Share on Facebook Share on Twitter Share on Google+ Share on Pinterest Share on Linkedin ਨੈਸ਼ਨਲ ਲੋਕ ਅਦਾਲਤ ਵਿੱਚ ਮਾਲ ਵਿਭਾਗ ਨਾਲ ਸਬੰਧਤ 150 ਇੰਤਕਾਲ ਤਸਦੀਕ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 9 ਸਤੰਬਰ: ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਟੀ.ਪੀ.ਐਸ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਵਿੱਚ ਤਹਿਸੀਲ ਦਫ਼ਤਰ ਖਰੜ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਖਰੜ ਵੱਲੋਂ ਵੱਖ ਵੱਖ ਸਰਕਲਾਂ ਦੇ 150 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਤਹਿਸੀਲਦਾਰ ਖਰੜ ਤਰਸੇਮ ਸਿੰਘ ਮਿੱਤਲ ਵੱਲੋਂ ਆਪਣੇ ਸਰਕਲ ਦੇ 80 ਇੰਤਕਾਲ ਅਤੇ ਉਨ੍ਹਾਂ ਵੱਲੋਂ 70 ਦੇ ਕਰੀਬ ਇੰਤਕਾਲ ਤਸਦੀਕ ਕੀਤੇ ਗਏ। ਇਸ ਮੌਕੇ ਰਣÎਵਿੰਦਰ ਸਿੰਘ ਰੀਡਰ-1, ਬਲਵਿੰਦਰ ਸਿੰਘ, ਸਵਰਨ ਸਿੰਘ, ਰਮੇਸ਼ ਕੁਮਾਰ ਤਿੰਨੋ ਪਟਵਾਰੀ, ਸਮੇਤ ਹੋਰ ਪਟਵਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ