nabaz-e-punjab.com

ਪੰਜਾਬ ਦੇ 1000 ਪਿੰਡਾਂ ਨੂੰ ਹਰ ਸਾਲ 10 ਘੰਟੇ ਪਾਣੀ ਸਪਲਾਈ ਨਾਲ ਜੋੜਿਆ ਜਾਵੇਗਾ: ਤ੍ਰਿਪਤ ਬਾਜਵਾ

ਜ਼ਿਲ੍ਹਾ ਪਟਿਆਲਾ, ਮੋਗਾ ਤੇ ਫਤਹਿਗੜ੍ਹ ਸਾਹਿਬ ਦੇ ਪਿੰਡਾਂ ਵਿੱਚ ਨਹਿਰੀ ਪਾਣੀ ਸਪਲਾਈ ਯੋਜਨਾ ਸ਼ੁਰੂ ਹੋਵੇਗੀ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 9 ਜਨਵਰੀ:
ਪੰਜਾਬ ਸਰਕਾਰ ਵੱਲੋਂ ਹਰ ਸਾਲ 1000 ਨਵੇਂ ਪਿੰਡਾਂ ਨੂੰ 10 ਘੰਟੇ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਜਾਇਆ ਕਰੇਗੀ ਅਤੇ ਇਸ ਸਕੀਮ ਤਹਿਤ ਹੁਣ ਤੱਕ 1852 ਪਿੰਡਾਂ ਨੂੰ 10 ਘੰਟੇ ਪਾਣੀ ਦੀ ਸਪਲਾਈ ਦਿੱਤੀ ਜਾ ਰਹੀ ਹੈ।ਅੱਜ ਇੱਥੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਵਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਇਹ ਇਸ ਸਕੀਮ ਬਾਰੇ ਬਾਰੇ ਵਿਸਥਾਰ ਵਿੱਚ ਦੱਸਿਆ। ਸ. ਬਾਜਵਾ ਨੇ ਦੱਸਿਆ ਕਿ ਹੁਣ ਤੱਕ 107 ਪਿੰਡਾਂ ਵਿਚ 24 ਘੰਟੇ ਪਾਣੀ ਸਪਲਾਈ ਵੀ ਦਿੱਤੀ ਜਾ ਰਹੀ ਹੈ ਅਤੇ ਇਸ ਸਾਲ 50 ਹੋਰ ਪਿੰਡਾਂ ਵਿਚ 24 ਘੰਟੇ ਪਾਣੀ ਸਪਲਾਈ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਨਾਲ ਹੀ ਦੱਸਿਆ ਕਿ 2200 ਕਰੋੜ ਦੀ ਲਾਗਤ ਨਾਲ ਸੌ ਫੀਸਦੀ ਪਿੰਡਾਂ ਨੂੰ 2021 ਤੱਕ ਜਲ ਸਪਲਾਈ ਅਤੇ ਸੈਨੀਟੇਸਨ ਦੀਆਂ ਬੇਹਤਰੀਨ ਸਹੂਲਤਾਂ ਦਿੱਤੀਆਂ ਜਾਣਗੀਆਂ।
ਇਸ ਮੌਕੇ ਇੱਕ ਹੋਰ ਅਹਿਮ ਜਾਣਕਾਰੀ ਸਾਂਝੀ ਕਰਿਦਆਂ ਸ੍ਰੀ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਪਿੰਡਾਂ ਵਿਚ ਨਹਿਰੀ ਪਾਣੀ ਸਪਲਾਈ ਕਰਨ ਲਈ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ, ਜਿੱਥੇ ਧਰਤੀ ਹੇਠਲਾ ਪਾਣੀ ਖਰਾਬ ਹੈ। ਇਸ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਮੋਗਾ ਵਿਖੇ ਲਾਏ 176.12 ਕਰੋੜ ਰੁਪਏ ਦੀ ਲਾਗਤ ਨਾਲ ਲਾਏ ਜਾ ਰਹੇ ਪ੍ਰਾਜੈਕਟ ਰਾਹੀਂ 85 ਪਿੰਡਾਂ ਨੂੰ ਬਠਿੰਡਾ ਬ੍ਰਾਂਚ ਨਹਿਰ ਦਾ ਪਾਣੀ ਪੀਣ ਲਈ ਸਪਲਾਈ ਕੀਤਾ ਜਾਵੇਗਾ। ਇਸ ਪ੍ਰਾਜੈਕਟ ਦੀ ਉਸਾਰੀ ਦਾ ਕੰਮ ਇਸ ਸਾਲ ਦੇ ਅਖੀਰ ਤੱਕ ਮੁਕੰਮਲ ਹੋ ਜਾਵੇਗਾ ਅਤੇ ਇਹ ਅਗਲੇ ਸਾਲ ਵਿਚ ਪਾਣੀ ਦੀ ਸਪਲਾਈ ਸੁਰੁ ਹੋ ਜਾਵੇਗੀ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸੇ ਤਰਾਂ ਦੇ ਪ੍ਰਾਜੈਕਟ ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵੀ ਲਾਏ ਜਾ ਰਹੇ ਹਨ ਤਾਂ ਕਿ ਇਹਨਾਂ ਇਲਾਕਿਆਂ ਦੇ ਜਿਹੜੇ ਪਿੰਡਾਂ ਦਾ ਧਰਤੀ ਹੇਠਲਾ ਪਾਣੀ ਪੀਣਯੋਗ ਨਹੀਂ ਹੈ।
ਉਹਨਾਂ ਨੂੰ ਵੀ ਨਹਿਰੀ ਪਾਣੀ ਸਪਲਾਈ ਕੀਤਾ ਜਾ ਸਕੇ। ਵਿਸਵ ਬੈਂਕ ਅਤੇ ਰਾਸਟਰੀ ਪੇਂਡੂ ਪਾਣੀ ਸਪਲਾਈ ਪ੍ਰੋਗਰਾਮ ਤਹਿਤ ਪਟਿਆਲਾ ਜਿਲ੍ਹੇ ਦੇ 204 ਪਿੰਡਾਂ ਨੂੰ 240 ਕਰੋੜ ਅਤੇ ਫਤਿਹਗੜ੍ਹ ਸਾਹਿਬ ਦੇ 93 ਪਿੰਡਾਂ ਨੂੰ 90 ਕਰੋੜ ਦੀ ਲਾਗਤ ਨਾਲ ਇਸ ਸਕੀਮ ਤਹਿਤ ਨਹਿਰੀ ਪਾਣੀ ਘਰਾਂ ਵਿੱਚ ਪੀਣ ਲਈ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਇਸ ਵੀ ਦੱਸਿਆ ਕਿ ਰੋਪੜ ਜ਼ਿਲ੍ਹੇ ਦੇ ਨੂਰਪੁਰ ਬੇਦੀ ਇਲਾਕੇ ਦੇ 45 ਪਿੰਡਾਂ ਜਿੱਥੇ ਧਰਤੀ ਹੇਠਲਾ ਪਾਣੀ ਖਰਾਬ ਹੈ, ਇੰਨਾਂ ਪਿੰਡਾਂ ਵਿਚ ਨਹਿਰੀ ਪਾਣੀ ਸਪਲਾਈ ਕਰਨ ਦੀ ਯੋਜਨਾ ਇਸ ਸਾਲ ਮੁਕੰਮਲ ਕਰ ਲਈ ਜਾਵੇਗੀ। ਵਿਭਾਗ ਵੱਲੋਂ ਬੇਹਤਰੀਨ ਸੇਵਾਵਾਂ ਦੇਣ ਲਈ ਖਾਲੀ ਅਸਾਮੀਆਂ ਭਰਨ ਲਈ ਕੀਤੀ ਜਾ ਰਹੀ ਕਾਰਵਾਈ ਬਾਰੇ ਦਸਦਿਆਂ. ਉਹਨਾਂ ਦਸਿਆ ਕਿ ਵਿਭਾਗ ਵਿਚ ਪਿਛਲੇ ਛੇ ਮਹੀਨੇ ਦੌਰਾਨ 23 ਨਵੇ ਐਸ. ਡੀ. ਓ. ਭਰਤੀ ਕੀਤੇ ਗਏ ਹਨ ਅਤੇ ਅਗਲੇ ਤਿੰਨ ਮਹੀਨੇ ਦੌਰਾਨ 200 ਜੇ.ਈ. ਵੀ ਭਰਤੀ ਕੀਤੇ ਜਾਣਗੇ।
ਜਲ ਸਪਲਾਈ ਵਿਭਾਗ ਵਲੋਂ ਇੱਕ ਹੋਰ ਉੱਦਮ ਦੀ ਜਾਣਕਾਰੀ ਸਾਂਝੀ ਕਰਦਿਆਂ ਸ੍ਰੀ ਬਾਜਵਾ ਨੇ ਦੱਸਿਆ ਕਿ ਵਿਭਾਗ ਵੱਲੋਂ ਪਾਣੀ ਦੇ ਬਿੱਲ ਆਨਲਾਈਨ ਭਰਨ ਦੀ ਸੁਵਿਧਾ ਮੁਹਾਲੀ ਜਿਲ੍ਹੇ ਵਿੱਚ ਲਾਗੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅਗਲੇ ਪੜਾਅ ਵਿੱਚ ਆਨਲਾਈਨ ਪਾਣੀ ਦੇ ਬਿੱਲ ਭਰਨ ਦੀ ਸਹੂਲਤ ਕਾਰਪੋਰੇਸਨ ਵਾਲੇ ਸ਼ਹਿਰਾਂ ਵਿਚ ਲਾਗੂ ਕੀਤੀ ਜਾਵੇਗੀ ਅਤੇ ਛੇਤੀ ਹੀ ਸੂਬੇ ਦੇ ਸਾਰੇ ਸ਼ਹਿਰਾਂ ਨੂੰ ਇਸ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਪਾਣੀ ਦੇ ਸੈਂਪਲਾਂ ਦੀ ਜਾਂਚ ਲਈ ਵਿਭਾਗ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲ ਸਪਲਾਈ ਵਿਭਾਗ ਵੱਲੋਂ 8.58 ਕਰੋੜ ਦੀ ਲਾਗਤ ਨਾਲ ਅਿੰਮ੍ਰਤਸਰ ਵਿਖੇ ਪਾਣੀ ਦੀ ਵਿਸ਼ਵ ਪੱਧਰੀ ਟੈਸਟਿੰਗ ਲੈਬ ਸਥਾਪਿਤ ਕੀਤੀ ਜਾਵੇਗੀ ਅਤੇ ਪਟਿਆਲਾ ਅਤੇ ਐਸ.ਏ.ਐਸ ਨਗਰ ਦੀਆਂ ਲੈਬਾਂ ਨੂੰ ਅਪਗਰੇਡ ਕੀਤਾ ਜਾਵੇਗਾ।
ਸ੍ਰੀ ਬਾਜਵਾ ਨੇ ਦੱਸਿਆ ਕਿ ਸੂਬੇ ਵਿਚ 23.15 ਕਰੋੜ ਦੀ ਲਾਗਤ ਨਾਲ 157 ਨਵੇਂ ਆਰ.ਓ ਪਲਾਂਟ ਲਗਾਏ ਜਾਣਗੇ। ਇਸ ਤੋਂ ਇਲਾਵਾ ਪਹਿਲਾਂ ਤੋਂ ਚੱਲ ਰਹੇ ਆਰ.ਓ ਪਲਾਂਟਾ ਦੀ ਮੌਜੂਦਾ ਸਥਿੱਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ 2305 ਆਰ. ਓ ਪਲਾਂਟ ਸਥਾਪਿਤ ਕੀਤੇ ਗਏ ਸਨ, ਜਿੰਨਾਂ ਵਿੱਚੋਂ 2184 ਚਾਲੋ ਹਾਲਤ ਵਿੱਚ ਹਨ ਅਤੇ 121 ਜੋ ਕਿਸੇ ਨਾਂ ਕਿਸੇ ਕਾਰਨ ਕੰਮ ਨਹੀਂ ਕਰ ਰਹੇ ਉਨਾਂ ਵਿੱਚੋਂ ਬਠਿੰਡਾ ਅਤੇ ਮਾਨਸਾ ਜਿਲ੍ਹੇ ਦੇ 54 ਆਰ.ਓ 31 ਮਾਰਚ ਤੱਕ ਚਲਾ ਦਿੱਤਾ ਜਾਵੇਗਾ।ਇਸ ਤੋਂ ਇਲਾਵਾ ਮੁਕਤਸਰ ਜਿਲ੍ਹੇ ਦੇ ਖਰਾਬ ਪਏ 25 ਆਰ.ਓ. ਠੀਕ ਕਰਨ ਲਈ ਐਸਟੀਮੇਟ ਪਾਸ ਕਰ ਦਿੱਤਾ ਗਿਆ ਹੈ ਅਤੇ ਬਾਕੀ ਬਚੇ 42 ਆਰ.ਓ. ਪਲਾਂਟ ਵੀ ਇਸ ਸਾਲ ਜੂਨ ਤੱਕ ਚਾਲੂ ਕਰ ਦਿੱਤੇ ਜਾਣਗੇ।
ਪੰਜਾਬ ਵਿਚ ਸਵੱਛ ਪੰਜਾਬ ਮੁਹਿੰਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ੍ਰੀ ਬਾਜਵਾ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਪਿੰਡਾਂ ਨੂੰ ਇਸ ਸਾਲ ਵਿਚ ਖੁੱਲੇ ਵਿਚ ਹਾਜਤ ਪੂਰਤੀ ਲਈ ਜਾਣ ਦੀ ਲਾਹਨਤ ਤੋਂ ਮੁਕਤ ਕਰ ਦਿੱਤਾ ਜਾਵੇਗਾ। ਉਹਨਾਂ ਦਸਿਆ ਕਿ ਹੁਣ ਤੱਕ 13 ਜਿਲ੍ਹਿਆਂ, 86 ਬਲਾਕਾਂ ਅਤੇ 10238 ਪਿੰਡਾਂ ਨੂੰ ਖੁੱਲ੍ਹੇ ਵਿੱਚ ਸੌਚ ਤੋਂ ਮੁਕਤ ਕੀਤਾ ਜਾ ਚੁੱਕਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੀ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਸ੍ਰੀ ਅਸ਼ਵਨੀ ਕੁਮਾਰ, ਡਾਇਰੈਕਟਰ ਜਲ ਸਪਲਾਈ ਸ੍ਰੀਮਤੀ ਮਿਨਾਕਸ਼ੀ ਸ਼ਰਮਾ, ਡਾਇਰੈਕਟਰ ਸੈਨੀਟੇਸ਼ਨ ਸ੍ਰੀ ਮੁਹੰਮਦ ਇਸ਼ਫਾਕ, ਚੀਫ ਇੰਜਨੀਆਰ ਸ੍ਰੀ ਐਸ.ਕੇ ਜੈਨ, ਚੀਫ ਇੰਜਨੀਆਰ ਸ੍ਰੀ ਗੁਰਪ੍ਰੀਤ ਸਿੰਘ ਅਤੇ ਚੀਫ ਇੰਜਨੀਅਰ ਸ੍ਰੀ ਅਵਤਾਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…