ਭੱਠੇ ’ਤੇ ਖੇਡ ਰਿਹਾ 12 ਸਾਲ ਦਾ ਬੱਚਾ ਟਰੱਕ ਦੀ ਲਪੇਟ ਵਿੱਚ ਆ ਕੇ ਹਲਾਕ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 27 ਅਪਰੈਲ:
ਇੱਥੋਂ ਦੇ ਨੇੜਲੇ ਪਿੰਡ ਕਲਾਲ ਮਾਜਰਾ ਵਿੱਚ ਓਮ ਸਾਈ ਰਾਮ ਭੱਠੇ ’ਤੇ ਪ੍ਰਵਾਸ਼ੀ ਮਜਦੂਰ ਦਾ ਖੇਡ ਰਿਹਾ ਬੱਚਾ ਕੱਚੀਆਂ ਇੱਟਾਂ ਨਾਲ ਭਰੇ ਟਰੱਕ ਥੱਲੇ ਆਉਣ ਕਾਰਨ ਹਲਾਕ ਹੋ ਗਿਆ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਬੱਚੇ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਇਕੱਤਰ ਜਾਣਕਾਰੀ ਅਨੁਸਾਰ ਪਿੰਡ ਕਲਾਲਮਾਜਰਾ ਵਿਖੇ ਓਮ ਸਾਂਈਂ ਰਾਮ ਭੱਠੇ ਤੇ ਸਵੇਰ ਸਮੇਂ ਬੱਚੇ ਖੇਡ ਰਹੇ ਸਨ ਤਾਂ ਅਚਾਨਕ ਟਰੱਕ ਨੰਬਰ ਪੀ.ਬੀ 10 ਕਿਊ 9907 ਨੇ ਇੱਕ ਬੱਚੇ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮੋਹਿਤ 12 ਸਾਲ ਪੁੱਤਰ ਜਗਵੀਰ ਪ੍ਰਵਾਸੀ ਵੱਜੋਂ ਹੋਈ ਜੋ ਭੱਠੇ ਤੇ ਹੀ ਰਹਿੰਦਾ ਸੀ। ਇਸ ਸਬੰਧੀ ਥਾਣਾ ਸਿੰਘ ਭਗਵੰਤਪੁਰਾ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਜਿਸ ਉਪਰੰਤ ਐਸ.ਐਚ.ਓ ਅਮਨਦੀਪ ਸਿੰਘ ਦੀ ਅਗਵਾਈ ਵਿਚ ਪਹੁੰਚੀ ਪੁਲਿਸ ਪਾਰਟੀ ਨੇ ਘਟਨਾ ਦੀ ਜਾਂਚ ਸ਼ੁਰੂ ਕਰਨ ਉਪਰੰਤ ਲਾਸ਼ ਨੂੰ ਕਬਜ਼ੇ ਵਿਚ ਲੈਕੇ ਸਿਵਲ ਹਸਪਤਾਲ ਰੋਪੜ ਪਹੁੰਚਾਇਆ ਜਿਥੇ ਲਾਸ਼ ਦਾ ਪੋਸਟਮਾਰਟਮ ਕਰਨ ਉਪਰੰਤ ਵਾਰਸਾਂ ਸਪੁਰਦ ਕਰ ਦਿੱਤਾ ਗਿਆ। ਇਹ ਜਾਣਕਾਰੀ ਦਿੰਦਿਆਂ ਐਸਐਚਓ ਅਮਨਦੀਪ ਸਿੰਘ ਨੇ ਦੱਸਿਆ ਕਿ ਦੋਸ਼ੀ ਚਾਲਕ ਖਿਲਾਫ ਆਈਪੀਸੀ ਦੀ ਧਾਰਾ 279 ਤੇ 304ਏ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਦੋਸ਼ੀ ਚਾਲਕ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।
(ਬਾਕਸ ਆਈਟਮ)
ਇਸ ਘਟਨਾ ਉਪਰੰਤ ਭੱਠੇ ਦੇ ਮੁਨਸ਼ੀ ਨੇ ਟਰੱਕ ਚਾਲਕ ਨੂੰ ਮੌਕੇ ਤੋਂ ਭਜਾ ਦਿੱਤਾ ਤੇ ਪੀੜਤ ਪਰਿਵਾਰ ਨੂੰ ਸਮਝੌਤਾ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਪੀੜਤ ਪਰਿਵਾਰ ਨੇ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕਰਦਿਆਂ ਸਖਤ ਸਜਾ ਦਿਤੀ ਜਾਵੇ। ਇਕੱਤਰ ਲੋਕਾਂ ਨੇ ਦੱਸਿਆ ਕਿ ਟਰੱਕ ਚਾਲਕ ਨਸ਼ੇ ਦੀ ਹਾਲਤ ਵਿਚ ਤੇ ਜਦੋਂ ਘਟਨਾ ਵਾਪਰੀ ਤਾਂ ਚਾਲਕ ਨੇ ਮੌਕੇ ਤੇ ਹੀ ਬੱਚੇ ਦੀ ਲਾਸ਼ ਨੂੰ ਪਾਸੇ ਕਰਕੇ ਗੱਡੀ ਦੇ ਟਾਇਰਾਂ ਤੋਂ ਖੂਨ ਤੱਕ ਸਾਫ ਕਰ ਦਿੱਤਾ ਤਾਂ ਜੋ ਘਟਨਾ ਨੂੰ ਛੁਪਾਇਆ ਜਾ ਸਕੇ ।
(ਬਾਕਸ ਆਈਟਮ)
ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਓਮ ਸਾਈ ਰਾਮ ਭੱਠੇ ਦੇ ਮਾਲਕ ਸੁਨੀਲ ਗਰਗ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਦੇ ਹੀ ਉਹ ਤੁਰੰਤ ਮੌਕੇ ਤੇ ਪਹੁੰਚ ਗਏ ਸਨ ਅਤੇ ਉਨ੍ਹਾਂ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਬਿਲਕੁਲ ਬੇਬੁਨਿਆਦ ਅਤੇ ਮਨਘੜਤ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਬੱਚੇ ਦੀ ਮੌਤ ਤੇ ਪਰਿਵਾਰ ਨਾਲ ਪੂਰੀ ਹਮਦਰਦੀ ਹੈ।

Load More Related Articles
Load More By Nabaz-e-Punjab
Load More In Accident

Check Also

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਇੱ…