Share on Facebook Share on Twitter Share on Google+ Share on Pinterest Share on Linkedin 84 ਸਿੱਖ ਕਤਲੇਆਮ ਦੇ ਪੀੜਤਾਂ ਲਈ ਵੀ ਕਾਂਗਰਸੀ ਮੌਨ ਵਰਤ ਰੱਖਣ: ਸੈਹਬੀ ਆਨੰਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਪਰੈਲ: ਅੱਜ ਕਾਂਗਰਸ ਵਰਕਰਾਂ ਵੱਲੋਂ ਪਿਛਲੇ ਦਿਨੀਂ ਹੋਏ ਭਾਰਤ ਬੰਦ ਦੌਰਾਨ ਮਾਰੇ ਗਏ ਵਿਅਕਤੀਆਂ ਦੀ ਯਾਦ ਵਿੱਚ ਮੁਹਾਲੀ ਸਮੇਤ ਦੇਸ਼ ਭਰ ਵਿੱਚ ਮੌਨ ਵਰਤ ਰੱਖੇ ਜਾਣ ਦੀ ਨਿਖੇਧੀ ਕਰਦਿਆਂ ਭਾਜਪਾ ਦੇ ਨੌਜਵਾਨ ਆਗੂ ਅਤੇ ਕੌਂਸਲਰ ਸੈਹਬੀ ਆਨੰਦ ਨੇ ਕਿਹਾ ਹੈ ਕਿ 1984 ਵਿੱਚ ਹਜ਼ਾਰਾਂ ਬੇਦੋਸ਼ੇ ਸਿੱਖ ਮਾਰੇ ਗਏ ਸਨ ਤਾਂ ਕਾਂਗਰਸ ਨੇ ਅਜੇ ਤੱਕ ਉਹਨਾਂ ਦੀ ਯਾਦ ਵਿੱਚ ਮੌਨ ਵਰਤ ਕਿਊਂ ਨਹੀਂ ਰੱਖਿਆ। ਉਹਨਾਂ ਕਿਹਾ ਕਿ ਉਸ ਸਮੇਂ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਸੀ ਇਸ ਕਰਕੇ ਕਾਂਗਰਸੀ ਵਰਕਰ ਚੁਪ ਰਹੇ ਹੁਣ ਜੇ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ ਤਾਂ ਕਾਂਗਰਸੀਆਂ ਵੱਲੋਂ ਮੌਨ ਵਰਤ ਵਰਗੇ ਡਰਾਮੇ ਕੀਤੇ ਜਾ ਰਹੇ ਹਨ। ਸ੍ਰੀ ਸੈਹਬੀ ਆਨੰਦ ਨੇ ਕਿਹਾ ਕਿ ਲੰਮਾਂ ਸਮਾਂ ਪੰਜਾਬ ਵਿੱਚ ਨੌਜਵਾਨ ਮਾਰੇ ਜਾਂਦੇ ਰਹੇ ਅਤੇ ਲੋਕਾਂ ਨੂੰ ਅਨੇਕਾਂ ਤਸੀਹੇ ਝੱਲਣੇ ਪਏ, ਉਦੋਂ ਵੀ ਕਾਂਗਰਸੀਆਂ ਨੇ ਕੋਈ ਮੋਨ ਵਰਤ ਨਹੀਂ ਰੱਖਿਆ ਪਰ ਹੁਣ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਲਈ ਕਾਂਗਰਸੀਆਂ ਵੱਲੋਂ ਮੋਨ ਵਰਤ ਨੂੰ ਹਥਿਆਰ ਵਜੋ ਵਰਤਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਭਾਰਤ ਬੰਦ ਦੌਰਾਨ ਮਾਰੇ ਗਏ ਲੋਕਾਂ ਨਾਲ ਕਾਂਗਰਸ ਨੂੰ ਕੋਈ ਹਮਦਰਦੀ ਨਹੀਂ ਹੈ, ਸਗੋਂ ਇਹ ਸਿਰਫ਼ ਸਿਆਸੀ ਸਟੰਟ ਹੈ। ਉਹਨਾਂ ਮੰਗ ਕੀਤੀ ਕਿ 84 ਦੇ ਸਿੱਖ ਕਤਲੇਆਮ ਲਈ ਗਾਂਧੀ ਪਰਿਵਾਰ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਨੂੰ ਸਿੱਖ ਜਗਤ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ