ਸਾਹਿਬਜਾਦਿਆਂ ਦੀ ਯਾਦ ’ਚ ਗੁਰਮਤਿ ਸਮਾਗਮ ਕਰਵਾਇਆ ਗਿਆ

ਮਾਜਰੀ, 21 ਦਸੰਬਰ (ਰਜਨੀਕਾਂਤ ਗਰੋਵਰ):
ਸਾਹਿਬਜ਼ਾਦਿਆਂ ਦੀ ਯਾਦ ਵਿੱਚ ਪਿੰਡ ਢਕੋਰਾਂ ਦੀ ਸੰਗਤ ਵੱਲੋਂ ਬਲਾਕ ਮਾਜਰੀ ਵਿੱਚ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਭਾਈ ਹਰਜੀਤ ਸਿੰਘ ਢਪਾਲੀ, ਬੀਬੀ ਗਗਨਦੀਪ ਕੌਰ, ਭਾਈ ਭੁਪਿੰਦਰ ਸਿੰਘ, ਭਾਈ ਧਰਮਵੀਰ ਸਿੰਘ ਤੇ ਸੋਨਮਦੀਪ ਸਿੰਘ ਪ੍ਰਮੇਸ਼ਰ ਦੁਆਰ ਢੱਡਰੀਆਂ ਵਾਲਿਆਂ ਦੇ ਜਥਿਆਂ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਅਤੇ ਗੁਰਬਾਣੀ ਰਾਹੀਂ ਨਾਮ ਜਪਣ ਤੇ ਸੱਚੀ ਕਿਰਤ ਕਰਨ ਦੀ ਪ੍ਰੇਰਨਾ ਦਿੱਤੀ। ਰਾਗੀ ਜਥਿਆਂ ਨੇ ਆਪਣੇ ਰਸਭਿੰਨੇ ਕੀਰਤਨ ਨਾਲ ਹਾਜ਼ਰ ਸੰਗਤ ਨੂੰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਮੁੱਖ ਪ੍ਰਬੰਧਕ ਭਾਈ ਮੇਜਰ ਸਿੰਘ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਹਿਜਪਾਠ ਕਰਨ ਅਤੇ ਗੁਰਬਾਣੀ ਵਿਚਾਰ ਜਾਨਣ ਵਾਲੀ ਸੰਗਤ ਨੂੰ 25 ਦਸੰਬਰ ਨੂੰ 9 ਵਜੇ ਪਿੰਡ ਢਕੋਰਾਂ ਵਿੱਚ ਗੁਰਬਾਣੀ ਦੀਆਂ ਸੈਂਚੀਆਂ ਭੇਂਟ ਕੀਤੀਆਂ ਜਾਣਗੀਆਂ।

Load More Related Articles

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…