ਰਿਆਤ-ਬਾਹਰਾ ਯੂਨੀਵਰਸਿਟੀ ਵਿੱਚ 162 ਵਲੰਟੀਅਰਾਂ ਨੇ ਕੀਤਾ ਖੂਨਦਾਨ

ਨਬਜ਼-ਏ-ਪੰਜਾਬ, ਖਰੜ, 3 ਅਕਤੂਬਰ:
ਰਿਆਤ-ਬਾਹਰਾ ਯੂਨੀਵਰਸਿਟੀ ਦੇ ਐਨਸੀਸੀ ਅਤੇ ਐਨਐਸਐਸ ਵਿੰਗ ਵੱਲੋਂ ਯੂਨੀਵਰਸਿਟੀ ਦੇ ਸਾਰੇ ਸਕੂਲਾਂ ਅਤੇ ਸ਼ਿਵ ਕੰਵਰ ਮਹਾਂ-ਸੰਘ ਚੈਰੀਟੇਵਲ ਟਰੱਸਟ ਪੰਚਕੂਲਾ ਦੇ ਸਹਿਯੋਗ ਨਾਲ ਅੱਜ ਖੂਨਦਾਨ ਕੈਂਪ ਲਗਾਇਆ ਗਿਆ।ਇਹ ਜਾਣਕਾਰੀ ਦਿੰਦਿਆਂ ਐਨਸੀਸੀ, ਐਨਐਸਐਸ ਦੇ ਚੀਫ਼ ਕੋਆਰਡੀਨੇਟਰ ਪ੍ਰੋ. ਏ.ਐਸ. ਚਾਹਲ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਰਿਆਤ-ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ-ਚਾਂਸਲਰ ਪ੍ਰੋ. ਡਾ. ਪਰਵਿੰਦਰ ਸਿੰਘ ਨੇ ਕੀਤਾ। ਇਸ ਕੈਂਪ ਵਿੱਚ ਕੁੱਲ 162 ਵਲੰਟੀਅਰਾਂ ਨੇ ਖੂਨਦਾਨ ਕੀਤਾ। ਸਰਕਾਰੀ ਹਸਪਤਾਲ ਸੈਕਟਰ-32 ਚੰਡੀਗੜ੍ਹ ਦੇ ਬਲੱਡ ਬੈਂਕ ਦੀ ਟੀਮ ਨੇ ਖੂਨ ਦੇ ਯੂਨਿਟ ਇਕੱਤਰ ਕੀਤੇ।
ਇਸ ਮੌਕੇ ਗੁਰਵਿੰਦਰ ਸਿੰਘ ਬਾਹਰਾ ਨੇ ਖ਼ੁਦ ਵੀ ਖੂਨਦਾਨ ਕੀਤਾ ਅਤੇ ਯੂਨੀਵਰਸਿਟੀ ਵਿੱਚ ਪੜ੍ਹਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵੀ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪੰਜਾਬ ਸਮੇਤ ਗੁਆਂਢੀ ਰਾਜਾਂ ਦੇ ਨੌਜਵਾਲਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸਮਾਜ ਭਲਾਈ ਲਈ ਕੰਮ ਕਰਨ ਲਈ ਵਚਨਬੱਧ ਹੈ ਅਤੇ ਇਹ ਕੈਂਪ ਸਮਾਜ ਸੇਵਾ ਲਈ ਅਰੰਭੇ ਕਾਰਜਾਂ ਵਿੱਚੋਂ ਇੱਕ ਅਹਿਮ ਉਪਰਾਲਾ ਹੈ।
ਵਾਈਸ-ਚਾਂਸਲਰ ਡਾ.ਪਰਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਇਹ ਸੁਨੇਹਾ ਦਿੱਤਾ ਕਿ ਖੂਨਦਾਨ ਕਰਨ ਨਾਲ ਨਾ ਸਿਰਫ਼ ਸਰੀਰ ਤੰਦਰੁਸਤ ਰਹਿੰਦਾ ਹੈ ਬਲਕਿ ਮਨੁੱਖ ਖ਼ੁਦ ਵੀ ਕਈ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਕੇ ਅਸੀਂ ਲੋੜਵੰਦ ਲੋਕਾਂ ਦੀ ਸਹਾਇਤਾ ਕਰਕੇ ਸਮਾਜਿਕ ਜਿੰਮੇਵਾਰੀ ਵੀ ਨਿਭਾ ਰਹੇ ਹਾਂ ਅਤੇ ਭਵਿੱਖ ਵਿੱਚ ਅਜਿਹੇ ਕਾਰਜ ਨਿਰੰਤਰ ਜਾਰੀ ਰਹਿਣਗੇ।
ਇਸ ਮੌਕੇ ਸਾਰੇ ਖੂਨਦਾਨੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਉਨ੍ਹਾਂ ਨੂੰ ਵਿਸ਼ੇਸ਼ ਸਰਟੀਫਿਕੇਟ ਵੀ ਦਿੱਤੇ ਗਏ। ਇਸ ਮੌਕੇ ਡੀਨ ਅਕਾਦਮਿਕ ਡਾ. ਐਸ. ਕੇ. ਬਾਂਸਲ, ਰਜਿਸਟਰਾਰ ਡਾ. ਦਿਨੇਸ਼ ਸ਼ਰਮਾ, ਯੂਨੀਵਰਸਿਟੀ ਸਕੂਲ ਆਫ਼ ਅਲਾਈਡ ਹੈਲਥ ਸਾਇੰਸਿਜ਼ ਦੇ ਡਾ. ਡੀਨ ਪੰਕਜ ਕੌਲ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…