Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 132 ਨਵੇਂ ਮਾਮਲੇ, 3 ਮੌਤਾਂ

ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 10253 ’ਤੇ ਪੁੱਜੀ, 1835 ਐਕਟਿਵ ਕੇਸ, 336 ਨੂੰ ਮਿਲੀ ਛੁੱਟੀ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਸਤੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ 132 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 10 ਹਜ਼ਾਰ 253 ’ਤੇ ਪਹੁੰਚ ਗਈ ਹੈ। ਅੱਜ ਤਿੰਨ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 189 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 336 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਤਿੰਨ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇੱਥੋਂ ਦੇ ਸੈਕਟਰ-70 ਦੇ ਵਸਨੀਕ 79 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਉਹ ਸਥਾਨਕ ਆਈਵੀਵਾਈ ਹਸਪਤਾਲ ਵਿੱਚ ਦਾਖ਼ਲ ਸੀ। ਇੱਥੋਂ ਦੇ ਚੀਮਾ ਮੈਡੀਕਲ ਕੰਪਲੈਕਸ ਵਿੱਚ ਜੇਰੇ ਇਲਾਜ ਪਿੰਡ ਕਾਦੀਮਾਜਰਾ ਦੇ 30 ਸਾਲਾ ਵਿਅਕਤੀ ਨੇ ਵੀ ਦਮ ਤੋੜ ਦਿੱਤਾ। ਉਹ ਪਹਿਲਾਂ ਤੋਂ ਹੀ ਲੀਵਰ ਅਤੇ ਹੋਰ ਬਿਮਾਰੀਆਂ ਤੋਂ ਪੀੜਤ ਸੀ। ਇੰਜ ਹੀ ਮਾਰਡਰਨ ਇਨਕਲੇਵ ਬਲਟਾਣਾ ਦੀ 35 ਸਾਲਾ ਅੌਰਤ ਦੀ ਪੰਚਕੂਲਾ ਦੇ ਇਕ ਹਸਪਤਾਲ ਵਿੱਚ ਮੌਤ ਹੋ ਗਈ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ 132 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 115 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 6, ਲਾਲੜੂ ਵਿੱਚ 1, ਘੜੂੰਆਂ ਵਿੱਚ 5 ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1835 ਨਵੇਂ ਕੇਸ ਐਕਟਿਵ ਹਨ। ਜਦੋਂਕਿ ਹੁਣ ਤੱਕ 8229 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …