ਰਿਆਤ ਐਂਡ ਬਾਹਰਾ ਯੂਨੀਵਰਸਿਟੀ ਵਿੱਚ 15 ਰੋਜ਼ਾ ਪਲੇਸਮੈਂਟ ਕੈਂਪ ਸ਼ੁਰੂ

ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਪੁਰੀ ਤਰ੍ਹਾਂ ਵਚਨਬੱਧ ਹੈ ਰਿਆਤ ਬਾਹਰਾ ਗਰੁੱਪ: ਗੁਰਵਿੰਦਰ ਸਿੰਘ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਨਵੰਬਰ:
ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਇਸ ਸਾਲ ਪੜ੍ਹਾਈ ਮੁਕੰਮਲ ਕਰਨ ਵਾਲੇ ਆਪਣੇ ਇੰਜਨੀਅਰਿੰਗ ਅਤੇ ਐਮਬੀਏ ਦੇ 2018 ਪਾਸ ਆਊਟ ਵਿਦਿਆਰਥੀਆਂ ਦੀ ਪਲੇਸਮੈਂਟ ਲਈ 15 ਰੋਜ਼ਾ ਪਲੇਸਮੈਂਟ ਕੈਂਪ ਸ਼ੁਰੂ ਕਰਵਾਇਆ ਗਿਆ। ਯੂਨੀਵਰਸਿਟੀ ਦੇ ਕੈਰੀਅਰ ਡਿਵੈਲਵਪਮੈਂਟ ਅਤੇ ਪਲੇਸਮੈਂਟ ਵਿਭਾਗ ਵੱਲੋਂ ਲਗਾਏ ਜਾ ਰਹੇ ਇਸ ਕੈਂਪ ਵਿੱਚ 70 ਤੋਂ ਵਧੇਰੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕੰਪਨੀਆਂ ਵਿਦਿਆਰਥੀਆਂ ਦੀ ਚੋਣ ਕਰਨਗੀਆਂ। ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਅਤੇ ਯੂਨੀਵਰਸਿਟੀ ਦੇ ਕੁਲਪਤੀ ਗੁਰਵਿੰਦਰ ਸਿੰਘ ਬਾਹਰਾ ਨੇ ਦੱਸਿਆ ਕਿ ਇਹ ਕੈਂਪ ਐਮ.ਬੀ.ਏ, ਬੀ.ਟੈਕ. ਦੇ 2018 ਪਾਸ ਆਊਟ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਲਈ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵਿਪਰੋ ਲਿਮਟਿਡ, ਗਲੋਬਲ ਇਨਫਾਰਮੇਸ਼ਨ ਟੈਕਨੋਲਾਜੀ, ਕੰਸਲਟਿੰਗ ਅਤੇ ਬਿਜਨਿਸ ਪ੍ਰੋਸੈਸ ਸਰਵਿਸ ਕੰਪਨੀ, ਸਰਚ ਬਾਊਨਜ਼, ਯੂਨਾਇਟਡ ਸਟੇਟ ਦੀ ਕੰਪਨੀ ਆਰਮੈਨਟਮ ਅਤੇ ਜਾਰੋ ਐਜੂਕੇਸ਼ਨ ਵਰਗੀਆਂ ਕੰਪਨੀਆਂ ਭਾਗ ਲੈ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਗੂਗਲ, ਓਰਾਕਲ, ਐਪਲ, ਆਈਬੀਐਮ ਅਤੇ ਬੰਬੇ ਸਟਾਕ ਐਕਸਚੇਂਜ ਆਦਿ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀ ਬੇਹਤਰ ਯੋਗਤਾ ਬਣਾਉਣ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਕਿੱਤਾ ਮੁੱਖੀ ਕੋਰਸਾਂ ਦੀ ਸਫਲਤਾ ਲਈ ਵੱਖ-ਵੱਖ ਅਦਾਰਿਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ।
ਗਰੁੱਪ ਦੇ ਜੁਆਇੰਟ ਮੈਨੇਜਿੰਗ ਡਾਇਰੈਕਟਰ ਡਾਕਟਰ ਸੰਦੀਪ ਕੌੜਾ ਨੇ ਦੱਸਿਆ ਕਿ ਕੰਪਨੀਆਂ ਵੱਲੋਂ 10 ਲੱਖ ਤੋਂ 27 ਲੱਖ ਦੇ ਸ਼ਾਨਦਾਰ ਤਨਖਾਹ ਪੈਕੇਜ਼ ਨਾਲ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੱਧ ਵਰਗ ਦੀਆਂ ਨੌਕਰੀਆਂ ਲਈ 4 ਤੋਂ 7 ਲੱਖ ਅਤੇ ਹੇਠਲੇ ਵਰਗ ਲਈ 2 ਤੋਂ ਸਾਢੇ ਤਿੰਨ ਲੱਖ ਦੀਆਂ ਨੌਕਰੀਆਂ ਦੀ ਆਫ਼ਰ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਨਿੱਜੀ ਯੂਨੀਵਰਸਿਟੀ ਵੱਲੋਂ ਪਲੇਸਮੈਂਟ ਲਈ 15 ਰੋਜਾ ਕੈਂਪ ਲਗਾਇਆ ਗਿਆ ਹੈ। ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾਕਟਰ ਰਾਜ ਸਿੰਘ ਨੇੇ ਦੱਸਿਆ ਕਿ ਯੂਨੀਵਰਸਿਟੀ ਨੇ ਆਪਣੇ 16 ਸਾਲ ਦੇ ਲੰਬੇ ਵਿੱਦਿਅਕ ਸੈਸ਼ਨ ਵਿੱਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਗਰੁੱਪ ਅਧੀਨ ਇਸ ਸਮੇਂ ਦੋ ਅੰਤਰਰਾਸ਼ਟਰੀ ਯੂਨੀਵਰਸਿਟੀਆਂ, ਪੰਜ ਬਹੁ-ਮੰਤਵੀਂ ਕੈਂਪਸ ਅਤੇ ਇੱਕ ਸਕਿੱਲ ਡਿਵੈਲਪਮੈਂਟ ਸੈਂਟਰ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਅਧੀਨ 55 ਇੰਸਟੀਚਿਊਟ ਚੱਲ ਰਹੇ ਹਨ ਜਿੱਥੇ 35 ਹਜ਼ਾਰ ਤੋਂ ਵੱਧ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ ਜਦਕਿ 6 ਹਜ਼ਾਰ ਤੋਂ ਜ਼ਿਆਦਾ ਵਰਕਰ ਨੌਕਰੀ ਕਰ ਰਹੇ ਹਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…