nabaz-e-punjab.com

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1 ਲੱਖ 55 ਹਜ਼ਾਰ 394 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ: ਸਪਰਾ

ਕਿਸਾਨਾਂ ਨੂੰ 240 ਕਰੋੜ 62 ਲੱਖ ਰੁਪਏ ਦੀ ਕੀਤੀ ਅਦਾਇਗੀ, ਕਿਸਾਨਾਂ ਨੂੰ ਝੋਨੇ ਦੀ ਰਹਿੰਦ ਖੂੰਹਦ\ਪਰਾਲੀ ਨਾ ਸਾੜਨ ਦੀ ਅਪੀਲ

ਸਾਹਿਬਾਜ਼ਾਦਾ ਅਜੀਤ ਸਿੰਘ ਨਗਰ, 10 ਨਵੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ 1 ਲੱਖ 55 ਹਜ਼ਾਰ 394 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਮੰਡੀਆਂ ਵਿੱਚ 1 ਲੱਖ 55 ਹਜਾਰ 440 ਮੀਟਰਿਕ ਟਨ ਝੋਨਾ ਪੁੱਜਿਆ ਅਤੇ ਕਿਸਾਨਾਂ ਨੂੰ 240 ਕਰੋੜ 62 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਜਦਕਿ ਬਕਾਇਆ ਰਾਸ਼ੀ 5 ਕਰੋੜ 64 ਲੱਖ ਦੀ ਅਦਾਇਗੀ ਵੀ ਤੁਰੰਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਜੀ ਝੋਨੇ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਮੰਡੀਆਂ ਵਿਚ ਚਲ ਰਹੇ ਝੋਨੇ ਦੀ ਖਰੀਦ ਤੇ ਤਸੱਲੀ ਦਾ ਪ੍ਰਗਟਾਵਾ ਵੀ ਕੀਤਾ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਸਰਕਾਰੀ ਖਰੀਦ ਏਜੰਸੀ ਪਨਗ੍ਰੇਨ ਵੱਲੋਂ 55 ਹਜ਼ਾਰ 962 ਮੀਟਰਿਕ ਟਨ, ਮਾਰਕਫੈਡ ਨੇ 26 ਹਜ਼ਾਰ 691 ਮੀਟਰਿਕ ਟਨ, ਪਨਸਪ ਨੇ 29 ਹਜ਼ਾਰ 081 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 10 ਹਜ਼ਾਰ 913 ਮੀਟਰਿਕ ਟਨ, ਪੰਜਾਬ ਐਗਰੋ ਵੱਲੋਂ 24 ਹਜ਼ਾਰ 906 ਮੀਟਰਿਕ ਟਨ, ਐਫ.ਸੀ.ਆਈ ਵੱਲ 7330 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 511 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਸ੍ਰੀਮਤੀ ਸਪਰਾ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਰਹਿੰਦ ਖੁੰਹਦ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਰਾਤ ਵੇਲੇ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਨਾ ਕਰਾਈ ਜਾਵੇ ਕਿਉਂਕਿ ਰਾਤ ਸਮੇਂ ਤਰੇਲ ਪੈਂਦੀ ਹੈ ਜਿਸ ਨਾਲ ਝੋਨੇ ਵਿੱਚ ਨਮੀ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਅਤੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੁਸ਼ਿਤ ਹੁੰਦਾ ਹੈ ਊÎੱਥੇ ਜਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ਅਤੇ ਕਿਸਾਨ ਦੇ ਮਿੱਤਰ ਕੀੜੇ ਮਾਰੇ ਜਾਂਦੇ ਹਨ।

Load More Related Articles
Load More By Nabaz-e-Punjab
Load More In General News

Check Also

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ ਚੰਨੀ ਸਰਕਾਰ ਸਮੇਂ ਮੁ…