ਮੁਹਾਲੀ ਵਿੱਚ ਮਿੱਥੇ ਟੀਚੇ ਦੇ ਮੁਕਾਬਲੇ 115 ਫ਼ੀਸਦੀ ਝੋਨੇ ਦੀ ਖਰੀਦ: ਡੀਸੀ ਆਸ਼ਿਕਾ ਜੈਨ

ਹੁਣ ਤੱਕ ਕੀਤੀ ਕਿਸਾਨਾਂ ਨੂੰ 428 ਕਰੋੜ ਰੁਪਏ ਤੋਂ ਵੱਧ ਅਦਾਇਗੀ ਕਰਨ ਦਾ ਦਾਅਵਾ

ਐਸਡੀਐਮਜ਼ ਨੂੰ ਸ਼ੈਲਰਾਂ ਦਾ ਨਿਰੀਖਣ ਕਰਕੇ ਸਟੋਰ ਕੀਤੀ ਫ਼ਸਲ ਤੇ ਸਟਾਕ ਦਾ ਮਿਲਾਣ ਕਰਨ ਦੇ ਹੁਕਮ

ਨਬਜ਼-ਏ-ਪੰਜਾਬ, ਮੁਹਾਲੀ, 1 ਨਵੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਮੰਡੀਆਂ ’ਚੋਂ ਮੰਗਲਵਾਰ ਸ਼ਾਮ ਤੱਕ 1,96,628 ਮੀਟਰਿਕ ਟਨ ਝੋਨਾ ਖਰੀਦ ਕੀਤਾ ਜਾ ਚੁੱਕਾ ਹੈ ਜੋ ਕਿ ਇਸ ਸਾਲ ਲਈ ਮਿੱਥੀ ਗਈ ਆਮਦ ਦਾ 115 ਫ਼ੀਸਦੀ ਬਣਦਾ ਹੈ। ਇਹ ਪ੍ਰਗਟਾਵਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਮੁਹਾਲੀ ਜ਼ਿਲ੍ਹੇ ਵਿੱਚ ਜੀਰੀ ਦੀ ਖਰੀਦ, ਚੁਕਾਈ ਅਤੇ ਅਦਾਇਗੀ ਦਾ ਮੁਲਾਂਕਣ ਕਰਨ ਲਈ ਕੀਤੀ ਮੀਟਿੰਗ ਦੌਰਾਨ ਕੀਤਾ। ਉੁਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚੋਂ ਉਕਤ ਖਰੀਦ ਕੀਤੀ ਗਈ ਫ਼ਸਲ ’ਚੋਂ 94 ਫ਼ੀਸਦੀ ਝੋਨਾ ਚੁੱਕ ਲਿਆ ਗਿਆ ਹੈ। ਸੀਜ਼ਨ ਦੌਰਾਨ ਹੁਣ ਤੱਕ ਇੱਕ ਦਿਨ ਵਿੱਚ ਮੰਡੀਆਂ ’ਚੋਂ ਸਭ ਤੋਂ ਵੱਧ ਲਿਫ਼ਟਿੰਗ 10560 ਮੀਟਰਿਕ ਟਨ ਦਰਜ ਕੀਤੀ ਗਈ ਹੈ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਇੱਕ-ਇੱਕ ਦਾਣਾ ਮੰਡੀਆਂ ’ਚੋਂ ਖਰੀਦਣ ਦੇ ਭਰੋਸੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੀਜ਼ਨ ਦੀ ਨਿਰਵਿਘਨਤਾ ਲਈ ਹਰ ਸਮੇਂ ਤੱਤਪਰ ਰਿਹਾ ਹੈ ਅਤੇ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 428.63 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ 103 ਫ਼ੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜਿਵੇਂ ਕਿ ਜ਼ਿਲ੍ਹੇ ਵਿੱਚ ਮਿੱਥੇ ਟੀਚੇ ਦੇ ਮੁਕਾਬਲੇ 115 ਫ਼ੀਸਦੀ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਇਸ ਲਈ ਹੁਣ ਬਾਹਰੀ ਰਾਜਾਂ ਦਾ ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਆ ਕੇ ਵਿਕਣ ਦੇ ਖਦਸ਼ੇ ਨੂੰ ਰੋਕਣ ਲਈ ਜ਼ਿਲ੍ਹੇ ਦੇ 11 ਆਰਜ਼ੀ ਫੜ੍ਹ/ਮੰਡੀਆਂ ਨੂੰ 2 ਨਵੰਬਰ ਦੀ ਸ਼ਾਮ 5 ਵਜੇ ਤੋਂ ਬਾਅਦ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਪਰ ਜ਼ਿਲ੍ਹੇ ਦੀਆਂ 8 ਮੇਨ ਮੰਡੀਆਂ ਵਿੱਚ ਸਰਕਾਰੀ ਖਰੀਦ ਜਾਰੀ ਰਹੇਗੀ ਅਤੇ ਜੇਕਰ ਕੋਈ ਕਿਸਾਨ ਆਪਣੀ ਫ਼ਸਲ ਲੈ ਕੇ ਆਉਣਾ ਚਾਹੁੰਦਾ ਹੈ ਤਾਂ ਉਹ ਨੇੜਲੀ ਮੇਨ ਮੰਡੀ ਵਿੱਚ ਲਿਜਾ ਸਕਦਾ ਹੈ। ਜਿਨ੍ਹਾਂ ਆਰਜ਼ੀ ਮੰਡੀਆਂ/ਫੜ੍ਹਾਂ ਨੂੰ ਬੰਦ ਕੀਤਾ ਜਾਣਾ ਹੈ, ਉੁਨ੍ਹਾਂ ਵਿੱਚ ਰੁੜਕੀ, ਦਾਊਂ ਮਾਜਰਾ, ਭਾਗੋਮਾਜਰਾ, ਸਨੇਟਾ, ਅਮਲਾਲਾ, ਨਗਲਾ, ਸਮਗੌਲੀ, ਟਿਵਾਣਾ, ਤਸਿੰਬਲੀ, ਜੜੌਤ ਅਤੇ ‘ਯਾਰਡ ਆਫ਼ ਅਸ਼ੋਕ ਬੱਤਰਾ’ ਸ਼ਾਮਲ ਹਨ।
ਡੀਸੀ ਆਸ਼ਿਕਾ ਜੈਨ ਨੇ ਮੀਟਿੰਗ ਦੌਰਾਨ ਸਮੂਹ ਐਸਡੀਐਮਜ਼ ਨੂੰ ਹਦਾਇਤ ਕੀਤੀ ਕਿ ਉਹ ਸ਼ੈਲਰਾਂ ਦਾ ਦੌਰਾ ਕਰਕੇ ਉੱਥੇ ਪਏ ਸਟਾਕ ਦੀ ਭੌਤਿਕ ਵੈਰੀਫ਼ਿਕੇਸ਼ਨ ਕਰਨ ਤਾਂ ਜੋ ਸਟੋਰ ਕੀਤੇ ਝੋਨੇ ਅਤੇ ਸਟਾਕ ਦਾ ਮਿਲਾਣ ਹੋ ਸਕੇ। ਮੀਟਿੰਗ ਵਿੱਚ ਏਡੀਸੀ (ਜਨਰਲ) ਵਿਰਾਜ ਐਸ ਤਿੜਕੇ, ਐਸਡੀਐਮ ਚੰਦਰ ਜਯੋਤੀ ਸਿੰਘ, ਐਸਡੀਐਮ ਖਰੜ ਗੁਰਬੀਰ ਸਿੰਘ ਕੋਹਲੀ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਫ਼ੀਲਡ ਅਫ਼ਸਰ ਮੁੱਖ ਮੰਤਰੀ ਇੰਦਰਪਾਲ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਅਤੇ ਵੱਖ-ਵੱਖ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Sixteen law schools participated in Leiden Sarin International Air Law Moot Court competition

Sixteen law schools participated in Leiden Sarin International Air Law Moot Court competit…