Share on Facebook Share on Twitter Share on Google+ Share on Pinterest Share on Linkedin ਦਸਵੀਂ ਤੇ ਬਾਰ੍ਹਵੀਂ: ਰੀ-ਅਪੀਅਰ/ਕੰਪਾਟਰਮੈਂਟ ਨਤੀਜੇ ਤੇ ਵਾਧੂ ਵਿਸ਼ੇ ਦੀ ਪ੍ਰੀਖਿਆ ਦੇਣ ਦੇ ਚਾਹਵਾਨਾਂ ਲਈ ਸ਼ਡਿਊਲ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੁਲਾਈ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀ ਅਪ੍ਰੈਲ 2022 ਦੀ ਸਲਾਨਾ ਪ੍ਰੀਖਿਆ ਵਿੱਚ ਰੀ-ਅਪੀਅਰ/ਕੰਪਾਟਰਮੈਂਟ ਨਤੀਜੇ ਵਾਲੇ ਅਤੇ ਵਾਧੂ ਵਿਸ਼ੇ ਦੀ ਪ੍ਰੀਖਿਆ ਦੇਣ ਦੇ ਚਾਹਵਾਨ ਪ੍ਰੀਖਿਆਰਥੀਆਂ ਲਈ ਪ੍ਰੀਖਿਆ ਫ਼ਾਰਮ ਅਤੇ ਫ਼ੀਸਾਂ ਜਮ੍ਹਾਂ ਕਰਵਾਉਣ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ ਮਹਿਰੋਕ ਵੱਲੋਂ ਮੀਡੀਆ ਨੂੰ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਅਪ੍ਰੈਲ 2022 ਦੀ ਸਲਾਨਾ ਪ੍ਰੀਖਿਆ ਵਿੱਚ ਰੀ-ਅਪੀਅਰ/ਕੰਪਾਟਰਮੈਂਟ ਨਤੀਜੇ ਵਾਲੇ ਪ੍ਰੀਖਿਆਰਥੀਆਂ ਦੀ ਅਨੁਪੂਰਕ ਪ੍ਰੀਖਿਆ ਅਤੇ ਵਾਧੂ ਵਿਸ਼ੇ ਦੀ ਪ੍ਰੀਖਿਆ ਅਗਸਤ ਮਹੀਨੇ ਦੇ ਅੰਤ ਜਾਂ ਸਤੰਬਰ ਮਹੀਨੇ ਵਿੱਚ ਕਰਵਾਏ ਜਾਣ ਦੀ ਸੰਭਾਵਨਾ ਹੈ। ਇਸ ਅਨੁਪੂਰਕ ਪਰੀਖਿਆ ਅਤੇ ਵਾਧੂ ਵਿਸ਼ੇ ਦੀ ਪ੍ਰੀਖਿਆ ਵਿੱਚ ਅਪੀਅਰ ਹੋਣ ਲਈ ਪ੍ਰੀਖਿਆਰਥੀ ਪ੍ਰੀਖਿਆ ਫ਼ਾਰਮ ਭਰ ਕੇ ਦਸਵੀਂ ਸ਼੍ਰੇਣੀ ਲਈ ਨਿਰਧਾਰਿਤ ਫ਼ੀਸ 1050 ਰੁਪਏ ਪ੍ਰਤੀ ਪ੍ਰੀਖਿਆਰਥੀ ਅਤੇ ਬਾਰ੍ਹਵੀਂ ਸ਼੍ਰੇਣੀ ਲਈ ਨਿਰਧਾਰਿਤ ਫ਼ੀਸ 1350 ਰੁਪਏ ਪ੍ਰਤੀ ਪ੍ਰੀਖਿਆਰਥੀ 30 ਜੁਲਾਈ 2022 ਤੱਕ ਬਿਨ੍ਹਾਂ ਕਿਸੇ ਲੇਟ ਫ਼ੀਸ ਦੇ ਆਨ-ਲਾਈਨ ਜਮ੍ਹਾਂ ਕਰਵਾ ਸਕਦੇ ਹਨ। ਪ੍ਰੀਖਿਆ ਫ਼ੀਸ ਭਰਨ ਉਪਰੰਤ ਪ੍ਰੀਖਿਆਰਥੀ ਆਪਣੇ ਪ੍ਰੀਖਿਆ ਫ਼ਾਰਮ ਆਪਣੇ ਜ਼ਿਲ੍ਹੇ ਦੇ ਖ਼ੇਤਰੀ ਦਫ਼ਤਰ ਵਿਖੇ 8 ਅਗਸਤ 2022 ਤੱਕ ਜਮ੍ਹਾਂ ਕਰਵਾ ਸਕਣਗੇ। ਆਖ਼ਰੀ ਮਿਤੀ ਬੀਤਣ ਉਪਰੰਤ ਹਰ ਸ਼੍ਰੇਣੀ ਲਈ ਨਿਰਧਾਰਿਤ ਫ਼ੀਸ ਅਤੇ ਪ੍ਰਤੀ ਪ੍ਰੀਖਿਆਰਥੀ 1000 ਰੁਪਏ ਲੇਟ ਫ਼ੀਸ ਨਾਲ ਆਨ-ਲਾਈਨ ਫ਼ੀਸ 09 ਅਗਸਤ 2022 ਤੱਕ ਜਮ੍ਹਾਂ ਕਰਵਾਈ ਜਾ ਸਕੇਗੀ ਅਤੇ 16 ਅਗਸਤ 2022 ਤੱਕ ਪ੍ਰੀਖਿਆਰਥੀ ਆਪਣੇ ਪ੍ਰੀਖਿਆ ਫ਼ਾਰਮ ਖ਼ੇਤਰੀ ਦਫ਼ਤਰਾਂ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਅੰਤ ਵਿੱਚ ਹਰ ਸ਼੍ਰੇਣੀ ਲਈ ਨਿਰਧਾਰਿਤ ਫ਼ੀਸ ਤੋਂ ਇਲਾਵਾ ਪ੍ਰਤੀ ਪ੍ਰੀਖਿਆਰਥੀ 2000 ਰੁਪਏ ਲੇਟ ਫ਼ੀਸ ਨਾਲ 18 ਅਗਸਤ 2022 ਤੱਕ ਆਨ-ਲਾਈਨ ਫ਼ੀਸ ਜਮ੍ਹਾਂ ਕਰਵਾਈ ਜਾ ਸਕੇਗੀ ਅਤੇ 24 ਅਗਸਤ 2022 ਤੱਕ ਖ਼ੇਤਰੀ ਦਫ਼ਤਰਾਂ ਵਿਖੇ ਪ੍ਰੀਖਿਆਰਥੀ ਆਪਣੇ ਪ੍ਰੀਖਿਆ ਫ਼ਾਰਮ ਜਮ੍ਹਾਂ ਕਰਵਾ ਸਕਣਗੇ। ਸ਼੍ਰੀ ਮਹਿਰੋਕ ਵੱਲੋਂ ਦਿੱਤੀ ਹੋਰ ਜਾਣਕਾਰੀ ਅਨੁਸਾਰ ਪ੍ਰੀਖਿਆ ਫ਼ੀਸ ਕੇਵਲ ਆਨ-ਲਾਈਨ ਡੈਬਿਟ ਕਾਰਡ, ਕਰੈਡਿਟ ਕਾਰਡ ਅਤੇ ਨੈੱਟ ਬੈਂਕਿੰਗ ਗੇਟ ਵੇਅ ਰਾਹੀ ਹੀ ਜਮ੍ਹਾਂ ਕਰਵਾਈਆਂ ਜਾ ਸਕਣਗੀਆਂ। ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀ ਇਸ ਪ੍ਰੀਖਿਆ ਲਈ ਸਬੰਧਤ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਕੇਵਲ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ ’ਤੇ ਹੀ ਉਪਲਬਧ ਕਰਵਾਏ ਜਾਣਗੇ। ਜਿਹੜੇ ਪ੍ਰੀਖਿਆਰਥੀ ਸਰਟੀਫ਼ਿਕੇਟ ਦੀ ਹਾਰਡ ਕਾਪੀ ਲੈਣਾ ਚਾਹੁੰਦੇ ਹਨ, ਉਹ ਇਸ ਸਬੰਧੀ ਆਪਣੇ ਪਰੀਖਿਆ ਫ਼ਾਰਮ ਵਿੱਚ ਆਪਸ਼ਨ ਦੇਣਗੇ ਅਤੇ ਇਸ ਮੰਤਵ ਲਈ 100 ਰੁਪਏ ਆਪਣੀ ਪ੍ਰੀਖਿਆ ਫ਼ੀਸ ਦੇ ਨਾਲ ਜਮ੍ਹਾਂ ਕਰਵਾਉਣਗੇ। ਪ੍ਰੀਖਿਆ ਫ਼ਾਰਮ ਭਰਨ ਸਬੰਧੀ ਮੁਕੰਮਲ ਜਾਣਕਾਰੀ, ਪ੍ਰਾਸਪੈਕਟਸ ਅਤੇ ਆਨ-ਲਾਈਨ ਪ੍ਰੀਖਿਆ ਫ਼ਾਰਮ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲਬਧ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ