ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਚੰਨੀ ਵੱਲੋ ਖੂਨੀਮਾਜਰਾ ਕਾਲਜ ਨੂੰ 2 ਕਰੋੜ ਗਰਾਂਟ ਦੇਣ ਦਾ ਐਲਾਨ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 20 ਸਤੰਬਰ:
ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਕਾਰੀ ਬਹੁ-ਤਕਨੀਕੀ ਸੰਸਥਾ ਖੂਨੀਮਾਜਰਾ ਵਿੱਚ ਟੈਕਨੀਕਲ ਸਿੱਖਿਆ ਦੇ ਵਿਸਥਾਰ ਲਈ ਪੰਜਾਬ ਸਰਕਾਰ ਵੱਲੋਂ 2 ਕਰੋੜ ਰੁਪਏ ਦੀ ਵਿਸ਼ੇਸ਼ ਤੌਰ ਤੇ ਗਰਾਂਟ ਐਲਾਨ ਕੀਤਾ। ਉਹ ਬੀਤੀ ਰਾਤ ਸ੍ਰੀ ਰਾਮ ਲੀਲਾ ਡ੍ਰਾਮੈਟਿਕ ਕਲੱਬ ਖਰੜ ਵੱਲੋਂ ਆਰੰਭ ਕੀਤੀ ਗਈ ਸ੍ਰੀ ਰਾਮ ਲੀਲਾ ਦਾ ਉਦਘਾਟਨ ਕਰਨ ਤੋਂ ਬਾਅਦ ਸ਼ਹਿਰ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਕਾਲਜ਼ ਵਿਚ ਸਿਵਲ ਇੰਜੀਨੀਅਰ ਦਾ ਕੋਰਸ ਨਹੀਂ ਚੱਲਦਾ ਸੀ ਤੇ ਅਗਲੇ ਸਾਲ ਸਿਵਲ ਇੰਜੀਨੀਅਰ ਲਈ ਇਸ ਸੰਸਥਾ ਵਿਚ ਦਾਖਲਾ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਕਾਲਜ਼ ਵਿੱਚ ਅਗਲੇ ਸਾਲ ਸਿਵਲ ਇੰਜੀਨੀਅਰ ਦੀ ਪੜਾਈ ਸ਼ੁਰੂ ਹੋਣ ਨਾਲ ਇਲਾਕੇ ਦੇ ਨੌਜਵਾਨ ਲੜਕੇ, ਲੜਕੀਆਂ ਨੂੰ ਫਾਇਦਾ ਹੋਵੇਗਾ ਅਤੇ ਦੂਰ ਦਰਾਡੇ ਨਹੀਂ ਜਾਣਾ ਪਏਗਾ। ਉਨ੍ਹਾਂ ਪਿੰਡ ਰਡਿਆਲਾ ਵਿਖੇ ਲੜਕੀਆਂ ਦੀ ਆਈਟੀਆਈ ਨੂੰ 1 ਕਰੋੜ ਰੁਪਏ ਦੀ ਗਰਾਂਟ ਦਾ ਵੀ ਐਲਾਨ ਕੀਤਾ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖਰੜ ਦਾ ਬਹੁਪੱਖੀ ਵਿਕਾਸ ਕੀਤਾ ਜਾਵੇਗਾ ਅਤੇ ਇਸ ਤੋਂ ਪਹਿਲਾਂ ਵੀ ਪਿਛਲੇ ਸਮਿਆਂ ਵਿਚ ਕਾਂਗਰਸ ਸਰਕਾਰ ਸਮੇਂ ਹੀ ਵਿਕਾਸ ਹੋਇਆ ਹੈ। ਉਨ੍ਹਾਂ ਕਲੱਬ ਨੂੰ ਦੋ ਲੱਖ ਰੁਪਏ ਵਿਸ਼ੇਸ਼ ਤੌਰ ’ਤੇ ਦੇਣ ਦਾ ਐਲਾਨ ਕੀਤਾ। ਇਸ ਮੌਕੇ ਕਲੱਬ ਦੇ ਚੇਅਰਮੈਨ ਤਾਰਾ ਚੰਦ ਗੁਪਤਾ, ਸਿਵ ਚਰਨ ਪਿੰਕੀ, ਰਾਜੇਸ਼ ਸੂਦ, ਪੰਕਜ ਚੱਢਾ, ਵਰਿੰਦਰ ਭਾਮਾ,Îਮਨਮੋਹਨ ਸਿੰਘ, ਲਾਇਨਜ਼ ਕਲੱਬ ਖਰੜ ਸਿਟੀ ਦੇ ਪ੍ਰਧਾਨ ਗੁਰਮੁੱਖ ਸਿੰਘ ਮਾਨ, ਸਰਕਾਰੀ ਤਕਨੀਕੀ ਸਿੱਖਿਆ ਕਾਲਜ਼ ਖੂਨੀਮਾਜਰਾ ਦੇ ਪਿੰ੍ਰਸੀਪਲ ਅਤੇ ਸਟਾਫ ਮੈਂਬਰ, ਸ਼ਹਿਰ ਨਿਵਾਸੀ ਹਾਜ਼ਰ ਸਨ।

Load More Related Articles

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…