Nabaz-e-punjab.com

ਮੁਹਾਲੀ ਵਿੱਚ ਕਰੋਨਾ ਦੇ 17 ਨਵੇਂ ਮਾਮਲੇ ਸਾਹਮਣੇ ਆਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ:
ਸਰਦੀ ਦਾ ਮੌਸਮ ਸ਼ੁਰੂ ਹੋਣ ਨਾਲ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਫਿਰ ਤੋਂ ਕਰੋਨਾ ਦੇ ਕੇਸ ਵਧਣੇ ਸ਼ੁਰੂ ਹੋ ਗਏ ਹਨ। ਅੱਜ ਮੁਹਾਲੀ ਵਿੱਚ ਕਰੋਨਾ ਮਹਾਮਾਰੀ ਦੇ 17 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ’ਚੋਂ 16 ਕੇਸ ਮੁਹਾਲੀ ਵਿੱਚ ਅਤੇ ਇਕ ਖਰੜ ’ਚ ਨਵਾਂ ਕੇਸ ਆਇਆ ਹੈ। ਉਂਜ ਪਹਿਲਾਂ ਤੋਂ ਪੀੜਤ ਵਿਅਕਤੀਆਂ ’ਚੋਂ ਅੱਜ ਚਾਰ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਪਰਤੇ ਗਏ ਹਨ।
ਮੁਹਾਲੀ ਪ੍ਰਸ਼ਾਸਨ ਦੀ ਤਾਜ਼ਾ ਜਾਣਕਾਰੀ ਅਨੁਸਾਰ ਇਸ ਸਮੇਂ ਕਰੋਨਾ ਮਹਾਮਾਰੀ ਦੇ 58 ਨਵੇਂ ਐਕਟਿਵ ਕੇਸ ਹਨ ਅਤੇ ਪਿਛਲੇ ਸਮੇਂ ਤੋਂ ਲੈ ਕੇ ਹੁਣ ਤੱਕ 67 ਹਜ਼ਾਰ 966 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਂਜ ਹੁਣ ਤੱਕ 69098 ਕੇਸ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ’ਚੋਂ 1074 ਕਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ।

Load More Related Articles

Check Also

ਸਫ਼ਾਈ ਕਾਮਿਆਂ ਵੱਲੋਂ ਅਫ਼ਸਰਾਂ ਦੇ ਘਰਾਂ ਮੂਹਰੇ ਕੂੜਾ ਸੁੱਟ ਕੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ

ਸਫ਼ਾਈ ਕਾਮਿਆਂ ਵੱਲੋਂ ਅਫ਼ਸਰਾਂ ਦੇ ਘਰਾਂ ਮੂਹਰੇ ਕੂੜਾ ਸੁੱਟ ਕੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਨਬਜ਼-ਏ-ਪੰਜਾਬ, ਮ…