ਮਿਸ਼ਨ-2022: ਪੰਜਾਬ ਵਿੱਚ 117 ’ਚੋਂ ਬਸਪਾ ਦੇ ਹਿੱਸੇ ਸਿਰਫ਼ 20 ਸੀਟਾਂ ਆਈਆਂ

ਬਸਪਾ ਨਾਲ ਸਮਝੌਤਾ ਕਰਵਾਉਣ ਵਿੱਚ ਨਰੇਸ਼ ਗੁਜਰਾਲ ਤੇ ਬਲਵਿੰਦਰ ਭੂੰਦੜ ਨੇ ਅਹਿਮ ਭੂਮਿਕਾ ਨਿਭਾਈ: ਬਾਦਲ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 12 ਜੂਨ:
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਧਮਾਕਾ ਕਰਦਿਆਂ ਅਤੇ ਮਿਸ਼ਨ-2022 ਵਿੱਚ ਫਤਹਿ ਪਾਉਣ ਲਈ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਸਿਆਸੀ ਗੱਠਜੋੜ ਦਾ ਰਸਮੀ ਐਲਾਨ ਕਰ ਦਿੱਤਾ ਹੈ। ਇਸ ਮੌਕੇ ਦੋਵੇਂ ਪਾਰਟੀਆਂ ਦੇ ਪ੍ਰਮੁੱਖ ਆਗੂ ਮੰਚ ’ਤੇ ਹਾਜ਼ਰ ਸਨ। ਅਗਲੇ ਵਰ੍ਹੇ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅਕਾਲੀ ਦਲ ਤੇ ਬਸਪਾ ਵੱਲੋਂ ਇਕੱਠੇ ਲੜੀਆਂ ਜਾਣਗੀਆਂ। ਇਸ ਤੋਂ ਪਹਿਲਾਂ ਵੀ ਇਕ ਵਾਰ ਦੋਵੇਂ ਪਾਰਟੀਆਂ ਨੇ ਗੱਠਜੋੜ ਕਰਕੇ ਚੋਣਾਂ ਲੜੀਆਂ ਸਨ। ਅੱਜ ਸਿਆਸੀ ਗੱਠਜੋੜ ਨੂੰ ਅਮਲੀ ਜਾਮਾ ਪਹਿਨਾਉਣ ਦੇ ਨਾਲ ਨਾਲ ਸੀਟਾਂ ਦੀ ਵੰਡ ਵੀ ਕਰ ਦਿੱਤੀ ਗਈ ਹੈ।
ਬਸਪਾ ਦੇ ਹਿੱਸੇ ਕਰੀਬ 20 ਸੀਟਾਂ ਆਈਆਂ ਹਨ। ਜਿਨ੍ਹਾਂ ਵਿੱਚ ਮਾਝੇ ਵਿੱਚ 5, ਦੁਆਬੇ ਵਿੱਚ 8 ਅਤੇ ਮਾਲਵੇ ਵਿੱਚ 7 ਸੀਟਾਂ ਉੱਤੇ ਬਸਪਾ ਦੇ ਉਮੀਦਵਾਰ ਚੋਣ ਲੜਨਗੇ। ਜਿਨ੍ਹਾਂ ਸੀਟਾਂ ’ਤੇ ਬਸਪਾ ਦੇ ਉਮੀਦਵਾਰ ਚੋਣ ਲੜਨਗੇ। ਉਨ੍ਹਾਂ ਵਿੱਚ ਮੁਹਾਲੀ ਸਮੇਤ ਚਮਕੌਰ ਸਾਹਿਬ, ਬੱਸੀ ਪਠਾਣਾ, ਨਵਾਂ ਸ਼ਹਿਰ, ਕਰਤਾਰਪੁਰ, ਜਲੰਧਰ ਉਤਰੀ, ਜਲੰਧਰ ਪੱਛਮੀ, ਫਗਵਾੜਾ, ਹੁਸ਼ਿਆਰਪੁਰ ਸ਼ਹਿਰੀ, ਟਾਂਡਾ, ਦਸੂਹਾ, ਲੁਧਿਆਣਾ ਨੋਰਥ, ਪਠਾਨਕੋਟ ਜ਼ਿਲ੍ਹੇ ਵਿੱਚ 3 ਸੀਟਾਂ, ਅੰਮ੍ਰਿਤਸਰ ਨੋਰਥ, ਅੰਮ੍ਰਿਤਸਰ ਸ਼ਹਿਰ, ਪਾਇਲ ਸ਼ਾਮਲ ਹਨ। ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਬਸਪਾ ਆਗੂਆਂ ਨਾਲ ਪੱਤਰਕਾਰ ਸੰਮੇਲਨ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਸ ਰਾਜਸੀ ਸਮਝੌਤੇ ਤਹਿਤ 2022 ਦੀਆਂ ਚੋਣਾਂ ਲਈ ਸੀਟਾਂ ਬਾਰੇ ਵੀ ਸਮਝੌਤਾ ਸਿਰੇ ਚੜ ਗਿਆ ਹੈ। ਇਸ ਸਮਝੌਤੇ ਤਹਿਤ ਅਕਾਲੀ ਦਲ 97 ਸੀਟਾਂ ’ਤੇ ਚੋਣ ਲੜੇਗਾ ਜਦਕਿ ਬਸਪਾ 20 ਸੀਟਾਂ ’ਤੇ ਚੋਣ ਲੜੇਗੀ। ਜਿਹੜੀਆਂ 20 ਸੀਟਾਂ ਉੱਤੇ ਬਸਪਾ ਚੋਣ ਲੜੇਗਾ ਉਨ੍ਹਾਂ ਦਾ ਵੀ ਅੱਜ ਐਲਾਨ ਕਰ ਦਿੱਤਾ ਗਿਆ ਹੈ। ਬਾਕੀ ਸੀਟਾਂ ਅਕਾਲੀ ਦਲ ਦੇ ਹਿੱਸੇ ਰਹਿਣਗੀਆਂ।

ਇਸ ਮੌਕੇ ਬਸਪਾ ਵੱਲੋਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਸਤੀਸ਼ ਮਿਸ਼ਰਾ, ਪੰਜਾਬ ਕੋਆਰਡੀਨੇਟਰ ਰਣਜੀਤ ਸਿੰਘ ਬੈਨੀਵਾਲ ਅਤੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹਾਜ਼ਰ ਸਨ। ਸੁਖਬੀਰ ਬਾਦਲ ਨੇ ਇਸ ਗੱਲ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਬਸਪਾ ਨਾਲ ਸਮਝੌਤਾ ਕਰਵਾਉਣ ਵਿੱਚ ਪਾਰਟੀ ਆਗੂ ਨਰੇਸ਼ ਗੁਜਰਾਲ ਅਤੇ ਬਲਵਿੰਦਰ ਸਿੰਘ ਭੂੰਦੜ ਨੇ ਅਹਿਮ ਭੂਮਿਕਾ ਨਿਭਾਈ ਹੈ। ਇਸ ਮੌਕ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਐਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਚਰਨਜੀਤ ਸਿੰਘ ਅਟਵਾਲ, ਯੂਥ ਅਕਾਲੀ ਦਲ ਪ੍ਰਧਾਨ ਬੰਟੀ ਰੋਮਾਣਾ ਅਤੇ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…