼ਟਵੇਅਰਾਂ ਦੀ ਜਾਣਕਾਰੀ ਨੂੰ ਸਮਝਣ, ਸਮਝਾਉਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਸਤਕਾਂ ਬਾਰੇ ਵਧੇਰੇ ਜਾਣਕਾਰੀ ਲੈਣ ਲਈ ਉਨ੍ਹਾਂ ਦੀ ਵੈμਬਸਾਈਟ www.cpkamboj.com ਨੂੰ ਖੋਲ੍ਹਿਆ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਡਾ. ਕੰਬੋਜ ਸਰਹੱਦੀ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਲਾਧੂਕਾ ਦੇ ਜੰਮਪਲ ਹਨ ਤੇ ਉਹ ਹੁਣ ਤੱਕ ੨੮ ਪੁਸਤਕਾਂ ਦੀ ਰਚਨਾ ਕਰ ਚੁੱਕੇ ਹਨ। ਪੰਜਾਬੀ ਦੀਆਂ ਪ੍ਰਸਿੱਧ ਅਖ਼ਬਾਰਾਂ ਤੇ ਰਸਾਲਿਆਂ ਵਿਚ ਉਨ੍ਹਾਂ ਦੀਆਂ ਲੇਖਲੜੀਆਂ ਅਕਸਰਛਪਦੀਆਂ ਰਹਿੰਦੀਆਂ ਹਨ। ਇੰਨ੍ਹੀਂ ਦਿਨੀਂ ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵਿਖੇ ਅਸਿਸਟੈਂਟ ਪ੍ਰੋਫੈਸਰ ਵਜੋਂ ਸੇਵਾ ਕਰ ਰਹੇ ਹਨ।
ਇਸ ਸਮੇਂ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ, ਸਿੱਖਿਆ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਬਲਬੀਰ ਸਿੰਘ ਢੋਲ, ਸਕੱਤਰ ਜਨਕ ਰਾਜ ਮਹਿਰੋਕ, ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਦੇਵਿੰਦਰ ਸਿੰਘ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਡਾ. ਗੁਰਸ਼ਰਨ ਕੌਰ ਸਮੇਤ ਅਨੇਕਾਂ ਅਧਿਕਾਰੀ ਤੇ ਸਿੱਖਿਆ ਮਾਹਿਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …