ਖੂਨਦਾਨ ਕੈਂਪ ਵਿੱਚ 116 ਵਿਅਕਤੀਆਂ ਨੇ ਕੀਤਾ ਖੂਨਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਮੁਹਾਲੀ ਸ਼ਹਿਰੀ ਇਕਾਈ ਵੱਲੋਂ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਅੱਜ ਸਥਾਨਕ ਗੁਰਦੁਆਰਾ ਅੰਬ ਸਾਹਿਬ ਵਿਖੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਅਕਾਲੀ ਦਲ ਦੇ ਵੱਖ-ਵੱਖ ਵਿੰਗਾਂ ਦੇ ਮੈਂਬਰਾਂ, ਗੁਰੂ ਆਸਰਾ ਟਰੱਸਟ ਦੀਆਂ ਲੜਕੀਆਂ, ਕੌਸਲਰਾਂ ਅਤੇ ਇਲਾਕੇ ਦੀ ਸਿੱਖ ਸੰਗਤ ਨੇ ਵਧ ਚੜ੍ਹ ਕੇ ਖੂਨਦਾਨ ਕੀਤਾ। ਸਾਬਕਾ ਮਿਉਂਸਪਲ ਕੌਂਸਲਰ ਸੁਖਮਿੰਦਰ ਸਿੰਘ ਬਰਨਾਲਾ ਨੇ 37ਵੀਂ ਵਾਰ ਖੂਨਦਾਨ ਕੀਤਾ। ਸ੍ਰੀ ਕਾਹਲੋਂ ਨੇ ਦੱਸਿਆ ਕਿ ਕੈਂਪ ਵਿੱਚ ਕੁੱਲ 116 ਵਿਕਅਤੀਆਂ ਨੇ ਖੂਨਦਾਨ ਕੀਤਾ ਗਿਆ।
ਇਸ ਮੌਕੇ ਉੱਘੇ ਸਮਾਜ ਸੇਵੀ ਦਵਿੰਦਰ ਸਿੰਘ ਬਾਜਵਾ, ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਬਲਾਕ ਸੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ, ਅਕਾਲੀ ਆਗੂ ਗਗਨਦੀਪ ਸਿੰਘ ਬੈਂਸ, ਰਾਮਗੜ੍ਹੀਆਂ ਸਭਾ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਮਾਰਕੀਟ ਕਮੇਟੀ ਬਨੂੜ ਦੇ ਸਾਬਕਾ ਚੇਅਰਮੈਨ ਜਸਵਿੰਦਰ ਸਿੰਘ ਜੱਸੀ, ਪੰਜਾਬ ਸਿੰਘ ਕੰਗ, ਸੁਖਵਿੰਦਰ ਸਿੰਘ ਸੋਮਲ, ਅਰਵਿੰਦਰ ਸਿੰਘ ਬਿੰਨੀ, ਅਮਰੀਕ ਸਿੰਘ ਤਹਿਸੀਲਦਾਰ, ਰਜ਼ਨੀ ਗੋਇਲ, ਗੁਰਮੁੱਖ ਸਿੰਘ ਸੋਹਲ, ਕੰਵਲਜੀਤ ਸਿੰਘ ਰੂਬੀ, ਸਤਵੀਰ ਸਿੰਘ ਧਨੋਆ, ਅਰੁਣ ਗੋਇਲ, ਸੈਂਹਬੀ ਆਨੰਦ, ਉਪਿੰਦਰਪ੍ਰੀਤ ਕੌਰ, ਕਰਮ ਸਿੰਘ, ਸੁਖਦੇਵ ਸਿੰਘ, ਸੁਰਿੰਦਰ ਸਿੰਘ ਕਲੇਰ, ਕਰਮ ਸਿੰਘ ਮਾਵੀ, ਜਸਵਿੰਦਰ ਸਿੰਘ ਜੱਸੀ,ਨਸੀਬ ਸਿੰਘ ਸੰਧੂ, ਹਰਿੰਦਰ ਸਿੰਘ ਖਹਿਰਾ, ਮੁਲਾਜਮ ਆਗੂ ਜਗਦੀਸ਼ ਸਿੰਘ, ਸੁਖਵਿੰਦਰ ਸਿੰਘ ਸੋਨੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…