nabaz-e-punjab.com

ਸੰਤ ਈਸ਼ਰ ਸਿੰਘ ਮਾਡਲ ਸਕੂਲ ਸੈਕਟਰ-70 ਦੇ ਵਿਦਿਆਰਥੀਆਂ ਨੇ ਜਿੱਤੇ 16 ਮੈਡਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਨਵੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਇੱਥੋਂ ਦੇ ਸੰਤ ਈਸ਼ਰ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-70 ਨੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 16 ਮੈਡਲ ਜਿੱਤੇ ਹਨ। ਜਿਨ੍ਹਾਂ ਵਿੱਚ 6 ਗੋਲਡ ਮੈਡਲ, 4 ਸਿਲਵਰ ਅਤੇ 6 ਕਾਂਸੀ ਦੇ ਤਮਗੇ ਹਨ। ਪ੍ਰਾਇਮਰੀ ਵਰਗ ਵਿੱਚ ਅਰਨਵ ਭਾਰਦਵਾਜ ਨੇ ਚਿੱਤਰਕਾਰੀ ਅਤੇ ਯੋਗਿਤਾ ਤਿਵਾੜੀ ਨੇ ਸਹੀ ਸ਼ਬਦ ਜੋੜ ਮੁਕਾਬਲੇ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ’ਚੋਂ ਪਹਿਲਾਂ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ ਹੈ ਜਦੋਕਿ ਅਨੰਦਿਆ ਮਲਿਕ ਨੇ ਸੋਲੋ ਡਾਂਸ, ਨੂਰ ਗੁੰਬਰ ਨੇ ਸੁੰਦਰ ਲਿਖਾਈ ਅਤੇ ਸ਼ਬਦ ਗਾਇਨ ਟੀਮ ਨੇ ਜ਼ਿਲ੍ਹੇ ਭਰ ’ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਲੋਕ ਗੀਤ ਮੁਕਾਬਲੇ ਵਿੱਚ ਅਮਨਦੀਪ ਕੌਰ ਜ਼ਿਲ੍ਹੇ ਭਰ ’ਚੋਂ ਤੀਜਾ ਸਥਾਨ ਪ੍ਰਾਪਤ ਕੀਤਾ।
ਐਲੀਮੈਂਟਰੀ ਵਰਗ ਵਿੱਚ ਗੁਰਕੀਰਤ ਕੌਰ ਨੇ ਭਾਸ਼ਣ ਮੁਕਾਬਲੇ ਵਿੱਚ, ਜਸ਼ਨਦੀਪ ਕੌਰ ਨੇ ਕਵਿਤਾ ਉਚਾਰਣ ਅਤੇ ਨਵਦੀਪ ਕੌਰ ਨੇ ਚਿੱਤਰਕਲਾ ਮੁਕਾਬਲੇ ਵਿੱਚ ਜ਼ਿਲ੍ਹੇ ਭਰ ਵਿੱਚ ਪਹਿਲੇ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤੇ। ਐਲੀਮੈਂਟਰੀ ਵਰਗ ਵਿੱਚ ਸਕੂਲ ਦੀ ਸ਼ਬਦ ਗਾਇਨ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਜਦਕਿ ਸੁੰਦਰ ਲਿਖਾਈ ਮੁਕਾਬਲੇ ਵਿੱਚ ਅਮਨਦੀਪ ਕੌਰ ਅਤੇ ਸੋਲੋ ਡਾਂਸ ਵਿੱਚ ਰਮਨਦੀਪ ਕੌਰ ਤੀਜੇ ਸਥਾਨ ਤੇ ਰਹੀਆਂ। ਸੈਕੰਡਰੀ ਵਰਗ ਦੇ ਸੁੰਦਰ ਲਿਖਾਈ ਮੁਕਾਬਲੇ ਵਿੱਚ ਜਸ਼ਨਪ੍ਰੀਤ ਕੌਰ ਅਤੇ ਨਵਦੀਪ ਕੌਰ ਨੇ ਜ਼ਿਲ੍ਹੇ ਭਰ ਵਿੱਚ ਪਹਿਲੇ ਸਥਾਨ ਤੇ ਰਹਿ ਕੇ ਗੋਲਡ ਮੈਡਲ ਜਿੱਤਿਆ ਜਦਕਿ ਨਵਦੀਪ ਕੌਰ ਨੇ ਭਾਸ਼ਣ ਮੁਕਾਬਲੇ ਵਿੱਚ ਦੂਜੇ ਸਥਾਨ ਤੇ ਰਹਿ ਕੇ ਸਿਲਵਰ ਮੈਡਲ ਜਿੱਤਿਆ। ਸੈਕੰਡਰੀ ਵਰਗ ਵਿੱਚ ਸਕੂਲ ਦੀ ਸ਼ਬਦ ਗਾਇਨ ਟੀਮ ਅਤੇ ਕਵਿਤਾ ਉਚਾਰਣ ਮੁਕਾਬਲੇ ਵਿੱਜ ਨਵਨੀਤ ਕੌਰ ਤੀਜੇ ਸਥਾਨ ’ਤੇ ਰਹੀਆਂ।
ਇਸ ਮੌਕੇ ਸਕੂਲ ਦੀ ਡਾਇਰੈਕਟਰ ਪ੍ਰਿੰਸੀਪਲ ਪਵਨਦੀਪ ਕੌਰ ਗਿੱਲ ਅਤੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਨੇ ਕੁੱਲ 20 ’ਚੋਂ 16 ਮੁਕਾਬਲਿਆਂ ਵਿੱਚ ਮੈਡਲ ਜਿੱਤੇ ਹਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…