Share on Facebook Share on Twitter Share on Google+ Share on Pinterest Share on Linkedin ਹਿਮਾਚਲ ਰੋਡਵੇਜ਼ ਦੀ ਬੱਸ ਤੇ ਦੁੱਧ ਦੇ ਟੈਂਕਰ ਦੀ ਟੱਕਰ ਵਿੱਚ 1 ਯਾਤਰੀ ਦੀ ਮੌਤ, 11 ਹੋਰ ਜ਼ਖ਼ਮੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ: ਬੀਤੀ ਰਾਤ ਕਰੀਬ ਸਵਾ ਇੱਕ ਵਜੇ ਫੇਜ਼-6 ਵਿੱਚ ਨਵੇਂ ਬੱਸ ਅੱਡੇ ਦੇ ਬਾਹਰ ਇਕ ਹਿਮਾਚਲ ਰੋਡਵੇਜ ਦੀ ਬੱਸ ਅਤੇ ਦੁੱਧ ਦੇ ਇਕ ਕੈਂਟਰ ਵਿਚਾਲੇ ਟੱਕਰ ਹੋ ਗਈ, ਜਿਸ ਵਿੱਚ ਬੱਸ ਦੇ ਡਰਾਈਵਰ ਅਤੇ ਕੰਡਕਟਰ ਸਮੇਤ 12 ਜ਼ਖ਼ਮੀਆਂ ਹੋ ਗਏ, ਬਾਅਦ ਵਿੱਚ ਪੀਜੀਆਈ ਵਿੱਚ ਜੇਰੇ ਇਲਾਜ ਇਕ ਗੰਭੀਰ ਜਖਮੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਰੋਡਵੇਜ ਦੀ ਬੱਸ ਧਰਮਸ਼ਾਲਾ ਤੋਂ ਹਰਿਦੁਆਰ ਜਾ ਰਹੀ ਸੀ। ਰਾਤ ਸਵਾ ਇਕ ਵਜੇ ਦੇ ਕਰੀਬ ਜਦੋਂ ਇਹ ਬੱਸ ਮੁਹਾਲੀ ਦੇ ਫੇਜ਼-6 ਦੇ ਬੱਸ ਅੱਡੇ ’ਚੋਂ ਬਾਹਰ ਨਿਕਲੀ ਤਾਂ ਵੇਰਕਾ ਪਲਾਂਟ ਵਾਲੇ ਪਾਸਿਓਂ ਆ ਰਹੇ ਵੇਰਕਾ ਦੁੱਧ ਦੇ ਟੈਂਕਰ ਨਾਲ ਉਸਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਬੱਸ ਦੇ ਡਰਾਈਵਰ ਹਰਵਿੰਦਰ ਸਿੰਘ ਵਸਨੀਕ ਲੁਧਿਆਣਾ ਅਤੇ ਕੰਡਕਟਰ ਰਜਿੰਦਰ ਕੁਮਾਰ ਵਾਸੀ ਕਾਂਗੜਾ ਸਮੇਤ 12 ਵਿਅਕਤੀ ਜ਼ਖ਼ਮੀ ਹੋ ਗਏ। ਉਧਰ, 100 ਨੰਬਰ ਉਪਰ ਮਿਲੀ ਸੂਚਨਾ ਤੋਂ ਬਾਅਦ ਮੌਕੇ ਉੱਤੇ ਪਹੁੰਚੀ ਪੁਲੀਸ ਪਾਰਟੀ ਨੇ ਤੁਰੰਤ ਜ਼ਖ਼ੀਆਂ ਨੂੰ ਸਿਵਲ ਹਸਪਤਾਲ ਫੇਜ਼-6 ਵਿੱਚ ਭਰਤੀ ਕਰਵਾਇਆ ਜਿੱਥੋਂ ਬੱਸ ਦੇ ਡਰਾਈਵਰ ਤੇ ਕੰਡਕਟਰ ਸਮੇਤ ਚਾਰ ਵਿਅਕਤੀਆਂ ਦੀ ਹਾਲਤ ਗੰਭੀਰ ਦੇਖਦਿਆਂ ਉਹਨਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਪੀਜੀਆਈ ਵਿਖੇ ਜ਼ੇਰੇ ਇਲਾਜ ਇਸ ਹਾਦਸੇ ਵਿੱਚ ਗੰਭੀਰ ਜਖਮੀ ਹੋਏ ਵਿਜੈ ਕੁਮਾਰ ਵਾਸੀ ਕਾਂਗੜਾ ਦੀ ਮੌਤ ਹੋ ਗਈ। ਬੱਸ ਦੇ ਡ੍ਰਾਈਵਰ ਕੰਡਕਟਰ ਅਤੇ ਦੁੱਧ ਦੇ ਕੈਂਟਰ ਦੇ ਕਲੀਨਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਟੈਂਕਰ ਡ੍ਰਾਈਵਰ ਹਾਦਸੇ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ