ਆਮਦਨ ਤੋਂ ਵੱਧ ਜਾਇਦਾਦ ਮਾਮਲੇ ਆਈਏਐਸ ਅਧਿਕਾਰੀ ਸੰਜੇ ਪੋਪਲੀ ਦਾ 2 ਰੋਜ਼ਾ ਪੁਲੀਸ ਰਿਮਾਂਡ

ਮੁਲਜ਼ਮ ਦੇ ਘਰੋਂ 3.5 ਲੱਖ, ਸੋਨੇ ਦੀਆਂ 9 ਇੱਟਾਂ, ਸੋਨੇ ਦੇ 49 ਬਿਸਕੁਟ, ਸੋਨੇ ਦੇ 12, ਚਾਂਦੀ ਦੇ 18 ਸਿੱਕੇ ਬਰਾਮਦ

ਨਬਜ਼-ਏ-ਪੰਜਾਬ, ਮੁਹਾਲੀ, 18 ਜੁਲਾਈ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੀਨੀਅਰ ਆਈਏਐਸ ਅਫ਼ਸਰ ਸੰਜੇ ਪੋਪਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਅਧਿਕਾਰੀ ਨੂੰ ਅੱਜ ਮੁਹਾਲੀ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਸੰਜੇ ਪੋਪਲੀ ਨੂੰ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1, ਮੁਹਾਲੀ ਥਾਣੇ ਵਿੱਚ ਪਿਛਲੇ ਸਾਲ 6 ਅਗਸਤ ਨੂੰ ਵੱਖ-ਵੱਖ ਧਰਾਵਾਂ ਤਹਿਤ ਦਰਜ ਕੇਸ ਵਿੱਚ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰੀ ਪਾਈ ਗਈ ਹੈ।
ਵਿਜੀਲੈਂਸ ਅਨੁਸਾਰ ਮੁਲਜ਼ਮ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਦਰਜ ਇਕ ਹੋਰ ਕੇਸ ਵਿੱਚ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਸੀ। ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਦੌਰਾਨ ਅਤੇ ਆਈਏਐਸ ਸੰਜੇ ਪੋਪਲੀ ਵੱਲੋਂ ਕੀਤੇ ਇਕਬਾਲੀਆ ਬਿਆਨ ਦੇ ਆਧਾਰ ’ਤੇ ਉਸ ਦੇ ਘਰ ’ਚੋਂ ਵੱਖ-ਵੱਖ ਕਿਸਮ ਦਾ ਸਾਮਾਨ ਬਰਾਮਦ ਕੀਤਾ ਗਿਆ ਹੈ। ਜਿਸ ਵਿੱਚ ਸੋਨੇ ਦੀਆਂ 9 ਇੱਟਾਂ (ਪ੍ਰਤੀ ਇੱਟ ਵਜ਼ਨ 1 ਕਿੱਲੋਗਰਾਮ), ਵੱਖ-ਵੱਖ ਵਜ਼ਨ ਦੇ 49 ਸੋਨੇ ਦੇ ਬਿਸਕੁਟ (3160 ਗਰਾਮ), ਵੱਖ-ਵੱਖ ਵਜ਼ਨ ਦੇ 12 ਸੋਨੇ ਦੇ ਸਿੱਕੇ (356 ਗ੍ਰਾਮ), ਚਾਂਦੀ ਦੀਆਂ 3 ਇੱਟਾਂ (ਪ੍ਰਤੀ ਇੱਟ ਵਜ਼ਨ 1 ਕਿੱਲੋਗਰਾਮ), 18 ਚਾਂਦੀ ਦੇ ਸਿੱਕੇ (180 ਗਰਾਮ), 4 ਐਪਲ ਆਈ-ਫੋਨ, ਇੱਕ ਸੈਮਸੰਗ ਫੋਲਡ ਫ਼ੋਨ, ਦੋ ਸੈਮਸੰਗ ਸਮਾਰਟ ਘੜੀਆਂ ਅਤੇ 500-500 ਦੇ 700 ਭਾਰਤੀ ਕਰੰਸੀ ਦੇ ਨੋਟ (ਕੁੱਲ 3,50,000 ਰੁਪਏ) ਸ਼ਾਮਲ ਹਨ।
ਵਿਜੀਲੈਂਸ ਦੇ ਦੱਸਣ ਅਨੁਸਾਰ ਇਸ ਮਾਮਲੇ ਦੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੇ ਗਏ ਸੋਨੇ ਅਤੇ ਚਾਂਦੀ ਦੀ ਕੀਮਤ 6.62 ਕਰੋੜ ਰੁਪਏ ਤੋਂ ਵੱਧ ਬਣਦੀ ਹੈ। ਵਿਜੀਲੈਂਸ ਨੇ ਉਕਤ ਮੁਲਜ਼ਮ ਦੀਆਂ ਜਾਇਦਾਦਾਂ, ਤਨਖ਼ਾਹਾਂ, ਬੈਂਕ ਖਾਤਿਆਂ ਅਤੇ ਹੋਰ ਅਸਾਸਿਆਂ ਦਾ ਰਿਕਾਰਡ ਕਬਜ਼ੇ ਵਿੱਚ ਲੈ ਲਿਆ ਗਿਆ। ਤਫ਼ਤੀਸ਼ ਦੌਰਾਨ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…