Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ ਐਤਵਾਰ ਨੂੰ 14 ਨਵੇਂ ਮਾਮਲੇ ਆਏ ਸਾਹਮਣੇ

ਮਹਾਮਾਰੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸਿਹਤ ਸਹੂਲਤਾਂ ’ਚ ਵਾਧਾ ਕੀਤਾ: ਡੀਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ:
ਮੁਹਾਲੀ ਜ਼ਿਲ੍ਹੇ ਵਿੱਚ ਐਤਵਾਰ ਨੂੰ ਤਾਲਾਬੰਦੀ ਦੇ ਲਾਗੂ ਹੋਣ ਤੋਂ ਬਾਅਦ ਕਰੋਨਾਵਾਇਰਸ ਪਾਜ਼ੇਟਿਵ ਮਾਮਲਿਆਂ ਵਿੱਚ ਸਭ ਤੋਂ ਵੱਡਾ ਵਾਧਾ ਦੇਖਿਆ ਗਿਆ ਹੈ। ਅੱਜ 14 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਮਿਲੇ 14 ਮਰੀਜ਼ਾਂ ’ਚੋਂ 8 ਅੌਰਤਾਂ ਹਨ ਜਦੋਂਕਿ ਬਾਕੀ 6 ਪੁਰਸ਼ ਹਨ। 11 ਕੇਸ ਪਿੰਡ ਬੇਹੜਾ ਨਾਲ ਸਬੰਧਤ ਹਨ ਜਦੋਂਕਿ ਇਕ-ਇਕ ਕੇਸ ਮੁਹਾਲੀ ਦੇ ਲਾਲੜੂ, ਡੇਰਾਬੱਸੀ ਅਤੇ ਫੇਜ਼-4 ਨਾਲ ਸਬੰਧਤ ਹਨ। ਪਿੰਡ ਬੇਹੜਾ ਨਾਲ ਸਬੰਧਤ ਸਾਰੇ ਮਰੀਜ਼ ਪਹਿਲਾਂ ਤੋਂ ਪੀੜਤ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ ਕੇਸਾਂ ਦੀ ਗਿਣਤੀ 302 ਹੋ ਗਈ ਹੈ। ਜਿਨ੍ਹਾਂ ’ਚੋਂ ਐਕਟਿਵ ਕੇਸ 79 ਹਨ। ਕੁੱਲ 218 ਕੇਸ ਠੀਕ ਹੋ ਗਏ ਹਨ ਜਦੋਂਕਿ 5 ਮੌਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਿਹਤ ਸਹੂਲਤਾਂ ਵਧਾ ਰਿਹਾ ਹੈ ਅਤੇ ਮਹਾਂਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਿਹਤ ਵਿਭਾਗ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ।
ਪਿੰਡ ਜਵਾਹਰਪੁਰ ਤੋਂ ਬਾਅਦ ਪਿੰਡ ਬੇਹੜਾ ਦੂਜਾ ਕਰੋਨਾ ਹੌਟਸਪੌਟ ਬਣਦਾ ਜਾ ਰਿਹਾ ਹੈ। ਇਸ ਪਿੰਡ ਵਿੱਚ ਅੱਜ 11 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ 11 ਨਵੇਂ ਮਰੀਜ਼ਾਂ ਨਾਲ ਪਿੰਡ ਬੇਹੜਾ ਵਿੱਚ ਹੁਣ ਤੱਕ 35 ਦੇ ਕਰੀਬ ਕਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 23 ਮਰੀਜ਼ ਮੀਟ ਪਲਾਂਟ ਨਾਲ ਸਬੰਧਤ ਹਨ ਅਤੇ ਬਾਕੀ 12 ਮਰੀਜ਼ ਪਿੰਡ ਤੋਂ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਚੌਕਸੀ ਵਰਤਦੇ ਹੋਏ ਮੀਟ ਪਲਾਂਟ ਨੂੰ ਬੰਦ ਕਰਵਾ ਦਿੱਤਾ ਹੈ। ਇਸ ਤੋਂ ਇਲਾਵਾ ਪਿੰਡ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਜਾਵੇਗਾ।

Load More Related Articles

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …