Nabaz-e-punjab.com

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜਨਵਰੀ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਵੱਖ ਵੱਖ ਗੁਰਦੁਆਰਿਆਂ ਵਿੱਚ ਭਲਕੇ 13 ਜਨਵਰੀ ਨੂੰ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਮੇਤ ਹੋਰਨਾਂ ਥਾਵਾਂ ’ਤੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਗੁਰਬਾਣੀ ਕੀਰਤਨ ਹੋਵੇਗਾ ਅਤੇ ਲੰਗਰ ਲਗਾਏ ਜਾਣਗੇ।
ਉਧਰ, ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਅਰਦਾਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਜੋ ਗੁਰਦੁਆਰਾ ਸਾਹਿਬ ਸੋਹਾਣਾ ਤੋਂ ਸ਼ੁਰੂ ਹੋ ਕੇ ਪੂਰੇ ਇਲਾਕੇ ਦੀ ਪ੍ਰਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਪਾਲਕੀ ਸਾਹਿਬ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ ਸੀ। ਇਸ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਅਤੇ ਫੌਜੀ ਬੈਂਡ, ਸਕੂਲੀ ਬੱਚਿਆਂ ਦੇ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦਾ ਥਾਂ ਥਾਂ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …