Share on Facebook Share on Twitter Share on Google+ Share on Pinterest Share on Linkedin ਨੈਸ਼ਨਲ ਲੋਕ ਅਦਾਲਤ ਵਿੱਚ 1051 ਕੇਸਾਂ ਦਾ ਮੌਕੇ ’ਤੇ ਹੀ ਕੀਤਾ ਨਿਪਟਾਰਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਸਤੰਬਰ: ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਸ੍ਰੀ ਟੀ.ਪੀ.ਐਸ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ ਵਿੱਚ ਵੱਖ-ਵੱਖ ਕੇੈਟਾਗਰੀਆਂ ਦੇ 1051 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 9 ਕਰੋੜ 26 ਲੱਖ 68 ਹਜ਼ਾਰ 445 ਰੁਪਏ ਦੀ ਕੀਮਤ ਦੇ ਐਵਾਰਡ ਪਾਸ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ- ਚੇਅਰਮੈਨ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਰਚਨਾ ਪੁਰੀ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿਚ ਲੋਕਾਂ ਨੇ ਆਪਣੇ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ ਦਿਲਚਸਪੀ ਦਿਖਾਈ। ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਵਿਚ ਕਿ ਗੰਭੀਰ ਕਿਸਮ ਦੇ ਕੌਮੀ ਲੋਕ ਅਦਾਲਤ ਵਿੱਚ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰੇਕ ਤਰ੍ਹਾਂ ਦੇ ਕੇਸ ਜਿਵੇਂ ਕਿ ਐਨ.ਆਈ. ਐਕਟ ਧਾਰਾ 138 ਅਧੀਨ, ਬੈਂਕ ਰਿਕਵਰੀ ਸਬੰਧੀ, ਲੇਬਰ ਝਗੜਿਆਂ ਸਬੰਧੀ, ਬਿਜਲੀ ਤੇ ਪਾਣੀ ਦੇ ਬਿਲਾਂ ਦੇ ਕੇਸ, ਵਿਵਾਹਿਕ ਝਗੜਿਆਂ, ਪਰਿਵਾਰਕ ਝਗੜਿਆਂ, ਸਮਝੌਤਾ ਹੋਣ ਯੋਗ ਫੌਜਦਾਰੀ ਕੇਸਾਂ, ਮੋਟਰ ਦੁਰਘਟਨਾਂ ਕੇਸ ਸਮੇਤ ਦੁਰਘਟਨਾਂ ਜਾਣਕਾਰੀ ਦੇ ਕੇਸ, ਜਮੀਨ ਅਧਿਗ੍ਰਹਿਣ ਦੇ ਕੇਸ, ਸਰਵਿਸ ਮੈਟਰ ਸਮੇਤ ਪੇਅ ਅਲਾਊਂਸ ਤੇ ਰਿਟਾਇਰਮੈਂਟ ਲਾਭ ਦੇ ਕੇਸ, ਰੈਵੀਨਿਊ ਕੇਸ (ਸਿਰਫ ਜ਼ਿਲ੍ਹਾ ਕੋਰਟ ਤੇ ਮਾਣਯੋਗ ਹਾਈਕੋਰਟ) ਤੋਂ ਇਲਾਵਾ ਕਿਰਾਏ ਸਬੰਧੀ ਕੇਸਾਂ ਦੀ ਸੁਣਵਾਈ ਕਰਕੇ ਫੈਸਲੇ ਸੁਣਾਏ ਗਏ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀਮਤੀ ਮੋਨਿਕਾ ਲਾਂਬਾ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਦਾ ਰਾਜ਼ੀਨਾਮੇ ਦੇ ਅਧਾਰ ਤੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਕੌਮੀ ਲੋਕ ਅਦਾਲਤ ਲੱਗਣ ਤੋਂ ਪਹਿਲਾਂ ਲੋਕ ਅਦਾਲਤ ਦੇ ਫੈਸਲਿਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਜਿਸ ਕਾਰਨ ਲੋਕਾਂ ਨੇ ਆਪਣੇ ਕੇਸਾਂ ਦੇ ਨਿਪਟਾਰਿਆਂ ਲਈ ਇਸ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲਿਆ। ਉਨ੍ਹਾਂ ਦੱਸਿਆ ਕਿ ਕੇਸਾਂ ਦੇ ਫੈਸਲਿਆਂ ਉਪਰੰਤ ਦੋਵਾਂ ਪਾਰਟੀਆਂ ਨੂੰ ਕੇਸਾਂ ਵਿੱਚ ਲਗੀ ਹੋਈ ਕੋਰਟ ਫੀਸ ਵੀ ਵਾਪਸ ਕੀਤੀ ਗਈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸਾਂ ਦੇ ਫੈਸਲੇ ਦੀ ਕੋਈ ਅਪੀਲ ਨਹੀਂ ਹੁੰਦੀ ਅਤੇ ਰਾਜ਼ੀਨਾਮੇ ਕਰਨ ਕਾਰਨ ਪਾਰਟੀਆਂ ਦੇ ਰਿਸ਼ਤੇ ਵਿੱਚ ਤਰੇੜ ਨਹੀ ਪੈਂਦੀ ਅਤੇ ਦੋਵੇਂ ਪਾਰਟੀਆਂ ਖੁਸ਼ੀ-ਖੁਸ਼ੀ ਘਰ ਜਾਂਦੀਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ