nabaz-e-punjab.com

ਹੁਨਰ ਵਿਕਾਸ ਕੇਂਦਰਾਂ ਤੋਂ ਸਿਖਲਾਈ ਹਾਸਲ ਕਰਨ ਵਾਲੇ ਨੌਜਵਾਨਾਂ ਦੀ 100 ਫੀਸਦੀ ਪਲੇਸਮੈਂਟ ਯਕੀਨੀ ਬਣਾਈ ਜਾਵੇ: ਚੰਨੀ

ਹੁਨਰ ਵਿਕਾਸ ਮਿਸ਼ਨ ਤਹਿਤ ਨੌਜਾਵਨਾਂ ਨੂੰ ਟਰੇਨਿੰਗ ਦੇਣ ਦੇ ਨਿਰਧਾਰਤ ਟੀਚੇ ਤਹਿ ਸਮੇਂ ਵਿਚ ਪੂਰੇ ਕੀਤੇ ਜਾਣ

ਹੁਨਰ ਵਿਕਾਸ ਕੇਂਦਰਾਂ ਵਿਚ ਟਰੇਨਿੰਗ ਦੇਣ ਲਈ ਪੰਜਾਬ ਦੀਆਂ ਕੰਪਨੀਆਂ ਨੂੰ ਉਤਸ਼ਾਹਿਤ ਕੀਤਾ ਜਾਵੇ

ਘਰੇਲੂ ਨੌਕਰਾਂ ਨੂੰ ਹਾਊਸਕੀਪਿੰਗ ਦੀ ਸਿਖਲਾਈ ਦੇਣ ਲਈ ਵੀ ਹੁਨਰ ਵਿਕਾਸ ਕੇਂਦਰਾ ਰਾਹੀਂ ਸਿੱਖਿਅਤ ਕਰਨ ਲਈ ਉਪਰਾਲੇ ਕੀਤੇ ਜਾਣਗੇ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 4 ਜੂਨ:
ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੀ ਸਫਾਈ ਲਈ ਸਕਿਲਡ ਲੇਬਰ ਤਿਆਰ ਕਰਨ ਲਈ ਹੁਨਰ ਵਿਕਾਸ ਮਿਸ਼ਨ ਤਹਿਤ ਕੋਰਸ ਸ਼ੁਰੂ ਕਰਨ ਲਈ ਪਹਿਲਕਦਮੀ ਕੀਤੀ ਜਾਵੇਗੀ।ਅੱਜ ਇੱਥੇ ਪੰਜਾਬ ਹੁਨਰ ਵਿਕਾਸ਼ ਮਿਸ਼ਨ ਦੇ ਕੰਮ ਕਾਜ ਦੀ ਸਮੀਖਿਆ ਲਈ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹੁਨਰ ਵਿਕਾਸ ਮਿਸ਼ਨ ਅਧੀਨ ਕੋਰਸ ਚਲਾਉਣ ਲਈ ਜਲਦ ਤੋਂ ਜਲਦ ਕੇਸ ਤਿਅਰ ਕਰਕੇ ਕੇਂਦਰ ਕੋਲ ਭੇਜਿਆ ਜਾਵੇ ਤਾਂ ਜੋ ਇਸ ਦੀ ਮੰਨਜੂਰੀ ਕੇਂਦਰ ਸਰਕਾਰ ਤੋਂ ਲਈ ਜਾ ਸਕੇ। ਸ. ਚੰਨੀ ਨੇ ਕਿਹਾ ਕਿ ਸ਼ਹਿਰਾਂ ਦੀ ਸਫਾਈ ਵਿਚ ਲੱਗੀ ਲੇਬਰ ਨੂੰ ਸਫਾਈ ਕਰਨ ਦੀ ਕੋਈ ਸਿਖਲਾਈ ਨਹੀਂ ਦਿੱਤੀ ਜਾਂਦੀ, ਜਿਸ ਕਾਰਨ ਲੇਬਰ ਵਲੋਂ ਰਵਾਇਤੀ ਢੰਗਾ ਨਾਲ ਹੀ ਸਫਾਈ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਜਿੱਥੇ ਲੇਬਰ ਨੂੰ ਕਈ ਵਾਰ ਗੰਭੀਰ ਬਿਮਾਰੀਆਂ ਦਾ ਸਾਹਮਣਾ ਕਰਨਾ ਪੇਂਦਾ, ਉੱਥੇ ਹੀ ਸਫਾਈ ਵੀ ਸਹੀ ਢੰਗ ਨਾਲ ਨਹੀਂ ਹੁੰਦੀ।ਉਨ੍ਹਾ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਵਿਗਿਆਨਕ ਤਰੀਕੇ ਨਾਲ ਵਿਸੇਸ਼ ਅੌਜਾਰਾਂ ਜਿਵੇਂ ਕਿ ਮਸ਼ੀਨਾਂ, ਦਸਤਾਨੇ, ਵਿਸੇਸ਼ ਬੂਟ, ਮਾਸਕ ਪਾ ਸਫਾਈ ਕਰਨ ਬਾਰੇ ਟਰੇਨਿੰਗ ਦਿੱਤੀ ਜਾਵੇਗੀ।ਉਨ੍ਹਾਂ ਕਿ ਅਜਿਹਾ ਕਰਨ ਨਾਲ ਜਿੱਥੇ ਸਫਾਈ ਵਧੀਆ ਹੋਵੇਗੀ, ਉੱਥੇ ਸਫਾਈ ਕਰਮਚਾਰੀਆਂ ਬਿਮਾਰੀਆਂ ਤੋਂ ਵੀ ਮੁਕਤ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਕੋਰਸ ਸ਼ੁਰੂ ਹੋਣ ‘ਤੇ ਹੁਨਰ ਵਿਕਾਸ ਮਿਸ਼ਨ ਪੰਜਾਬ ਵਲੋਂ ਸਥਾਨਕ ਸਰਕਾਰਾਂ ਵਿਭਾਗ ਅਤੇ ਸਿਹਤ ਵਿਭਾਗ ਨਾਲ ਸਮਝੌਤਾ ਕੀਤਾ ਜਾਵੇਗਾ ਕਿ ਹੁਨਰ ਵਿਕਾਸ ਮਿਸ਼ਨ ਦੇ ਕੇਂਦਰਾਂ ਤੋਂ ਟਰੇਨਿੰਗ ਸਰਟੀਫਿਕੇਟ ਹਾਸਿਲ ਕਰਨ ਵਾਲੇ ਸਫਾਈ ਕਰਮਚਾਰੀਆਂ ਨੂੰ ਹੀ ਠੇਕੇਦਾਰ ਜਾਂ ਪੱਕੇ ਤੌਰ ‘ਤੇ ਇਸ ਕੰਮ ਲਈ ਰੱਖਿਆ ਜਾਵੇ।
ਸ੍ਰੀ ਚੰਨੀ ਨੇ ਇਸ ਮੌਕੇ ਪੰਜਾਬ ਹੁਨਰ ਵਿਕਾਸ਼ ਮਿਸ਼ਨ ਨਾਲ ਜੁੜੇ ਸਮੂਹ ਅਫਸਰਾਂ ਅਤੇ ਕਰਮਚਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਹੁਨਰ ਵਿਕਾਸ ਮਿਸ਼ਨ ਤਹਿਤ ਟਰੇਨਿੰਗ ਹਾਸਿਲ ਕਰਨ ਵਾਲੇ ਨੌਜਵਾਨਾਂ ਦੀ 100 ਫੀਸਦੀ ਪਲੇਸਮੈਂਟ ਯਕੀਨੀ ਬਣਾਈ ਜਾਵੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਮਿਸ਼ਨ ਦੇ ਤਹਿਤ ਨਿਰਧਾਰਤ ਟੀਚੇ ਤਹਿ ਸਮੇਂ ਵਿਚ ਪੂਰੇ ਕੀਤੇ ਜਾਣ। ਤਕਨੀਕੀ ਸਿੱਖਿਆ ਮੰਤਰੀ ਨੇ ਇਸ ਮੌਕੇ ਕਿਹਾ ਕਿ ਹੁਨਰ ਵਿਕਾਸ ਕੇਂਦਰਾ ਵਿਚ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਪੰਜਾਬ ਦੀਆਂ ਵੱਡੀਆ ਕੰਪਨੀਆਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇ ਕਿਉਂਕਿ ਉਨ੍ਹਾਂ ਵਲੋਂ ਪਹਿਲਾਂ ਹੀ ਸੂਬੇ ਵਿਚ ਵਧੀਆ ਢਾਂਚਾ ਸਥਾਪਿਤ ਕੀਤਾ ਹੋਇਆ ਹੈ, ਜਿੱਥੇ ਵਿਦਿਆਰਥੀਆਂ ਨੂੰ ਵਧੀਆ ਪ੍ਰੈਕਟੀਕਲ ਟਰੇਨਿੰਗ ਦਿੱਤੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਹੁਨਰ ਵਿਕਾਸ ਮਿਸ਼ਨ ਅਧੀਨ ਵਧੀਆ ਨਤੀਜੇ ਹਾਸਿਲ ਕੀਤੇ ਜਾ ਸਕਦੇ ਹਨ।
ਸ੍ਰੀ ਚੰਨੀ ਨੇ ਇਸ ਮੌਕੇ ਕਿਹਾ ਕਿ ਹੁਨਰ ਵਿਕਾਸ ਮਿਸ਼ਨ ਤਹਿਤ ਇਮਾਰਤ ਉਸਰੀ ਦੇ ਵੱਖ ਵੱਖ ਕੰਮਾਂ ਨਾਲ ਜੁੜੀ ਲੇਬਰ ਨੂੰ ਟਰੇਨਿੰਗ ਦੇਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦੇ ਹੁਨਰ ਵਿਚ ਵਾਧਾ ਕੀਤਾ ਜਾ ਸਕੇ, ਜਿਸ ਨਾਲ ਉਨ੍ਹਾਂ ਦੀ ਕਮਾਈ ਵਿਚ ਚੋਖਾ ਵਾਧਾ ਹੋ ਸਕਦਾ ਹੈ। ਇਸ ਤੋਂ ਇਲਾਵਾ ਸ. ਚੰਨੀ ਨੇ ਕਿਹਾ ਕਿ ਇਸ ‘ਤੇ ਵੀ ਵਿਚਾਰ ਕੀਤਾ ਜਾਵੇ ਕਿ ਕਿਸ ਕੋਰਸ ਅਧੀਨ ਘਰੇਲੂ ਨੌਕਰਾਂ ਨੂੰ ਹੁਨਰ ਵਿਕਾਸ ਮਿਸ਼ਨ ਤਹਿਤ ਸਿਖਲਾਈ ਦਿੱਤੀ ਜਾ ਸਕਦੀ ਹੈ, ਉਨ੍ਹਾਂ ਕਿਹਾ ਕਿ ਇਸ ਨਾਲ ਘਰੇਲੂ ਨੌਕਰਾਂ ਦੇ ਕੰਮ ਕਾਜ ਦੀ ਗੁਣਵੱਤਾ ਵਿਚ ਵਾਧਾ ਹੋਵੇਗਾ ਅਤੇ ਉਨ੍ਹਾਂ ਕੋਲ ਵਿਸੇਸ਼ ਸਿਖਲਾਈ ਦਾ ਸਰਟੀਫਿਕੇਟ ਹੋਣ ਨਾਲ ਉਨ੍ਹਾਂ ਨੂੰ ਵਧੇਰੇ ਮਾਨਤਾ ਮਿਲੇਗੀ।
ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਡਾਇਰੈਕਟਰ-ਕਮ-ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਹੁਨਰ ਵਿਕਾਸ ਮਿਸ਼ਨ ਪੰਜਾਬ ਨੂੰ ਸ਼ੁਰੂ ਹੋਏ ਨੂੰ ਹਾਲੇ ਲਗਭਗ ਇੱਕ ਸਾਲ ਦਾ ਸਮਾਂ ਹੋਇਆ ਹੈ, ਜਿਸ ਦੌਰਾਨ ਇੰਨਫਰਾਸਟੱਕਚਰ ਕਾਫੀ ਵੱਡੇ ਪੱਧਰ ‘ਤੇ ਖੜਾ ਕਰ ਲਿਆ ਗਿਆ ਹੈ ਅਤੇ ਬਹੁਤ ਸਾਰੀਆਂ ਥਵਾਂ ‘ਤੇ ਹੁਨਰ ਵਿਕਾਸ ਕੇਂਦਰ ਵੱਖ ਵੱਖ ਵੱਡੀਆਂ ਕੰਪਨੀਆਂ ਨਾਲ ਮਿਲ ਕੇ ਸਥਾਪਿਤ ਕਰ ਲਏ ਗਏ ਹਨ। ਉਨ੍ਹਾਂ ਨਾਲ ਹੀ ਦੱਸਿਆ ਕਿ ਹੁਣ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਮੁੱਖ ਟੀਚਾ ਨੌਜਵਾਨਾਂ ਨੂੰ ਇਨ੍ਹਾਂ ਕੇਂਦਰਾਂ ਵਿਚ ਵਧੀਆ ਸਿਖਲਾਈ ਪ੍ਰਦਾਨ ਕਰਵਾ ਕੇ ਉਨ੍ਹਾਂ ਨੂੰ ਸਵੈ ਰੁਜਗਾਰ ਮੁਹੱਈਆ ਕਰਵਾਉਣ ਅਤੇ ਵੱਖ ਵੱਖ ਕੰਪਨੀਆਂ ਵਿਚ ਨੌਕਰੀਆਂ ਦਿਵਾਉਣ ‘ਤੇ ਕੇਂਦਰਿਤ ਹੈ। ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਵਿਚ ਵੱਖ ਵੱਖ ਅਹੁਦਿਆਂ ‘ਤੇ ਕੰਮ ਕਰ ਰਹੇ ਸਮੂਹ ਮਨੇਜਰ ਅਤੇ ਸਹਾਇਕ ਸਟਾਫ ਵੀ ਹਾਜ਼ਿਰ ਸੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…