
ਸਰਕਾਰੀ ਸਕੂਲ ਕੁਰਾਲੀ ਦੀਆਂ ਵਿਦਿਆਰਥਣਾਂ ਵੱਲੋਂ ਬਾਰ੍ਹਵੀਂ ਸ਼੍ਰੇਣੀ ਵਿੱਚ ਸ਼ਾਨਦਾਰ ਪ੍ਰਦਰਸ਼ਨ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 16 ਮਈ:
ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦਾ ਬਾਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ, ਸਕੂਲ ਦੀਆਂ ਸਾਇੰਸ ਗਰੁੱਪ ਦੀਆਂ ਦੋ ਵਿਦਿਆਰਥਣਾਂ ਨੇ ਜ਼ਿਲ੍ਹਾ ਮੈਰਿਟ ਵਿੱਚ ਥਾਂ ਬਣਾਉਂਦਿਆਂ ਜ਼ਿਲ੍ਹੇ ਵਿੱਚੋਂ ਦੂਜਾ ਤੇ ਚੌਥਾ ਸਥਾਨ ਹਾਸਲ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪ੍ਰਿੰਸੀਪਲ ਚਰਨਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਇਸ ਨਤੀਜੇ ਅਨੁਸਾਰ ਸਕੂਲ ਦੀ ਵਿਦਿਆਰਥਣ ਆਸ਼ੂ ਗੁਪਤਾ ਪੁੱਤਰੀ ਰਾਮ ਕੁਮਾਰ ਨੇ 450 ਅੰਕਾਂ ਵਿੱਚੋਂ 419 ਅੰਕ (93.11 ਫੀਸਦੀ) ਪ੍ਰਾਪਤ ਕਰਦੇ ਹੋਏ ਜ਼ਿਲ੍ਹੇ ਵਿੱਚੋਂ ਦੂਜਾ, ਪਰਮੀਤ ਕੌਰ ਮਾਹਲ ਪੁੱਤਰੀ ਇੰਦਰਜੀਤ ਸਿੰਘ ਮਾਹਲ ਨੇ 417 ਅੰਕ (92.67 ਫੀਸਦੀ) ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚੋਂ ਚੌਥਾ ਜਦਕਿ ਨਵਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ ਨੇ 450 ਅੰਕਾਂ ਵਿਚੋਂ 409 (91 ਫੀਸਦੀ) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਪ੍ਰਿੰਸੀਪਲ ਚਰਨਜੀਤ ਕੌਰ ਨੇ ਦੱਸਿਆ ਕਿ ਸਕੂਲ ਦੀਆਂ ਕੁੱਲ 46 ਵਿਦਿਆਰਥਣਾਂ ਨੇ 12ਵੀਂ ਕਲਾਸ ਦੀ ਪ੍ਰੀਖਿਆ ਦਿੱਤੀ ਅਤੇ ਸਾਰੀਆਂ ਵਿਦਿਆਰਥਣਾਂ ਨੇ ਪਹਿਲੇ ਦਰਜੇ ਵਿੱਚ ਇਹ ਪ੍ਰੀਖਿਆ ਪਾਸ ਕੀਤੀ। ਉਨ੍ਹਾਂ ਕਿਹਾ ਕਿ 17 ਵਿਦਿਆਰਥਣਾਂ ਨੇ ਇਸ ਪ੍ਰੀਖਿਆ ਵਿੱਚ 80 ਫੀਸਦੀ ਤੋਂ ਵਧੇਰੇ, 8 ਵਿਦਿਆਰਥਣਾਂ ਨੇ 85 ਫੀਸਦੀ ਅਤੇ 3 ਵਿਦਿਆਰਥਣਾਂ ਨੇ 90 ਫੀਸਦੀ ਤੋਂ ਵਧੇਰੇ ਅੰਕ ਲੈ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਮਨਿੰਦਰਜੀਤ ਕੌਰ, ਲੈਕ. ਜਸਵਿੰਦਰ ਕੌਰ, ਕੁਲਜੀਤ ਕੌਰ, ਕਮਲਜੀਤ ਕੌਰ, ਹਰਪ੍ਰੀਤ ਕੌਰ, ਸੁਮਨ ਲਤਾ, ਰੂਪਾ, ਅਮਰਜੀਤ ਕੌਰ, ਰਮਨਪ੍ਰੀਤ ਕੌਰ, ਮਨਜੀਤ ਕੌਰ, ਸੁਰਜੀਤ ਕੌਰ ਅਤੇ ਚਰਨ ਸਿੰਘ ਹਾਜ਼ਰ ਸਨ।