Share on Facebook Share on Twitter Share on Google+ Share on Pinterest Share on Linkedin ਦਸਵੀਂ ਜਮਾਤ ਦਾ ਨਤੀਜਾ: ਮੁਹਾਲੀ ਜ਼ਿਲ੍ਹੇ ਵਿੱਚ ਵੀ ਲੜਕੀਆਂ ਦਾ ਕਬਜ਼ਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਈ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੁੱਕਰਵਾਰ ਨੂੰ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਮੁਹਾਲੀ ਵਿੱਚ ਜ਼ਿਲ੍ਹਾ ਪੱਧਰ ’ਤੇ ਵੀ ਲੜਕੀਆਂ ਨੇ ਬਾਜੀ ਮਾਰਦਿਆਂ ਮੁੰਡਿਆਂ ਨੂੰ ਪਛਾੜ ਕੇ ਰੱਖ ਦਿੱਤਾ ਹੈ। ਉਂਜ ਇਸ ਵਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੁਹਾਲੀ ਜ਼ਿਲ੍ਹੇ ਦੀ ਲਾਜ ਰੱਖ ਲਈ ਹੈ। ਜ਼ਿਲ੍ਹਾ ਪੱਧਰੀ ਮੈਰਿਟ ਵਿੱਚ ਸਰਕਾਰੀ ਸਕੂਲਾਂ ਦੀਆਂ ਲੜਕੀਆਂ ਦਾ ਕਬਜ਼ਾ ਹੈ। ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਵੱਲੋਂ ਅੱਜ ਜਾਰੀ ਕੀਤੀ 304 ਵਿਦਿਆਰਥੀਆਂ ਦੀ ਮੈਰਿਟ ਸੂਚੀ ਮੁਤਾਬਕ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਅੰਗਰੇਜ਼ੀ ਮੀਡੀਅਮ) ਖਰੜ ਦੀ ਵਿਦਿਆਰਥਣ ਰਾਜਨਦੀਪ ਕੌਰ ਪੁੱਤਰੀ ਸੁਖਜਿੰਦਰ ਸਿੰਘ ਨੇ 650 ’ਚੋਂ 633 ਅੰਕ (97.38 ਫੀਸਦੀ) ਲੈ ਕੇ ਮੁਹਾਲੀ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਭੁਪਿੰਦਰ ਸਿੰਘ ਨੇ ਇਸ ਹੋਣਹਾਰ ਵਿਦਿਆਰਥਣ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਖਰੜ ਮਾਡਲ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ। ਉਨ੍ਹਾਂ ਨੇ ਇਸ ਕਾਮਯਾਬੀ ਦਾ ਸਿਹਰਾ ਵਿਦਿਆਰਥਣ ਦੇ ਨਾਲ ਨਾਲ ਸਕੂਲ ਦਾ ਮਿਹਨਤੀ ਅਧਿਆਪਕਾਂ ਨੂੰ ਦਿੱਤਾ ਹੈ। ਰਾਜਨਦੀਪ ਦਾ ਪੰਜਾਬ ਭਰ ’ਚ 15ਵਾਂ ਰੈਂਕ ਹੈ। ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਦੀ ਸਲੋਨੀ ਪੁੱਤਰੀ ਬਲਦੇਵ ਕੁਮਾਰ ਨੇ 633 ਅੰਕ (97.38 ਫੀਸਦੀ) ਲੈ ਕੇ ਦੂਜਾ ਸਥਾਨ ਅਤੇ ਬੀਐਸਐਚ ਆਰੀਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ (ਮੁਹਾਲੀ) ਦੇ ਸੋਨੂੰ ਦਾਸ ਪੁੱਤਰੀ ਜੈ ਰਾਮ ਦਾਸ ਨੇ 631 ਅੰਕ (97.08 ਫੀਸਦੀ) ਨਾਲ ਜ਼ਿਲ੍ਹੇ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਗਿੰਨੀ ਦੁੱਗਲ ਨੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੇ ‘ਬੇਟੀ ਪੜ੍ਹਾਓ-ਬੇਟੀ ਬਚਾਓ’ ਨਾਅਰੇ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਅੱਵਲ ਰਹੀਆਂ ਲੜਕੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ