Share on Facebook Share on Twitter Share on Google+ Share on Pinterest Share on Linkedin ਪਿੰਡ ਬਲੌਂਗੀ ਵਿੱਚ ਕਿਰਾਏਦਾਰ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਪਰੈਲ: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਜੂਹ ਵਿੱਚ ਵਸਦੇ ਪਿੰਡ ਬਲੌਂਗੀ ਵਿੱਚ ਅੱਜ ਦੇਰ ਸ਼ਾਮ ਇਕ ਨੌਜਵਾਨ ਵੱਲੋਂ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਮੁੱਖ ਸਿੰਘ ਉਰਫ਼ ਰਵੀ (32) ਵਾਸੀ ਪਿੰਡ ਪਵਾਲਾ (ਜ਼ਿਲ੍ਹਾ ਫਤਹਿਗੜ੍ਹ) ਵਜੋਂ ਹੋਈ ਹੈ। ਉਹ ਬਲੌਂਗੀ ਥਾਣੇ ਦੇ ਬਿਲਕੁਲ ਪਿੱਛੇ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਅਤੇ ਮੁਹਾਲੀ ਦੀ ਕਿਸੇ ਫੈਕਟਰੀ ਵਿੱਚ ਨੌਕਰੀ ਕਰਦਾ ਸੀ। ਸੂਚਨਾ ਮਿਲਦੇ ਹੀ ਸਬ ਇੰਸਪੈਕਟਰ ਹਰਪ੍ਰੀਤ ਸਿੰਘ ਅਤੇ ਹੋਰ ਪੁਲੀਸ ਕਰਮਚਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਲਾਸ਼ ਨੂੰ ਥੱਲੇ ਲਾਹ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਮੁੱਖ ਸਿੰਘ ਉਰਫ਼ ਰਵੀ ਨਾਲ ਕੁਝ ਹੋਰ ਨੌਜਵਾਨ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਸੀ ਪ੍ਰੰਤੂ ਇਨ੍ਹੀਂ ਦਿਨੀਂ ਕਰੋਨਾਵਾਇਰਸ ਦੇ ਚੱਲਦਿਆਂ ਕਰਫਿਊ ਲੱਗਿਆ ਹੋਣ ਕਾਰਨ ਉਸ ਦੇ ਸਾਥੀ ਆਪੋ ਆਪਣੇ ਘਰਾਂ ਵਿੱਚ ਪਰਤ ਗਏ ਸਨ ਜਦੋਂਕਿ ਰਵੀ ਇਕੱਲਾ ਹੀ ਕਮਰੇ ਵਿੱਚ ਰਹਿ ਰਿਹਾ ਸੀ। ਗੁਆਂਢੀਆਂ ਨੇ ਸ਼ਾਮ ਨੂੰ ਦੇਖਿਆ ਕਿ ਅੱਜ ਦੁਪਹਿਰ ਤੋਂ ਬਾਅਦ ਗੁਰਮੁੱਖ ਸਿੰਘ ਨੇ ਆਪਣੇ ਕਮਰੇ ਦਾ ਦਰਵਾਜਾ ਨਹੀਂ ਖੋਲ੍ਹਿਆ ਹੈ ਅਤੇ ਨਾ ਹੀ ਉਹ ਅੰਦਰ ਬਾਹਰ ਆਇਆ ਗਿਆ ਹੈ ਅਤੇ ਨਾ ਹੀ ਉਸ ਦੇ ਕਮਰੇ ਵਿੱਚ ਕੋਈ ਆਉਂਦਾ ਜਾਂਦਾ ਦਿਖਾਈ ਦਿੱਤਾ ਹੈ। ਗੁਆਂਢੀਆਂ ਨੇ ਖਿੜਕੀ ’ਚੋਂ ਦੇਖਿਆ ਕਿ ਰਵੀ ਦੀ ਲਾਸ਼ ਛੱਤ ਵਾਲੇ ਪੱਖੇ ਦੀ ਹੁੱਕ ਨਾਲ ਲਟਕ ਰਹੀ ਸੀ। ਗੁਆਂਢੀਆਂ ਨੇ ਇਸ ਦੀ ਇਤਲਾਹ ਬਲੌਂਗੀ ਪੁਲੀਸ ਨੂੰ ਦਿੱਤੀ ਗਈ ਅਤੇ ਸੂਚਨਾ ਮਿਲਦੇ ਹੀ ਜਾਂਚ ਅਧਿਕਾਰੀ ਹਰਪ੍ਰੀਤ ਸਿੰਘ ਅਤੇ ਹੋਰ ਪੁਲੀਸ ਕਰਮਚਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਲੋਕਾਂ ਦੀ ਹਾਜ਼ਰੀ ਵਿੱਚ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਵੱਲੋਂ ਮ੍ਰਿਤਕ ਨੌਜਵਾਨ ਦੇ ਮਾਪਿਆਂ ਨੂੰ ਇਤਲਾਹ ਕਰ ਦਿੱਤੀ ਹੈ। ਭਲਕੇ ਐਤਵਾਰ ਨੂੰ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਲਾਸ਼ ਦਾ ਪੋਸਟ ਮਾਰਟਮ ਕਰਵਾਇਆ ਜਾਵੇਗਾ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ