Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਮੁਹਾਲੀ ਵਿੱਚ ਕਿਸਾਨਾਂ ਨੂੰ ਝੋਨੇ ਦੀ 167 ਕਰੋੜ 1 ਲੱਖ ਰੁਪਏ ਦੀ ਅਦਾਇਗੀ ਕੀਤੀ: ਡੀਸੀ ਜ਼ਿਲ੍ਹਾ ਮੁਹਾਲੀ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ ੧੦੬੮੬੩ ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਕਤੂਬਰ: ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਮੰਡੀਆਂ ਵਿਚ ਹੁਣ ਤੱਕ 106863 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ 167 ਕਰੋੜ 1 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਪੁੱਜਿਆ ਦਾਣਾ-ਦਾਣਾ ਖਰੀਦਿਆ ਜਾਵੇਗਾ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀ ਪਨਗਰੇਨ ਵਲੋਂ ਹੁਣ ਤੱਕ 36939 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ ਅਤੇ ਮਾਰਕਫੈੱਡ ਵੱਲੋਂ 30632 ਮੀਟ੍ਰਿਕ ਟਨ, ਪਨਸਪ ਵੱਲੋਂ 18769 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 9903 ਮੀਟ੍ਰਿਕ ਟਨ, ਪੰਜਾਬ ਐਗਰੋ ਵਲੋਂ 8337 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਵੱਲੋਂ 2201 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਜਦ ਕਿ ਵਪਾਰੀਆਂ ਵੱਲੋਂ 82ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚੋਂ 96407 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ। ਸ੍ਰੀਮਤੀ ਸਪਰਾ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵਾਤਾਵਰਨ ਦੀ ਸਵੱਛਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਲਈ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੱੁਖੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ਅਤੇ ਕਿਸਾਨ ਦੇ ਮਿੱਤਰ ਕੀੜੇ ਵੀ ਮਾਰੇ ਜਾਂਦੇ ਹਨ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮੰਡੀਆਂ ਵਿੱਚ ਝੋਨਾ ਖਰੀਦਣ ਦੇ ਨਾਲ-ਨਾਲ ਲਿਫਟਿੰਗ ਨੂੰ ਵੀ ਯਕੀਨੀ ਬਣਾਉਣ ਤਾਂ ਜੋ ਮੰਡੀਆਂ ਵਿੱਚ ਥਾਂ ਦੀ ਦਿੱਕਤ ਨਾ ਆਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ