
150 ਨੌਜਵਾਨਾਂ ਨੇ ਆਪਣੇ ਪਰਿਵਾਰਾਂ ਸਮੇਤ ਭਾਜਪਾ ਦੀ ਨੀਂਹ ਮਜ਼ਬੂਤ ਕਰਨ ਦਾ ਪ੍ਰਣ ਲਿਆ
ਹਰਸ਼ ਸਰਵਾਹਾ ਨੂੰ ਮੁਹਾਲੀ ਜ਼ਿਲ੍ਹੇ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ:
150 ਨੌਜਵਾਨਾਂ ਨੇ ਆਪਣੇ ਪਰਿਵਾਰਾਂ ਸਮੇਤ ਜ਼ਿਲ੍ਹੇ ਵਿੱਚ ਭਾਜਪਾ ਦੀ ਨੀਂਹ ਮਜ਼ਬੂਤ ਕਰਨ ਦਾ ਪ੍ਰਣ ਲਿਆ। ਸ਼ਨਿੱਰਵਾਰ ਨੂੰ ਭਾਜਪਾ ਦਫ਼ਤਰ ਵਿਖੇ ਜ਼ਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ‘ਚ ਯੂਥ ਆਗੂ ਹਰਸ਼ ਸਰਵਾਹਾ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੇ 150 ਨੌਜਵਾਨ ਸਮਰਥਕ ਵੀ ਮੌਜੂਦ ਸਨ। ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਭਾਜਪਾ ਦੀ ਟੀਮ ਦਾ ਵਿਸਥਾਰ ਕਰਦੇ ਹੋਏ ਉਨ੍ਹਾਂ ਨੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਯੂਥ ਵਿੰਗ ਵਿੱਚ ਸ਼ਾਮਲ ਕੀਤਾ ਹੈ। ਤਾਂ ਜੋ ਉਹ ਨੌਜਵਾਨ ਜ਼ਿਲ੍ਹੇ ਵਿੱਚ ਭਾਜਪਾ ਦੀ ਨੀਂਹ ਨੂੰ ਹੋਰ ਮਜ਼ਬੂਤ ਕਰ ਸਕਣ। ਵਸ਼ਿਸ਼ਟ ਨੇ ਕਿਹਾ ਕਿ ਭਾਜਪਾ ਦੀ ਨੌਜਵਾਨ ਸ਼ਕਤੀ ਜ਼ਿਲ੍ਹੇ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰੇਗੀ। ਭਾਜਪਾ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ, ਡਾ. ਸੁਭਾਸ਼ ਸ਼ਰਮਾ, ਕਰਨਵੀਰ ਸਿੰਘ ਟੌਹੜਾ, ਨੌਜਵਾਨ ਆਗੂ ਨਿਤਿਨ ਗਰਗ, ਮਨਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
ਪੰਥ ਅਤੇ ਕਿਸਾਨੀ ਮੁੱਦਿਆਂ ’ਤੇ ਕੰਮ ਕੀਤਾ ਜਾਵੇਗਾ
ਪਾਰਟੀ ਵਿੱਚ ਸ਼ਾਮਲ ਹੋਏ ਹਰਸ਼ ਸਰਵਾਹਾ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਦੋ ਮੁੱਖ ਮੁੱਦੇ ਲੈ ਕੇ ਆਏ ਹਨ, ਜਿਨ੍ਹਾਂ ਵਿੱਚ ਪਹਿਲਾ ਪੰਥ ਦਾ ਮੁੱਦਾ ਹੈ ਜਦਕਿ ਦੂਜਾ ਕਿਸਾਨਾਂ ਦਾ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਬਹੁਤ ਅਹਿਮ ਮੁੱਦੇ ਹਨ। ਉਨ੍ਹਾਂ ਸਟੇਜ ਤੋਂ ਪਾਰਟੀ ਦੇ ਸਮੂਹ ਸੀਨੀਅਰ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਵਿਸ਼ਵਾਸ ਨਾਲ ਵੱਡੀ ਗਿਣਤੀ ਵਿਚ ਨੌਜਵਾਨ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹੋਣ ਲਈ ਆਏ ਹਨ, ਉਸ ਨੂੰ ਹਰ ਕੀਮਤ ’ਤੇ ਕਾਇਮ ਰੱਖਿਆ ਜਾਵੇ ਅਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਦਾ ਧਿਆਨ ਰੱਖਿਆ ਜਾਵੇ। ਹਰ ਕਦਮ ’ਤੇ ਸਮਰਥਨ ਕਰਨ ਲਈ ਬਾਕੀ ਨੌਜਵਾਨ ਹਰ ਹਾਲਤ ਵਿੱਚ ਪੰਜਾਬ ਦੀ ਬਿਹਤਰੀ ਲਈ ਪਾਰਟੀ ਦੇ ਨਾਲ ਖੜੇ ਹਨ।