Nabaz-e-punjab.com

ਦੋਸ਼ੀ ਪੁਲੀਸ ਅਫ਼ਸਰਾਂ ਨੂੰ ਮਹਿਜ਼ 10 ਸਾਲ ਦੇਣਾ ਨਿਆਂ ਪ੍ਰਬੰਧ ’ਤੇ ਵੱਡਾ ਸਵਾਲੀਆ ਨਿਸ਼ਾਨ: ਪੀਰ ਮੁਹੰਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ:
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਜ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ 27 ਸਾਲ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦੇ ਮਾਮਲੇ ਵਿੱਚ ਨਾਮਜ਼ਦ ਦੋਸ਼ੀ ਪੁਲੀਸ ਅਫ਼ਸਰਾਂ ਨੂੰ ਮਹਿਜ਼ 10 ਕੁ ਸਾਲ ਦੀ ਸਜ਼ਾ ਦੇਣਾ ਨਿਆਂ ਪ੍ਰਬੰਧਾਂ ’ਤੇ ਵੱਡਾ ਸਵਾਲੀਆ ਨਿਸ਼ਾਨ ਹਨ। ਉਨ੍ਹਾਂ ਕਿਹਾ ਕਿ ਅਪਰੈਲ 1993 ਵਿੱਚ ਪੰਜਾਬ ਪੁਲੀਸ ਦੇ ਅਧਿਕਾਰੀਆਂ ਨੇ ਕਾਰ ਸੇਵਾ ਵਾਲੇ ਬਾਬਾ ਚਰਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੇ ਛੇ ਮੈਂਬਰਾਂ ਨੂੰ ਘਰੋਂ ਚੁੱਕ ਕੇ ਝੂਠੇ ਪੁਲੀਸ ਮੁਕਾਬਲੇ ਵਿੱਚ ਮੌਤ ਦੇ ਘਾਟ ਉਤਾਰ ਦੇਣਾ ਕੋਈ ਛੋਟਾ ਅਪਰਾਧ ਨਹੀਂ ਹੈ। ਪੁਲੀਸ ਵੱਲੋਂ ਇਸ ਕਾਰਵਾਈ ਨੂੰ ਸਾਜ਼ਿਸ਼ ਤਹਿਤ ਅੰਜਾਮ ਦਿੱਤਾ ਗਿਆ ਸੀ।
ਪੀਰ ਮੁਹੰਮਦ ਨੇ ਅਦਾਲਤੀ ਫੈਸਲੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਕਤਲ ਦਾ ਜੁਰਮ ਫਾਂਸੀ ਹੁੰਦੀ ਹੈ ਪਰ ਪਤਾ ਨਹੀਂ ਕਿਉਂਕਿ ਏਨਾ ਲੰਮਾ ਸਮਾਂ ਕਚਹਿਰੀਆਂ ਵਿੱਚ ਕੇਸ ਚੱਲਣ ਦੇ ਬਾਵਜੂਦ ਤਾਜ਼ਾ ਫੈਸਲੇ ਨੇ ਪੀੜਤ ਪਰਿਵਾਰ ਅਤੇ ਹਰੇਕ ਨਿਆ ਪਸੰਦ ਮਨੁੱਖ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਬਾਬਾ ਚਰਨ ਸਿੰਘ ਨਾਲ ਆਪਣੀ ਪੁਰਾਣੀ ਸਾਂਝ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਲਗਾਤਾਰ ਕਈ ਸਾਲ ਨੇੜਲੀ ਸਾਂਝ ਰੱਖੀ ਸੀ। ਉਨ੍ਹਾਂ ਨੇ ਸ੍ਰੀ ਲੰਕਾ ਤੋਂ ਸਿਰਫ਼ 18 ਕਿੱਲੋਮੀਟਰ ਪਹਿਲਾਂ ਰਮੇਸ਼ਵਰਮ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ’ਤੇ ਸੁੰਦਰ ਇਤਿਹਾਸਕ ਗੁਰਦੁਆਰਾ ਬਣਾਇਆ ਸੀ। ਉਨ੍ਹਾਂ ਕਿਹਾ ਕਿ ਬਾਬਾ ਚਰਨ ਸਿੰਘ ਬਹੁਤ ਹੀ ਨੇਕ ਅਤੇ ਪਵਿੱਤਰ ਰੂਹਾਨੀਅਤ ਦੇ ਮਾਲਕ ਸਨ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …