ਕਿਸਾਨ ਆਗੂ ਦੀ ਬੇਟੀ ਜੁਆਏ ਬੈਦਵਾਨ ਨੇ ਯੂਥ ਖੇਡਾਂ ਵਿੱਚ ਜਿੱਤਿਆ ਸੋਨੇ ਦਾ ਤਗਮਾ

ਡਿਪਟੀ ਮੇਅਰ ਕੁਲਜੀਤ ਬੇਦੀ ਵੱਲੋਂ ਕਿਸਾਨ ਆਗੂ ਤੇ ਹੋਣਹਾਰ ਖਿਡਾਰਨ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 12 ਮਾਰਚ:
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਦੀ ਹੋਣਹਾਰ ਬੇਟੀ ਜੁਆਏ ਬੈਦਵਾਨ ਨੇ ਗੋਲਾ ਸੁੱਟਣ ਦੇ ਮੁਕਾਬਲੇ ਵਿੱਚ ਭਾਰਤ ਅੰਡਰ-18 ਯੂਥ ਖੇਡਾਂ ਵਿੱਚ ਸੋਨੇ ਦਾ ਤਗਮਾ ਜਿੱਤ ਕੇ ਮੁਹਾਲੀ ਸ਼ਹਿਰ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਇਹ ਮੁਕਾਬਲੇ ਪਟਨਾ ਸਾਹਿਬ ਵਿੱਚ 10 ਤੋਂ 12 ਮਾਰਚ ਦੌਰਾਨ ਹੋਏ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੁਹਾਲੀ ਵਾਪਸ ਪਹੁੰਚਣ ’ਤੇ ਮੁਹਾਲੀ ਦਾ ਮਾਣ ਜੁਆਏ ਵੈਦਵਾਨ ਅਤੇ ਉਨ੍ਹਾਂ ਦੇ ਪਿਤਾ ਪਰਮਦੀਪ ਬੈਦਵਾਨ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।

ਉਨ੍ਹਾਂ ਕਿਹਾ ਕਿ ਜੁਆਏ ਬੈਦਵਾਨ ਨੇ ਮੁਹਾਲੀ ਦੇ ਨਾਲ-ਨਾਲ ਪੰਜਾਬ ਅਤੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਧੀਆਂ ਹਰ ਖੇਤਰ ਵਿੱਚ ਅੱਗੇ ਜਾ ਰਹੀਆਂ ਹਨ ਅਤੇ ਖਾਸ ਤੌਰ ’ਤੇ ਖੇਡਾਂ ਵਿੱਚ ਸਾਡੀਆਂ ਬੱਚੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ, ਜੋ ਪੰਜਾਬ ਲਈ ਬੜੇ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਜੁਆਏ ਬੈਦਵਾਨ ਦੀ ਇਹ ਉਪਲਬਧੀ ਹੋਰਨਾਂ ਬੱਚਿਆਂ ਨੂੰ ਵੀ ਖੇਡਾਂ ਵੱਲ ਪ੍ਰੇਰਿਤ ਕਰੇਗੀ। ਉਨ੍ਹਾਂ ਖਾਸ ਤੌਰ ’ਤੇ ਜੁਆਏ ਬੈਦਵਾਨ ਦੇ ਪਿਤਾ ਪਰਮਦੀਪ ਸਿੰਘ ਬੈਦਵਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਦਿਨ-ਰਾਤ ਆਪਣੀ ਬੱਚੀ ਨੂੰ ਚੈਂਪੀਅਨ ਬਣਾਉਣ ਲਈ ਲਗਾਤਾਰ ਮਿਹਨਤ ਕਰਦੇ ਆ ਰਹੇ ਹਨ। ਉਨ੍ਹਾਂ ਨੇ ਚੈਂਪੀਅਨ ਐਥਲੀਟ ਦੇ ਕੋਚ ਸਵਰਨ ਸਿੰਘ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੁਹਾਲੀ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਕਈ ਖਿਡਾਰੀ ਤਿਆਰ ਕੀਤੇ ਹਨ। ਇਸ ਮੌਕੇ ਮਲਕੀਅਤ ਸਿੰਘ ਪ੍ਰਧਾਨ ਅਥਲੈਟਿਕ ਐਸੋਸੀਏਸ਼ਨ ਮੁਹਾਲੀ, ਪਰਮਜੀਤ ਸਿੰਘ, ਅਮਰਜੀਤ ਸਿੰਘ, ਮਨਦੀਪ ਕੌਰ, ਸੁਰਜੀਤ ਸਿੰਘ ਮਟੌਰ, ਰਮਨਜੀਤ ਸਿੰਘ ਲਿੱਧੜ, ਰਾਜਨ ਪੁਰੀ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਜਬਰੀ ਵਸੂਲੀ ਮਾਮਲਾ: ਤੀਜੀ ਕਮਾਂਡੋ ਬਟਾਲੀਅਨ ਦਾ ਕਰਮਚਾਰੀ ਤੇ ਸਾਥੀ ਗ੍ਰਿਫ਼ਤਾਰ

ਜਬਰੀ ਵਸੂਲੀ ਮਾਮਲਾ: ਤੀਜੀ ਕਮਾਂਡੋ ਬਟਾਲੀਅਨ ਦਾ ਕਰਮਚਾਰੀ ਤੇ ਸਾਥੀ ਗ੍ਰਿਫ਼ਤਾਰ ਹੱਡੀਆਂ ਦਾ ਇਲਾਜ ਕਰਨ ਵਾਲੇ …