
ਦਸਵੀਂ ਜਮਾਤ ਵਾਧੂ ਵਿਸ਼ਾ ਪੰਜਾਬੀ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ
ਨਬਜ਼-ਏ-ਪੰਜਾਬ, ਮੁਹਾਲੀ, 24 ਅਗਸਤ:
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਸ਼੍ਰੇਣੀ ਦੀ ਵਾਧੂ ਵਿਸ਼ਾ ਪੰਜਾਬੀ ਦੀ ਪ੍ਰੀਖਿਆ ਦਾ ਨਤੀਜਾ ਅੱਜ ਦਿੱਤਾ ਹੈ। ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਬੀਤੀ 28 ਜੁਲਾਈ ਅਤੇ 29 ਜੁਲਾਈ ਨੂੰ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਦੀ ਵਾਧੂ ਵਿਸ਼ਾ ਪੰਜਾਬੀ ਦੀ ਪ੍ਰੀਖਿਆ ਲਈ ਗਈ ਸੀ। ਜਿਸ ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in ’ਤੇ ਅੱਜ 24 ਅਗਸਤ 2023 ਨੂੰ ਬਾਅਦ ਦੁਪਹਿਰ ਉਪਲਬਧ ਕਰਵਾਇਆ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਸਬੰਧਤ ਪ੍ਰੀਖਿਆਰਥੀ ਸਕੂਲ ਬੋਰਡ ਦੀ ਵੈਬਸਾਈਟ ਉੱਤੇ ਆਪਣਾ ਨਤੀਜਾ ਦੇਖ ਸਕਦੇ ਹਨ।