Share on Facebook Share on Twitter Share on Google+ Share on Pinterest Share on Linkedin ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਵਫ਼ਦ ਨੇ ਕੀਤੀ ਕੁਲਵੰਤ ਸਿੰਘ ਨਾਲ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਦਫਤਰ ਲਈ ਵਫ਼ਦ ਨੇ ਕੀਤੀ ਪਲਾਟ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ: ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੁਹਾਲੀ ਕਾਰਪੋਰੇਸ਼ਨ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਅੱਜ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਉੱਚ ਪੱਧਰੀ ਵਫ਼ਦ ਨੇ ਆਪ ਦੇ ਚੋਣ ਦਫ਼ਤਰ ਸੈਕਟਰ 79 ਵਿਖੇ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਕੰਸਲਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਗੁਲਾਟੀ ਨੇ ਉਨ੍ਹਾਂ ਦੱਸਿਆ ਕਿ ਅੱਜ ਇਸ ਮੀਟਿੰਗ ਦੌਰਾਨ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਮੈਂਬਰਾਂ ਦੀ ਤਰਫੋਂ ਐਸੋਸੀਏਸ਼ਨ ਦੇ ਦਫ਼ਤਰ ਦੇ ਲਈ ਮੁਹਾਲੀ ਵਿੱਚ ਪਲਾਂਟ ਦੀ ਮੰਗ ਕੀਤੀ। ਇਸ ਮੀਟਿੰਗ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਪ ਦੇ ਮੁਹਾਲੀ ਤੋਂ ਉਮੀਦਵਾਰ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਮੈਂਬਰਾਂ ਦੀਆਂ ਲੋੜਾਂ ਸਬੰਧੀ ਪੂਰੀ ਤਰ੍ਹਾਂ ਜਾਗਰੂਕ ਹਨ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅੱਜ ਦੀ ਮੀਟਿੰਗ ਬੇਹੱਦ ਖ਼ੁਸ਼ਗਵਾਰ ਮਾਹੌਲ ਵਿੱਚ ਹੋਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਉਹ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਹੱਲ ਕਰਨਗੇ। ਇਸ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਡਿੰਪਲ ਸੱਭਰਵਾਲ, ਅਜੀਤ ਪਵਾਰ,ਟੀ ਐੱਸ ਗੁਲ੍ਹਾਟੀ, ਅਮਨਦੀਪ ਸਿੰਘ ਗੁਲਾਟੀ, ਫੂਲਰਾਜ ਸਿੰਘ ਸਟੇਟ ਅਵਾਰਡੀ ਅਕਵਿੰਦਰ ਸਿੰਘ ਗੋਸਲ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਇਹ ਆਈਜੀ ਸਰਬਜੀਤ ਸਿੰਘ ਪੰਧੇਰ ਪਹਿਲਾਂ ਹੀ ਆਪ ਪਾਰਟੀ ਦੇ ਸਰਗਰਮ ਨੁਮਾਇੰਦੇ ਹਨ ਅਤੇ ਅੱਜ ਸਾਬਕਾ ਮੇਅਰ ਦੀ ਹਾਜ਼ਰੀ ਵਿੱਚ ਪੁਲੀਸ ਐਸੋਸੀਏਸ਼ਨ ਦੇ ਸੇਵਾਮੁਕਤ ਅਧਿਕਾਰੀ ਪੁਲੀਸ ਅਧਿਕਾਰੀ ਮੈਂਬਰਾਂ ਨੇ ਆਪ ਦੀ ਹਮਾਇਤ ਦਾ ਐਲਾਨ ਕਰਨ ਨਾਲ ਵਲੰਟੀਅਰਾਂ ਵਿੱਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ