Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਮੁਹਾਲੀ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ ਪੁੱਜੇ ਝੋਨੇ ਦੀ 100 ਫੀਸਦੀ ਲਿਫ਼ਟਿੰਗ ਦਾ ਕੰਮ ਮੁਕੰਮਲ: ਡੀਸੀ ਸਪਰਾ 1 ਲੱਖ 59 ਹਜ਼ਾਰ 941 ਮੀਟਰਿਕ ਟਨ ਝੋਨੇ ਦੀ ਕੀਤੀ ਖ਼ਰੀਦ, ਕਿਸਾਨਾਂ ਨੂੰ 250 ਕਰੋੜ 46 ਲੱਖ ਝੋਨੇ ਦੀ ਅਦਾਇਗੀ ਦੇਣ ਦਾ ਦਾਅਵਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਨਵੰਬਰ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਝੋਨੇ ਦੀ ਫਸਲ ਦੀ 100 ਫੀਸਦੀ ਲਿਫ਼ਟਿੰਗ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਮੰਡੀਆਂ ਵਿੱਚ ਖ਼ਰੀਦੇ ਝੋਨੇ ਬਦਲੇ ਕਿਸਾਨਾਂ ਨੂੰ ਹੁਣ ਤੱਕ 250 ਕਰੋੜ 46 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜੋ ਕਿ 99 ਫੀਸਦੀ ਬਣਦੀ ਹੈ। ਅੱਜ ਇੱਥੇ ਇਸ ਗੱਲ ਦਾ ਖੁਲਾਸਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਸਾਰੀ 1 ਲੱਖ 59 ਹਜ਼ਾਰ 941 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਮੰਡੀਆਂ ਵਿੱਚ ਪਨਗਰੇਨ ਨੇ 56 ਹਜ਼ਾਰ 848 ਮੀਟਰਿਕ ਟਨ, ਮਾਰਕਫੈੱਡ ਨੇ 27 ਹਜ਼ਾਰ 390 ਮੀਟਰਿਕ ਟਨ, ਪਨਸਪ ਨੇ 30 ਹਜ਼ਾਰ 412 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 11 ਹਜ਼ਾਰ 9 ਮੀਟਰਿਕ ਟਨ, ਪੰਜਾਬ ਐਗਰੋ ਵੱਲੋਂ 25 ਹਜ਼ਾਰ 626 ਮੀਟਰਿਕ ਟਨ, ਐਫ.ਸੀ.ਆਈ ਵੱਲ 7 ਹਜ਼ਾਰ 388 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 1268 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਕਰ ਰਹੀਆਂ ਸਰਕਾਰੀ ਖ਼ਰੀਦ ਏਜੰਸੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਸੁੱਕਾ ਝੋਨਾ ਖ਼ਰੀਦਣ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਕਰਨ ਅਤੇ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਅਤੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਨਾ ਸਾੜਿਆ ਜਾਵੇ। ਕਿਉਂਕਿ ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਉੱਥੇ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ