ਫਿਲਿਪਸ ਕੰਪਨੀ ਦੇ 1200 ਮੁਲਾਜ਼ਮਾਂ ਵੱਲੋਂ ਕੁਲਵੰਤ ਸਿੰਘ ਦੀ ਹਮਾਇਤ ਦਾ ਐਲਾਨ

‘ਆਪ’ ਦੀ ਸਰਕਾਰ ਬਣਨ ’ਤੇ ਫਿਲਿਪਸ ਕੰਪਨੀ ਦੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਦਾ ਪੱਕਾ ਹੱਲ ਕੀਤਾ ਜਾਵੇਗਾ: ਸਰਬਜੀਤ ਸਿੰਘ

ਸਾਬਕਾ ਕੌਂਸਲਬ ਗੁਰਮੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਫੇਜ਼-10 ਵਿੱਚ ਹੋਈ ਚੋਣ ਸਭਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜਨਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਭਰਵਾਂ ਹੁਲਾਰਾ ਮਿਲਿਆ ਜਦੋਂ ਫਿਲਿਪਸ ਕੰਪਨੀ ਦੇ ਕਰੀਬ 1200 ਮੁਲਾਜ਼ਮਾਂ ਨੇ ਆਪਣੇ ਪਰਿਵਾਰਾਂ ਸਮੇਤ ਕੁਲਵੰਤ ਸਿੰਘ ਦੀ ਹਮਾਇਤ ਦਾ ਐਲਾਨ ਕੀਤਾ ਗਿਆ।
ਇਸ ਸਬੰਧੀ ਸਾਬਕਾ ਕੌਂਸਲਰ ਗੁਰਮੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਫੇਜ਼-10 ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਆਜ਼ਾਦ ਗਰੁੱਪ ਦੇ ਕੌਂਸਲਰ ਸਰਬਜੀਤ ਸਿੰਘ ਸਮਾਣਾ, ਸਾਬਕਾ ਕੌਂਸਲਰ ਫੂਲਰਾਜ ਸਿੰਘ ਤੇ ਹਰਪਾਲ ਸਿੰਘ ਚੰਨਾ ਅਤੇ ਸੁਰਿੰਦਰ ਸਿੰਘ ਰੋਡਾ ਹਾਜ਼ਰ ਸਨ।
ਇਸ ਮੌਕੇ ਬੋਲਦਿਆਂ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ ਲੋਕ ਅਤੇ ਮੁਲਾਜ਼ਮ ਖੁੱਲ੍ਹ ਕੇ ਆਪ ਦੇ ਸਮਰਥਨ ਵਿੱਚ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰੀ ਨਿਜ਼ਾਮ ਬਦਲਣ ਲਈ ਲੋਕਾਂ ਕੋਲ ਹੁਣ ਬਹੁਤ ਚੰਗਾ ਮੌਕਾ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਕਾਰਗੁਜ਼ਾਰੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਿਛਲੇ 5 ਸਾਲਾਂ ਦੌਰਾਨ ਉਨ੍ਹਾਂ ਨੇ ਵਿਕਾਸ ਪੱਖੋਂ ਸ਼ਹਿਰ ਦੀ ਕਾਇਆਕਲਪ ਕਰਕੇ ਰੱਖ ਦਿੱਤੀ ਹੈ ਪ੍ਰੰਤੂ ਮੌਜੂਦ ਸਮੇਂ ਵਿੱਚ ਮੇਅਰ ਜੀਤੀ ਸਿੱਧੂ ਤੇ ਉਨ੍ਹਾਂ ਦੀ ਟੀਮ ਅੱਗਾ ਪਿੱਛਾ ਚੌੜ ਵਾਲੀ ਨੀਤੀ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ 5 ਸਾਲਾਂ ਵਿੱਚ ਕੋਈ ਵਿਕਾਸ ਨਹੀਂ ਕੀਤਾ। ਜਿਸ ਕਾਰਨ ਮੁਹਾਲੀ ਵਿੱਚ ਥਾਂ-ਥਾਂ ਮੁਲਾਜ਼ਮ ਧਰਨਿਆਂ ’ਤੇ ਬੈਠੇ ਹਨ।
ਸਰਬਜੀਤ ਸਮਾਣਾ ਨੇ ਕਿਹਾ ਕਿ ਹੁਣ ਜਦੋਂ ਪੰਜਾਬ ਸਰਕਾਰ ਦਾ ਭੋਗ ਪੈਣਾ ਵਾਲਾ ਅਤੇ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਹੁਕਮਰਾਨਾਂ ਨੂੰ ਵਿਕਾਸ ਦਾ ਚੇਤਾ ਆ ਗਿਆ ਅਤੇ ਮੌਜੂਦਾ ਸਮੇਂ ਵਿੱਚ ਵਿਧਾਇਕ ਸਿੱਧੂ ਅਤੇ ਉਨ੍ਹਾਂ ਦੇ ਛੋਟੇ ਭਰਾ ਮੇਅਰ ਜੀਤੀ ਸਿੱਧੂ ਨੇ ਨੀਂਹ ਪੱਥਰਾਂ ਨਾਲ ਪੂਰੇ ਸ਼ਹਿਰ ਨੂੰ ਅੰਟ ਕੇ ਰੱਖ ਦਿੱਤਾ ਹੈ। ਇਸ ਤੋਂ ਪਹਿਲਾਂ ਸਰਬਜੀਤ ਸਿੰਘ ਨੇ ਫਿਲਪਿਸ ਕੰਪਨੀ ਦੇ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਜਤਿੰਦਰਪਾਲ ਸਿੰਘ, ਜਗਤਾਰ ਸਿੰਘ, ਕੁਲਜੀਤ ਸਿੰਘ, ਮਨਜੀਤ ਸਿੰਘ, ਹਰਭਜਨ ਸਿੰਘ, ਗਿਆਨ ਸਿੰਘ, ਜਗਤਾਰ ਸਿੰਘ, ਸੱਜਣ ਸਿੰਘ, ਕੈਪਟਨ ਕਰਨੈਲ ਸਿੰਘ, ਬੀਐੱਸ ਬੋਪਾਰਾਏ, ਚਰਨ ਸਿੰਘ, ਆਰਐਸ ਢਿੱਲੋਂ ਸਮੇਤ ਵੱਡੀ ਗਿਣਤੀ ’ਚ ਫਿਲਿਪਸ ਕੰਪਨੀ ਦੇ ਕਰਮਚਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…