ਸੀਆਈਡੀ ਦਫ਼ਤਰੀ ਮੁਲਾਜ਼ਮ ਦੀ ਹੱਤਿਆ ਮਾਮਲੇ ਵਿੱਚ ਦੋਸਤ ਸਮੇਤ ਦਫ਼ਤਰੀ ਮਹਿਲਾ ਮੁਲਾਜ਼ਮ ਨਾਮਜ਼ਦ

ਸੀਆਈਡੀ ਦਫ਼ਤਰ ਦੀ ਸ਼ੱਕੀ ਮਹਿਲਾ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਕੀਤੀ ਪੁੱਛਗਿੱਛ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਾਰਚ:
ਇੱਥੋਂ ਦੇ ਸੈਕਟਰ-77 ਸਥਿਤ ਪੰਜਾਬ ਪੁਲੀਸ (ਇੰਟੈਲੀਜੈਂਸ ਵਿੰਗ) ਦੇ ਮੁੱਖ ਦਫ਼ਤਰ ਵਿੱਚ ਤਾਇਨਾਤ ਸੀਨੀਅਰ ਸਹਾਇਕ ਕੁਲਵਿੰਦਰ ਸਿੰਘ (50) ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਦੇ ਮਾਮਲੇ ਮੁਹਾਲੀ ਪੁਲੀਸ ਨੇ ਮ੍ਰਿਤਕ ਕਰਮਚਾਰੀ ਦੇ ਦੋਸਤ ਇਕਬਾਲ ਸਿੰਘ ਅਤੇ ਇਕ ਮਹਿਲਾ ਮੁਲਾਜ਼ਮ ਨੂੰ ਨਾਮਜ਼ਦ ਕੀਤਾ ਗਿਆ ਹੈ। ਕੁਲਵਿੰਦਰ ਹੋਲੀ ਵਾਲੀ ਸ਼ਾਮ ਤੋਂ ਭੇਦਭਰੀ ਹਾਲਤ ਵਿੱਚ ਲਾਪਤਾ ਸੀ ਅਤੇ ਬੀਤੇ ਕੱਲ੍ਹ ਮੁਹਾਲੀ ਹਵਾਈ ਅੱਡਾ ਚੌਕ ਤੋਂ ਪਿੰਡ ਦੈੜੀ ਨੂੰ ਜਾਂਦੀ ਮੁੱਖ ਸੜਕ ਕਿਨਾਰੇ ਝਾੜੀਆਂ ਪਿੱਛੇ ਉਸ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ ਸੀ। ਲਾਸ਼ ਨੂੰ ਬੰਨ੍ਹ ਕੇ ਪਲਾਸਟਿਕ ਦੇ ਲਿਫ਼ਾਫ਼ੇ ਵਿੱਚ ਬੰਦ ਕਰਕੇ ਝਾੜੀਆਂ ਪਿੱਛੇ ਸੁੱਟਿਆਂ ਗਿਆ ਸੀ।
ਉਧਰ, ਪੁਲੀਸ ਸੂਤਰਾਂ ਦੀ ਜਾਣਕਾਰੀ ਪੁਲੀਸ ਨੇ ਅੱਜ ਸੀਆਈਡੀ ਦਫ਼ਤਰ ਵਿੱਚ ਤਾਇਨਾਤ ਉਕਤ ਮਹਿਲਾ ਨੂੰ ਥਾਣੇ ਸੱਦ ਕੇ ਉਸ ਕੋਲੋਂ ਲੰਮੀ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਦੌਰਾਨ ਕਿ ਗੱਲ ਸਾਹਮਣੇ ਆਈ। ਇਸ ਬਾਰੇ ਕੋਈ ਅਧਿਕਾਰੀ ਕੁਝ ਦੱਸਣ ਨੂੰ ਤਿਆਰ ਨਹੀਂ ਹੈ। ਇਕ ਪੁਲੀਸ ਅਧਿਕਾਰੀ ਨੇ ਏਨਾ ਜ਼ਰੂਰ ਦੱਸਿਆ ਕਿ ਮੁੱਖ ਦਫ਼ਤਰ ਦੀ ਮਹਿਲਾ ਕਰਮਚਾਰਨ ਦਾ ਨਾਂ ਮ੍ਰਿਤਕ ਮੁਲਾਜ਼ਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਿਆ ਗਿਆ ਹੈ। ਜਿਸ ਨੂੰ ਸ਼ੱਕ ਦੇ ਆਧਾਰ ਕੇ ਸੱਦ ਕੇ ਪੁੱਛਗਿੱਛ ਕੀਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲੀਸ ਮਾਮਲੇ ਦੀ ਵੱਖ ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ। ਕਰਮਚਾਰੀ ਦੀ ਇਕ ਬਾਂਹ ਟੁੱਟੀ ਹੋਈ ਹੈ ਅਤੇ ਉਸ ਦੇ ਸਿਰ ਵਿੱਚ ਡੂੰਘੀ ਸੱਟ ਲੱਗੀ ਹੋਈ ਸੀ। ਕਰਮਚਾਰੀ ਦੀ ਗੁੰਮਸੁਦਗੀ ਬਾਰੇ ਯੂਟੀ ਪੁਲੀਸ ਕੋਲ ਡੀਡੀਆਰ ਵੀ ਦਰਜ ਕਰਵਾਈ ਗਈ ਸੀ। ਕਿਉਂਕਿ ਹੋਲੀ ਵਾਲੇ ਦਿਨ ਸ਼ਾਮ ਨੂੰ ਉਹ ਅਚਾਨਕ ਘਰੋਂ ਜਲਦੀ ਵਾਪਸ ਆਉਣ ਲਈ ਕਹਿ ਕੇ ਚਲਾ ਗਿਆ ਸੀ ਲੇਕਿਨ ਦੇਰ ਰਾਤ ਤੱਕ ਵਾਪਸ ਨਹੀਂ ਆਇਆ ਸੀ ਅਤੇ ਅਗਲੇ ਦਿਨ ਉਸ ਦੀ ਲਾਸ਼ ਬਰਾਮਦ ਹੋਈ ਸੀ।
ਡੀਐਸਪੀ (ਸਿਟੀ-2) ਰਮਨਦੀਪ ਸਿੰਘ ਨੇ ਦੱਸਿਆ ਕਿ ਸਥਾਨਕ ਸਰਕਾਰੀ ਹਸਪਤਾਲ ਵਿੱਚ ਮ੍ਰਿਤਕ ਕਰਮਚਾਰੀ ਦਾ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀ ਦੀ ਮੌਤ ਦੇ ਅਸਲਾ ਕਾਰਨਾਂ ਦਾ ਪਤਾ ਪੋਸਟ ਮਾਰਟਮ ਅਤੇ ਵਿੱਸਰਾ ਜਾਂਚ ਰਿਪੋਰਟ ਤੋਂ ਬਾਅਦ ਹੀ ਲੱਗ ਸਕੇਗਾ।
ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ ਨੇ ਇਕਬਾਲ ਸਿੰਘ ਅਤੇ ਦਫ਼ਤਰੀ ਦੀ ਇਕ ਮਹਿਲਾ ਕਰਮਚਾਰਨ ਨੂੰ ਕੇਸ ਵਿੱਚ ਨਾਮਜ਼ਦ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲੀਸ ਮਾਮਲੇ ਦੀ ਵੱਖ ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਜਾਣਕਾਰੀ ਮਿਲੀ ਹੈ ਕਿ ਕੁਲਵਿੰਦਰ ਸਿੰਘ ਹੋਲੀ ਵਾਲੀ ਰਾਤ ਨੂੰ ਆਪਣੇ ਦੋਸਤ ਇਕਬਾਲ ਸਿੰਘ ਨਾਲ ਚੰਡੀਗੜ੍ਹ ਦੇ ਇਕ ਹੋਟਲ ਵਿੱਚ ਗਿਆ ਸੀ। ਜਿੱਥੇ ਉਨ੍ਹਾਂ ਨੇ ਇਕੱਠੇ ਬੈਠ ਕੇ ਸ਼ਰਾਬ ਵੀ ਪੀਤੀ ਸੀ। ਇਸ ਮਗਰੋਂ ਇਕਬਾਲ ਫਰਾਰ ਹੈ। ਉਨ੍ਹਾਂ ਕਿਹਾ ਕਿ ਇਕਬਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਮਾਮਲੇ ਦੀ ਸਚਾਈ ਸਾਹਮਣੇ ਆਵੇਗੀ। ਉਸ ਦੀ ਭਾਲ ਵਿੱਚ ਲਗਾਤਾਰ ਸਬੰਧਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਕਬਾਲ ਦੇ ਮੋਬਾਈਲ ਫੋਨ ਦੀ ਲੋਕੇਸ਼ਨ ਦਾ ਪਿੱਛਾ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …