ਸਰਬੱਤ ਦਾ ਭਲਾ ਟਰੱਸਟ ਦੀ ਮਦਦ ਨਾਲ ਖਾੜੀ ਦੇਸ਼ਾਂ ਵਿੱਚ ਫਸੇ 177 ਪਰਵਾਸੀ ਭਾਰਤੀ ਵਤਨ ਪਰਤੇ

ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਬਾਅਦ ਦੁਪਹਿਰ 2.40 ’ਤੇ ਪਹੁੰਚੀ ਵਿਸ਼ੇਸ਼ ਫਲਾਈਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੁਲਾਈ:
ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਦੇ ਉਪਰਾਲਿਆਂ ਸਦਕਾ 177 ਪਰਵਾਸੀ ਭਾਰਤੀ ਸਹੀ ਸਲਾਮਤ ਆਪਣੇ ਘਰ ਪਰਤ ਆਏ ਹਨ। ਉੱਘੇ ਸਮਾਜ ਸੇਵਕ ਤੇ ਸੰਸਥਾ ਦੇ ਚੇਅਰਮੈਨ ਡਾ. ਐਸਪੀ ਸਿੰਘ ਓਬਰਾਏ ਇਨ੍ਹਾਂ ਪੀੜਤ ਵਿਅਕਤੀਆਂ ਨੂੰ ਆਪਣੇ ਨਾਲ ਲੈ ਕੇ ਬੁੱਧਵਾਰ ਨੂੰ ਬਾਅਦ ਦੁਪਹਿਰ ਕਰੀਬ 2.40 ਵਜੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚੇ। ਇਹ ਵਿਅਕਤੀ ਰੁਜ਼ਗਾਰ ਦੀ ਭਾਲ ਵਿੱਚ ਵੱਖ-ਵੱਖ ਮੁਲਕਾਂ ਵਿੱਚ ਗਏ ਸੀ ਪ੍ਰੰਤੂ ਕਰੋਨਾ ਮਹਾਮਾਰੀ ਦੇ ਚੱਲਦਿਆਂ ਉਹ ਉੱਥੇ ਬੂਰੀ ਤਰ੍ਹਾਂ ਫਸ ਗਏ ਸੀ।
ਡਾ. ਐਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਸਪਾਈਸ ਜੈੱਟ ਦੀ ਇਸ ਫਲਾਈਟ ਵਿੱਚ ਅੱਜ 177 ਯਾਤਰੀ ਆਪਣੇ ਵਤਨ ਪਰਤੇ ਹਨ। ਜਿਨ੍ਹਾਂ ਵਿੱਚ 157 ਪੰਜਾਬੀ, 16 ਹਿਮਾਚਲ ਪ੍ਰਦੇਸ਼ ਅਤੇ 4 ਜੰਮੂ-ਕਸ਼ਮੀਰ ਨਾਲ ਸਬੰਧਤ ਹਨ। ਇਸ ਤੋਂ ਪਹਿਲਾਂ ਵੀ ਡਾ. ਓਬਰਾਏ ਦੀ ਅਗਵਾਈ ਹੇਠ ਟਰੱਸਟ ਵੱਲੋਂ ਵੱਖ-ਵੱਖ ਮੁਲਕਾਂ ਵਿੱਚ ਫਸੇ ਸੈਂਕੜੇ ਨੌਜਵਾਨਾਂ ਨੂੰ ਸਹੀ ਸਲਾਮਤ ਵਤਨ ਵਾਪਸ ਲਿਆਂਦਾ ਜਾ ਚੁੱਕਾ ਹੈ। ਇਸ ਮੌਕੇ ਸ੍ਰੀ ਓਬਰਾਏ ਨੇ ਦੱਸਿਆ ਕਿ ਪੀੜਤ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਚਾਰ ਚਾਰਟਰ ਫਲਾਈਟਾਂ ਦਾ ਪ੍ਰਬੰਧ ਕੀਤਾ ਗਿਆ ਹੈ। ਜਿਨ੍ਹਾਂ ’ਚੋਂ ਪਹਿਲੀ ਫਲਾਈਟ ਵਿੱਚ 177 ਪੰਜਾਬੀ ਨੌਜਵਾਨ, ਦੂਜੀ ਫਲਾਈਟ ਵਿੱਚ 200 ਨੌਜਵਾਨਾਂ ਲਿਆਂਦੇ ਗਏ ਸੀ। ਅੱਜ ਤੀਜੀ ਫਲਾਈਟ ਵਿੱਚ 177 ਪੀੜਤਾਂ ਨੂੰ ਲਿਆਂਦਾ ਗਿਆ ਹੈ ਅਤੇ ਚੌਥੀ ਫਲਾਈਟ 25 ਜੁਲਾਈ ਨੂੰ ਅੰਮ੍ਰਿਤਸਰ ਪੀੜਤਾਂ ਨੂੰ ਲੈ ਕੇ ਪਹੁੰਚੇਗੀ।
ਮੁਹਾਲੀ ਏਅਰਪੋਰਟ ਥਾਣਾ ਦੇ ਐਸਐਚਓ ਸ਼ਿਵਦੀਪ ਸਿੰਘ ਬਰਾੜ ਨੇ ਦੱਸਿਆ ਕਿ ਹਵਾਈ ਅੱਡੇ ’ਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਬਾਹਰਲੇ ਮੁਲਕਾਂ ਤੋਂ ਆਉਣ ਸਾਰੇ ਮੁਸਾਫ਼ਰਾਂ ਦੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੈਡੀਕਲ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਦੇ ਆਦੇਸ਼ ਦੇਣ ਸਮੇਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…