1984 ਸਿੱਖ ਕਤਲੇਆਮ ਪੀੜਤਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦਾ ਹੋਇਆ ਏਕਾ

ਪੀੜਤਾਂ ਦੀ ਭਲਾਈ ਲਈ ਹੁਣ ਇੱਕ ਮੰਚ ’ਤੇ ਇਕੱਠੇ ਹੋ ਕੇ ਕੰਮ ਕਰਨ ਦਾ ਫ਼ੈਸਲਾ, ਸੁਖਵਿੰਦਰ ਭਾਟੀਆ ਨੂੰ ਪ੍ਰਧਾਨ ਚੁਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ:
ਮੁਹਾਲੀ ਅਤੇ ਚੰਡੀਗੜ੍ਹ ਖੇਤਰ ਵਿੱਚ ਕੰਮ ਕਰ ਰਹੀਆਂ 1984 ਸਿੱਖ ਕਤਲੇਆਮ ਪੀੜਤਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇੱਕ ਸਾਂਝੀ ਮੀਟਿੰਗ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਈ। ਜਿਸ ਵਿੱਚ ਵੱਖੋ-ਵੱਖਰੇ ਪਲੇਟ ਫਾਰਮ ’ਤੇ ਕੰਮ ਕਰਨ ਦੀ ਬਜਾਏ ਸਾਰਿਆਂ ਨੇ ਇੱਕ ਜਥੇਬੰਦੀ ਦਾ ਗਠਨ ਕਰਕੇ ਸਾਂਝੀ ਲੜਾਈ ਲੜਨ ਦਾ ਫ਼ੈਸਲਾ ਲਿਆ ਗਿਆ ਤਾਂ ਜੋ 1984 ਸਿੱਖ ਕਤਲੇਆਮ ਪੀੜਤਾਂ ਨੂੰ ਉਨ੍ਹਾਂ ਦੇ ਹੱਕ ਦਿਵਾਏ ਜਾ ਸਕਣ। ਹਾਜ਼ਰ ਆਗੂਆਂ ਨੇ 1984 ਸਿੱਖ ਕਤਲੇਆਮ ਪੀੜਤ ਸੁਸਾਇਟੀ ਦੇ ਬੈਨਰ ਹੇਠ ਕੰਮ ਕਰਨ ਦਾ ਨਿਰਣਾ ਲਿਆ ਅਤੇ ਸੁਖਵਿੰਦਰ ਸਿੰਘ ਭਾਟੀਆ ਨੂੰ ਸਰਬਸੰਮਤੀ ਨਾਲ ਸੁਸਾਇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ।
ਇਸ ਮੌਕੇ ਸੁਖਵਿੰਦਰ ਸਿੰਘ ਭਾਟੀਆ, ਤੇਜਿੰਦਰ ਸਿੰਘ ਓਬਰਾਏ ਅਤੇ ਹਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਵੱਡੀ ਗਿਣਤੀ ਪੀੜਤ ਪਰਿਵਾਰਾਂ ਨੂੰ ਕੋਈ ਰਾਹਤ ਨਹੀਂ ਦਿੱਤੀ। ਹਾਲਾਂਕਿ ਉੱਚ ਅਦਾਲਤ ਨੇ ਪੀੜਤਾਂ ਨੂੰ ਮਕਾਨ ਅਲਾਟ ਕਰਨ ਦੇ ਹੁਕਮਾਂ ਵੀ ਜਾਰੀ ਕੀਤੇ ਗਏ ਸਨ ਪ੍ਰੰਤੂ ਹਾਲੇ ਵੀ ਕਰੀਬ 1100 ਅਜਿਹੇ ਪਰਿਵਾਰ ਹਨ, ਜਿਨ੍ਹਾਂ ਨੂੰ ਕੋਈ ਮਕਾਨ ਅਲਾਟ ਨਹੀਂ ਕੀਤਾ ਗਿਆ। ਇਸ ਸਬੰਧੀ ਸਰਕਾਰੀ ਅਧਿਕਾਰੀ ਟਾਲਮਟੋਲ ਕਰਕੇ ਡੰਗ ਟਪਾਉਂਦੇ ਆ ਰਹੇ ਹਨ। ਇਸ ਮੌਕੇ ਸੁਰਿੰਦਰ ਪਾਲ ਸਿੰਘ, ਕੁਲਜੀਤ ਸਿੰਘ, ਪੁਨੀਤ ਪਾਲ ਸਿੰਘ, ਤਰਨਜੋਤ ਸਿੰਘ, ਤਰਲੋਚਨ ਸਿੰਘ, ਬਲਬੀਰ ਸਿੰਘ, ਮਹਿੰਦਰ ਸਿੰਘ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…