ਜ਼ਿਲ੍ਹਾ ਵਿੱਚ ਪਰਾਲੀ ਸਾੜਨ ਦੇ ਦੋਸ਼ ਵਿੱਚ 154 ਮਾਮਲੇ ਦਰਜ ਕੀਤੇ ਗਏ: ਮਾਨ

ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਖੇਤੀਬਾੜੀ ਵਿਭਾਗ ਨੇ ਲਗਾਏ 65 ਜਾਗਰੂਕ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਕਤੂਬਰ:
ਪੰਜਾਬ ਵਿੱਚ ਦਿਨ ਪ੍ਰਤੀ ਦਿਨ ਵੱਧ ਰਿਹਾ ਪ੍ਰਦੂਸ਼ਣ ਇੱਕ ਅਜਿਹੀ ਗੰਭੀਰ ਚੁਨੌਤੀ ਬਣ ਗਿਆ ਹੈ। ਜਿਸ ਨੂੰ ਆਧੁਨਿਕ ਟੈਕਨਾਲੋਜੀ ਦੀ ਵਰਤੋਂ ਕਰਕੇ ਹੀ ਠੱਲ੍ਹ ਪਾਈ ਜਾ ਸਕਦੀ ਹੈ। ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਸਮੂਹਿਕ ਯਤਨ ਕਰਨ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਸਬੰਧੀ ਲਗਾਤਾਰ ਕੀਤੇ ਜਾ ਰਹੇ ਯਤਨਾ ਸਬੰਧੀ ਜਾਣਕਾਰੀ ਦਿੰਦਿਆਂ ਕੀਤਾ। ਸ੍ਰੀ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਹੁਣ ਤੱਕ ਕਿਸਾਨਾਂ ਵੱਲੋਂ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ 154 ਮਾਮਲੇ ਦਰਜ ਕੀਤੇ ਗਏ ਹਨ ਜਦੋਂ ਕਿ ਸਮੁੱਚੇ ਪੰਜਾਬ ਵਿੱਚ ਅੱਗ ਲਗਾਉਣ ਦੇ 12 ਹਜ਼ਾਰ 259 ਮਾਮਲੇ ਸਾਹਮਣੇ ਆਏ ਹਨ।
ਸ੍ਰੀ ਮਾਨ ਨੇ ਦੱਸਿਆ ਕਿ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਪ੍ਰਤੀ ਜਾਗਰੂਕ ਕਰਨ ਲਈ 65 ਜਾਗਰੂਕ ਕਿਸਾਨ ਮੇਲੇ ਲਗਾਏ ਹਨ ਅਤੇ ਜ਼ਿਲ੍ਹੇ ਵਿੱਚ ਪਰਾਲੀ ਨੂੰ ਨਾ ਸਾੜਣ ਅਤੇ ਉਸ ਨੂੰ ਜ਼ਮੀਨ ਵਿੱਚ ਹੀ ਮਿਲਾਉਣ ਲਈ ਵੈਨਾਂ ਦੁਆਰਾ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨ ਆਪਣੀ ਪਰਾਲੀ ਨਹੀਂ ਜਲਾ ਰਹੇ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਉਹਨਾਂ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …