ਮੇਅਰ ਦੇ ਘਰ ’ਚੋਂ 150 ਜਨਾਨਾ ਸੂਟ, 15 ਸਿਲਾਈ ਮਸ਼ੀਨਾਂ ਤੇ 1600 ਮਾਸਕ ਬਰਾਮਦ, ਕੇਸ ਦਰਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ:
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਘਰ ਚੋਣ ਕਮਿਸ਼ਨ ਦੀ ਵਿਸ਼ੇਸ਼ ਟੀਮ ਵੱਲੋਂ ਪੁਲੀਸ ਨਾਲ ਮਿਲ ਕੇ ਕੀਤੀ ਗਈ ਛਾਪੇਮਾਰੀ ਦਾ ਮਾਮਲਾ ਕਾਫ਼ੀ ਭਖ ਗਿਆ ਹੈ। ਇਸ ਸਬੰਧੀ ਮੁਹਾਲੀ ਦੇ ਵਧੀਕ ਡਿਪਟੀ ਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਲੰਘੀ ਰਾਤ ਮੇਅਰ ਜੀਤੀ ਸਿੱਧੂ ਦੇ ਘਰ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਜਾਂਚ ਟੀਮ ਨੇ ਘਰ ’ਚੋਂ 150 ਜਨਾਨਾਂ ਸੂਟ, ਕਰੀਬ 15 ਸਿਲਾਈ ਮਸ਼ੀਨਾਂ ਅਤੇ 1600 ਮਾਸਕ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਲੰਘੀ ਦੇਰ ਰਾਤ ਸ਼ਿਕਾਇਤ ਮਿਲਣ ’ਤੇ ਚੋਣ ਕਮਿਸ਼ਨ ਦੀ ਟੀਮ ਨੇ ਮੁਹਾਲੀ ਪੁਲੀਸ ਨੂੰ ਆਪਣੇ ਲੈ ਕੇ ਇੱਥੋਂ ਦੇ ਸੈਕਟਰ-78 ਸਥਿਤ ਮੇਅਰ ਜੀਤੀ ਸਿੱਧੂ ਦੀ ਰਿਹਾਇਸ਼ ’ਤੇ ਛਾਪੇਮਾਰੀ ਕੀਤੀ ਗਈ। ਚੋਣ ਕਮਿਸ਼ਨ ਦੀ ਟੀਮ ਨੇ ਜਦੋਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ, ਉਦੋਂ ਸਿੱਧੂ ਪਰਿਵਾਰ ਦਾ ਕੋਈ ਮੈਂਬਰ ਘਰ ਮੌਜੂਦ ਨਹੀਂ ਸੀ। ਛਾਪੇਮਾਰੀ ਦੀ ਸੂਚਨਾ ਮਿਲਣ ਤੋਂ ਬਾਅਦ ਸਿੱਧੂ ਦਾ ਜਵਾਈ ਅਤੇ ਉਹ ਕਾਂਗਰਸੀ ਸਮਰਥਕ ਮੌਕੇ ’ਤੇ ਪਹੁੰਚ ਗਏ। ਛਾਪੇਮਾਰ ਟੀਮ ਦੇ ਮੈਂਬਰ ਗੋਪਾਲ ਰਾਏ ਨੇ ਉਹ ਫੀਲਡ ਵਿੱਚ ਚੋਣ ਡਿਊਟੀ ’ਤੇ ਸਨ। ਉਨ੍ਹਾਂ ਨੂੰ ਦੇਰ ਸ਼ਾਮ ਐਸਡੀਐਮ-ਕਮ-ਰਿਟਰਨਿੰਗ ਅਧਿਕਾਰੀ ਦੇ ਦਫ਼ਤਰ ਤੋਂ ਫੋਨ ਕਰਕੇ ਐਸਐਸਪੀ ਦਫ਼ਤਰ ਦੱਸਿਆ ਗਿਆ। ਜਦੋਂ ਉਹ ਉੱਥੇ ਪਹੁੰਚੇ ਤਾਂ ਉਨ੍ਹਾਂ ਨੂੰ ਇਕ ਡੀਐਸਪੀ ਨਾਲ ਮੌਕੇ ’ਤੇ ਭੇਜ ਦਿੱਤਾ। ਇੱਥੇ ਆ ਕੇ ਪਤਾ ਲੱਗਾ ਕਿ ਈਟੀਓ ਦੀ ਅਗਵਾਈ ਹੇਠ ਛਾਪੇਮਾਰੀ ਕੀਤੀ ਜਾ ਰਹੀ। ਇੱਥੇ ਹੀ ਉਸ ਨੂੰ ਪ੍ਰਾਪਤ ਸ਼ਿਕਾਇਤ ਦੀ ਕਾਪੀ ਦਿਖਾਈ ਗਈ। ਜਿਸ ਵਿੱਚ ਸ਼ਰਾਬ ਬਾਰੇ ਲਿਖਿਆ ਗਿਆ ਸੀ ਪ੍ਰੰਤੂ ਟੀਮ ਨੂੰ ਸਿੱਧੂ ਦੇ ਘਰੋਂ ਸ਼ਰਾਬ ਨਹੀਂ ਮਿਲੀ। ਕੁੱਝ ਹੋਰ ਸਮੱਗਰੀ ਜ਼ਰੂਰ ਮਿਲੀ ਹੈ। ਜਿਸ ਬਾਰੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਹ ਸਾਰਾ ਸਮਾਨ ਪੁਰਾਣਾ ਬਚਿਆ ਪਿਆ ਹੈ।

Load More Related Articles

Check Also

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ ਪਰਮਾਰ ਤੇ ਹੋਰਨਾਂ ਵ…