Nabaz-e-punjab.com

ਐਸਟੀਐਫ਼ ਵੱਲੋਂ 50 ਗਰਾਮ ਹੈਰੋਇਨ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਤਿੰਨ ਵਿਅਕਤੀਆਂ ਨੂੰ 50 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਗੁਪਤ ਸੂਚਨਾ ਮਿਲਣ ’ਤੇ ਏਐਸਆਈ ਅਵਤਾਰ ਸਿੰਘ ਦੀ ਅਗਵਾਈ ਹੇਠ ਮੁਹਾਲੀ ਵਿੱਚ ਨਾਕਾਬੰਦੀ ਦੌਰਾਨ ਇੱਕ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ਨੂੰ ਰੋ ਕੇ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 50 ਗਰਾਮ ਹੈਰੋਇਨ ਬਰਾਮਦ ਕੀਤੀ ਗਈ।
ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਕਾਰ ਸਵਾਰ ਗੁਰਜੰਟ ਸਿੰਘ ਵਾਸੀ ਸਿੱਧੂਪੁਰ ਕਲਾਂ ਤੋਂ 25 ਗਰਾਮ, ਸਤੀਸ਼ ਕੁਮਾਰ ਤੋਂ 15 ਗਰਾਮ ਅਤੇ ਮਨਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਸੰਘੋਲ ਤੋਂ 10 ਗਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਪਿਛਲੇ 6 ਮਹੀਨੇ ਤੋਂ ਹੈਰੋਇਨ ਦਾ ਨਸ਼ਾ ਕਰ ਰਹੇ ਸਨ ਅਤੇ ਆਪਣੇ ਗਾਹਕਾਂ ਨੂੰ ਮਹਿੰਗੇ ਭਾਅ ਵਿੱਚ ਨਸ਼ਾ ਵੇਚ ਰਹੇ ਸਨ। ਸਤੀਸ਼ ਕੁਮਾਰ ਵਿਰੁੱਧ ਮਾਰਚ 2016 ਵਿੱਚ ਇਮੀਗ੍ਰੇਸ਼ਨ ਐਕਟ 1946 ਅਧੀਨ ਥਾਣਾ ਚਾਣਕਿਆਪੁਰੀ ਏਅਰਪੋਰਟ ਦਿੱਲੀ ਵਿੱਚ ਕੇਸ ਦਰਜ ਹੈ। ਗੁਰਜੰਟ ਸਿੰਘ ਦੇ ਖ਼ਿਲਾਫ਼ ਸਾਲ 2015 ਵਿੱਚ ਜ਼ਿਲ੍ਹਾ ਲੁਧਿਆਣਾ ਵਿੱਚ ਲੜਾਈ ਝਗੜੇ ਦਾ ਕੇਸ ਅਤੇ 2016 ਵਿੱਚ ਅਸਲਾ ਐਕਟ ਦਾ ਕੇਸ ਦਰਜ ਕੀਤਾ ਗਿਆ ਸੀ। ਇੰਝ ਹੀ ਮਨਪ੍ਰੀਤ ਸਿੰਘ ਦੇ ਖ਼ਿਲਾਫ਼ 2006 ਵਿੱਚ ਡਕੈਤੀ, ਲੁੱਟ ਖੋਹ ਦਾ ਇੱਕ ਕੇਸ ਅਤੇ 2015 ਵਿੱਚ ਲੜਾਈ ਝਗੜੇ ਦੇ 2 ਪਰਚੇ ਮੁਹਾਲੀ ਅਤੇ ਫਤਹਿਗੜ੍ਹ ਸਾਹਿਬ ਵਿੱਚ ਦਰਜ ਹਨ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਮੁਹਾਲੀ ਵਿੱਚ ਐਨਡੀਪੀਐਸ ਐਕਟ ਅਧੀਨ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…