nabaz-e-punjab.com

ਮੈਗਾ ਮੈਡੀਕਲ, ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਵਿੱਚ 1980 ਲੋਕਾਂ ਨੇ ਕੀਤੀ ਸ਼ਿਰਕਤ

ਮੈਡੀਕਲ ਕੈਂਪ ਵਿੱਚ 1143 ਮਰੀਜ਼ਾਂ ਦਾ ਚੈੱਕਅਪ, ਕੈਂਸਰ ਦੀ ਜਾਂਚ ਅਤੇ ਵੱਖ ਵੱਖ ਟੈਸਟ ਅਤੇ ਮੁਫ਼ਤ ਦਵਾਈਆਂ ਦਿੱਤੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਕਤੂਬਰ:
ਅਕਾਲੀ ਦਲ ਦੇ ਕੌਂਸਲਰ ਤੇ ਉੱਘੇ ਸਮਾਜ ਸੇਵੀ ਆਗੂ ਸਤਵੀਰ ਸਿੰਘ ਧਨੋਆ ਅਤੇ ਸਾਥੀਆਂ ਵੱਲੋਂ ਡਿਪਲਾਸਟ ਗਰੁੱਪ, ਵਪਾਰ ਮੰਡਲ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਲਾਇਨਜ਼ ਕਲੱਬ, ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਾਲੇ ਦੇ ਸਹਿਯੋਗ ਨਾਲ ਮੈਗਾ ਮੈਡੀਕਲ, ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਸ਼ਹਿਰ ਵਾਸੀਆਂ ਅਤੇ ਸਮਾਜ ਭਲਾਈ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਕੈਂਪ ਦੀ ਅਰੰਭਤਾ ਪ੍ਰਚਾਰਕ ਦਲ ਦੇ ਆਗੂ ਬਾਬਾ ਉਮਰਾਓ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ।
ਮੁੱਖ ਮਹਿਮਾਨ ਵਜੋਂ ਪਹੁੰਚੇ ਮੇਅਰ ਕੁਲਵੰਤ ਸਿੰਘ ਨੇ ਕੌਂਸਲਰ ਧਨੋਆ ਅਤੇ ਸਾਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਅਜੋਕੇ ਸਮੇਂ ਵਿੱਚ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਦੀ ਸਖ਼ਤ ਲੋੜ ਹੈ। ਸਨਅਤਕਾਰ ਅਸ਼ੋਕ ਕੁਮਾਰ ਗੁਪਤਾ ਨੇ ਕਿਹਾ ਕਿ ਕੈਂਪ ਵਿੱਚ ਪੁੱਜੇ ਲੋਕਾਂ ਦੇ ਇਕੱਠ ਨੂੰ ਦੇਖ ਕੇ ਪਤਾ ਚਲਦਾ ਹੈ ਕਿ 21ਵੀਂ ਸਦੀ ਵਿੱਚ ਕਿੰਨੇ ਲੋਕ ਸਹਿਤ ਸਹੂਲਤਾਂ ਤੋਂ ਵਾਂਝੇ ਹਨ। ਉਨ੍ਹਾਂ ਐਲਾਨ ਕੀਤਾ ਕਿ ਕੈਂਸਰ ਤੋਂ ਪੀੜਤ ਪ੍ਰਤੀ ਮਰੀਜ਼ ਨੂੰ 10 ਹਜ਼ਾਰ ਰੁਪਏ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਇਸ ਮੌਕੇ ਸੰਸਦ ਮੈਂਬਰ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ ਨੇ ਪ੍ਰਬੰਧਕਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੰਜਾਬ ਲਈ ਇਹ ਮੰਦਭਾਗੀ ਗੱਲ ਹੈ ਕਿ ਮੌਜੂਦਾ ਸਮੇਂ ਵਿੱਚ ਗਰੀਬ ਲੋਕ ਇਲਾਜ ਖੁਣੋਂ ਮਰ ਰਹੇ ਹਨ ਅਤੇ ਕੈਂਸਰ ਨੇ ਹੁਣ ਮੁਹਾਲੀ ਇਲਾਕੇ ਵਿੱਚ ਵੀ ਆਪਣੇ ਪੈਰ ਪਸਾਰ ਲਏ ਹਨ। ਵਰਡਲ ਕੈਂਸਰ ਸੁਸਾਇਟੀ ਦੇ ਪ੍ਰਧਾਨ ਜਗਮੋਹਨ ਸਿੰਘ ਕਾਹਲੋਂ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਕੈਂਸਰ ਦਾ ਇਲਾਜ ਸੰਭਵ ਹੈ। ਬਸ਼ਰਤੇ ਸਮਾਂ ਰਹਿੰਦੇ ਇਲਾਜ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੰਸਥਾ ਦੇ ਮੈਂਬਰ ਪੰਜਾਬ ਭਰ ਵਿੱਚ ਪਿੰਡ ਅਤੇ ਸ਼ਹਿਰਾਂ ਵਿੱਚ ਕੈਂਪ ਲਗਾ ਕੇ ਜਾਗਰੂਕ ਕਰ ਰਹੇ ਹਨ।
ਇਹ ਜਾਣਕਾਰੀ ਦਿੰਦਿਆਂ ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਦੱਸਿਆ ਕਿ ਕੈਂਪ ਵਿੱਚ 1143 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਇਸ ਦੌਰਾਨ 107 ਮੈਮੋਗ੍ਰਾਫ਼ੀ ਟੈਸਟ, 53 ਪੈਪ ਸਮੀਅਰ ਟੈਸਟ, 65 ਪੀਐੱਸਏ ਟੈਸਟ, 289 ਬੀ ਐੱਡ ਡੀ ਟੈਸਟ, 182 ਓਰਲ ਟੈਸਟ, ਅਤੇ ਹੋਰ ਬਾਕੀ ਟੈਸਟ ਵੀ ਕੀਤੇ ਗਏ। ਇਹ ਸਾਰੇ ਟੈਸਟ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵੱਲੋਂ ਮੁਫ਼ਤ ਕੀਤੇ ਗਏ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਕੀਤੇ ਟੈਸਟਾਂ ਦੀਆਂ ਰਿਪੋਰਟਾਂ ਛੇਤੀ ਹੀ ਘਰ ਘਰ ਪੁੱਜਦੀਆਂ ਕੀਤੀਆਂ ਜਾਣਗੀਆਂ।
ਇਸ ਮੌਕੇ ਡੀਐਸਪੀ ਰੁਪਿੰਦਰ ਕੌਰ, ਸੀਨੀਅਰ ਡਿਪਟੀ ਮੇਅਰ ਰਿਸਵ ਜੈਨ, ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਮੁੱਖ ਮੰਤਰੀ ਦੀ ਸਾਬਕਾ ਓਐਸਡੀ ਲਖਵਿੰਦਰ ਕੌਰ ਗਰਚਾ, ਮੁਹਾਲੀ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ, ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਸਕੱਤਰ ਅਕਵਿੰਦਰ ਸਿੰਘ ਗੋਸਲ, ਸੀਤਲ ਸਿੰਘ, ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਸਿਮਰਨਜੀਤ ਸਿੰਘ ਚੰਦੂਮਾਜਰਾ, ਇੰਦਰਪਾਲ ਸਿੰਘ ਧਨੋਆ ਸਮੇਤ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਕੌਂਸਲਰ ਅਤੇ ਸ਼ਹਿਰ ਦੇ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …