ਮੁਹਾਲੀ ਵਿੱਚ ਰਾਜ ਪੱਧਰੀ ਲੋਕ ਅਦਾਲਤ ਵਿੱਚ 100 ਕੇਸਾਂ ਦਾ ਮੌਕੇ ’ਤੇ ਨਿਪਟਾਰਾ

5 ਵਿਆਹੁਤਾ ਜੋੜੇ ਆਪਣੇ ਗਿਲੇ ਸ਼ਿਕਵੇ ਭੁਲਾ ਕੇ ਮੁੜ ਇਕੱਠੇ ਰਹਿਣ ਲਈ ਹੋਏ ਰਾਜ਼ੀ

ਨਬਜ਼-ਏ-ਪੰਜਾਬ, ਮੁਹਾਲੀ, 21 ਅਕਤੂਬਰ:
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਜੁਡੀਸ਼ਲ ਕੰਪਲੈਕਸ ਵਿਖੇ ਅੱਜ ਰਾਜ ਪੱਧਰੀ ਲੋਕ ਅਦਾਲਤ ਲਗਾਈ ਗਈ। ਜਿਸ ਵਿੱਚ ਮੋਟਰ ਐਕਸੀਡੈਂਟ ਕਲੇਮ, ਲੈਂਡ ਐਕਿਉਜ਼ਿਸ਼ਨ ਅਤੇ ਪਰਿਵਾਰਕ ਮਸਲਿਆਂ ਨਾਲ ਸਬੰਧਤ ਕੇਸ ਸੁਣਵਾਈ ਲਈ ਰੱਖੇ ਗਏ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਹਰਪਾਲ ਸਿੰਘ ਨੇ ਵੱਖ-ਵੱਖ ਲੋਕ ਅਦਾਲਤ ਦਾ ਨਿਰੀਖਣ ਕੀਤਾ।
ਫੈਮਲੀ ਕੋਰਟ ਦੇ ਪ੍ਰਿੰਸੀਪਲ ਜੱਜ ਬਰਜਿੰਦਰ ਪਾਲ ਸਿੰਘ ਦੇ ਯਤਨਾਂ ਸਦਕਾ ਲੋਕ ਅਦਾਲਤ ਦੌਰਾਨ 5 ਵਿਆਹੁਤਾ ਜੋੜਿਆਂ ਨੇ ਆਪਣੇ ਸਾਰੇ ਪੁਰਾਣੇ ਗਿਲੇ ਸ਼ਿਕਵੇ ਭੁਲਾ ਕੇ ਮੁੜ ਇਕੱਠੇ ਰਹਿਣ ਲਈ ਰਾਜ਼ੀ ਹੋਏ ਅਤੇ ਅਦਾਲਤ ਤੋਂ ਸਿੱਧਾ ਆਪਣੇ ਘਰ ਇਕੱਠੇ ਗਏ। ਇਨ੍ਹਾਂ ਸਾਰੇ ਜੋੜਿਆਂ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਤੇ ਸਮੁੱਚੀ ਜੁਡੀਸ਼ਲ ਟੀਮ ਨੇ ਪੌਦੇ ਦੇ ਕੇ ਸਨਮਾਨਿਤ ਕੀਤਾ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਬਲਜਿੰਦਰ ਸਿੰਘ ਮਾਨ ਨੇ ਲੋਕ ਅਦਾਲਤ ਵਿੱਚ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਅਦਾਲਤ ਮੁਹਾਲੀ ਵਿੱਚ 3 ਜੁਡੀਸ਼ਲ ਬੈਂਚਾਂ ਦਾ ਗਠਨ ਕੀਤਾ ਗਿਆ ਜਦੋਂਕਿ ਸਬ-ਡਵੀਜ਼ਨ ਖਰੜ ਅਤੇ ਡੇਰਾਬੱਸੀ ਵਿੱਚ 1-1 ਬੈਂਚ ਸਥਾਪਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਕੁੱਲ 243 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ’ਚੋਂ 100 ਕੇਸਾਂ ਦਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 11,00,01,137 ਕੀਮਤ ਦੇ ਐਵਾਰਡ ਪਾਸ ਕੀਤੇ ਗਏ।

Load More Related Articles

Check Also

ਨਸ਼ਿਆਂ ਖ਼ਿਲਾਫ਼ ਮੁਹਿੰਮ: ਐੱਸਐੱਸਪੀ ਦੀਪਕ ਪਾਰਿਕ ਖ਼ੁਦ ਸੜਕਾਂ ’ਤੇ ਉੱਤਰੇ

ਨਸ਼ਿਆਂ ਖ਼ਿਲਾਫ਼ ਮੁਹਿੰਮ: ਐੱਸਐੱਸਪੀ ਦੀਪਕ ਪਾਰਿਕ ਖ਼ੁਦ ਸੜਕਾਂ ’ਤੇ ਉੱਤਰੇ ਨਬਜ਼-ਏ-ਪੰਜਾਬ, ਮੁਹਾਲੀ, 3 ਅਪਰੈਲ: …