Share on Facebook Share on Twitter Share on Google+ Share on Pinterest Share on Linkedin ਪ੍ਰੋਫੈਸਰ ਜੋੜੀ ਵੱਲੋਂ ਦਲਿਤ ਲੜਕੀ ਨਾਲ ਧੱਕਾ ਕਰਨ ਦਾ ਮਾਮਲਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰੂਪਨਗਰ ਦੇ ਐਸ.ਐਸ.ਪੀ. ਤੋਂ ਰਿਪੋਰਟ ਤਲਬ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 10 ਜਨਵਰੀ- ਜ਼ਿਲ•ਾ ਰੂਪਨਗਰ ਦੀ ਦਲਿਤ ਲੜਕੀ ਨਾਲ ਪ੍ਰੋਫੈਸਰ ਜੋੜੀ ਵੱਲੋਂ ਕੀਤੀ ਧੱਕੇਸ਼ਾਹੀ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਪੱਤਰ ਜਾਰੀ ਕਰ ਕੇ ਸੀਨੀਅਰ ਸੁਪਰਡੈਂਟ ਆਫ ਪੁਲੀਸ (ਐਸ.ਐਸ.ਪੀ.) ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਬਾਰੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਭਦਿਆਲ ਰਾਮਪੁਰ ਨੇ ਦੱਸਿਆ ਕਿ ਰੂਪਨਗਰ ਜ਼ਿਲ•ੇ ਨਾਲ ਸਬੰਧਤ ਇਕ ਲੜਕੀ ਜੋ ਲੁਧਿਆਣਾ ਜ਼ਿਲ•ੇ ਦੇ ਇਕ ਨਰਸਿੰਗ ਕਾਲਜ ਵਿੱਚ ਪੜ•ਦੀ ਸੀ, ਨਾਲ ਧੱਕਾ ਕੀਤਾ ਗਿਆ ਅਤੇ ਉਸ ਨਾਲ ਸ਼ਾਦੀਸ਼ੁਦਾ ਹੋਣ ਦੇ ਬਾਵਜੂਦ ਵਿਆਹ ਕਰਵਾ ਕੇ ਉਸ ਨੂੰ ਗੈਰ-ਕਾਨੂੰਨੀ ਕੈਦ ਵਿੱਚ ਰੱਖਿਆ ਗਿਆ ਅਤੇ ਬੱਚਾ ਪੈਦਾ ਕੀਤਾ ਗਿਆ। ਸ੍ਰੀ ਰਾਮਪੁਰ ਨੇ ਦੱਸਿਆ ਕਿ ਪੀੜਤ ਲੜਕੀ ਜਿਸ ਦਾ ਹੁਣ ਸੱਤ ਮਹੀਨੇ ਦਾ ਬੱਚਾ ਹੈ, ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤਜਿੰਦਰ ਕੌਰ, ਆਈ.ਏ.ਐਸ. ਸੇਵਾਮੁਕਤ ਅੱਗੇ ਪੇਸ਼ ਹੋ ਕੇ ਆਪਣੀ ਲਿਖਤੀ ਸ਼ਿਕਾਇਤ ਦਿੱਤੀ। ਇਸ ‘ਤੇ ਤੁਰਤ ਕਾਰਵਾਈ ਕਰਦਿਆਂ ਚੇਅਰਪਰਸਨ ਸ੍ਰੀਮਤੀ ਤਜਿੰਦਰ ਕੌਰ ਨੇ ਇਸ ਸਬੰਧੀ ਐਸ.ਐਸ.ਪੀ. ਰੂਪਨਗਰ ਤੋਂ 16 ਜਨਵਰੀ ਨੂੰ ਰਿਪੋਰਟ ਤਲਬ ਕੀਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ