ਕੱਚ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਨਾਲ 2 ਦੀ ਮੌਤ, 12 ਗੰਭੀਰ ਜ਼ਖ਼ਮੀ
ਨਬਜ਼-ਏ-ਪੰਜਾਬ ਬਿਊਰੋ, ਫਿਰੋਜ਼ਾਬਾਦ, 14 ਮਾਰਚ:
ਉੱਤਰ ਪ੍ਰਦੇਸ਼ ਵਿੱਚ ਫਿਰੋਜਾਬਾਦ ਦੇ ਰਸੂਲਪੁਰ ਖੇਤਰ ਵਿੱਚ ਸਥਿਤ ਕੱਚ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਵਿੱਚ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦੋੱਕਿ 12 ਗੰਭੀਰ ਰੂਪ ਨਾਲ ਝੁਲਸ ਗਏ। ਪੁਲੀਸ ਸੂਤਰਾਂ ਨੇ ਇੱਥੇ ਦੱਸਿਆ ਕਿ ਰਸੂਲਪੁਰ ਸਥਿਤ ਬੀਅਰ ਦੀ ਬੋਤਲ ਬਣਾਉਣ ਵਾਲੀ ਆਰ. ਐਸ. ਕੱਚ ਦੀ ਫੈਕਟਰੀ ਵਿੱਚ ਬੀਤੀ ਰਾਤ ਕਰੀਬ 10 ਵਜੇ ਅਚਾਨਕ ਅੱਗ ਲੱਗ ਗਈ। ਘਟਨਾ ਦੇ ਸਮੇੱ ਉੱਥੇ ਕੰਮ ਕਰ ਰਹੇ 12 ਮਜ਼ਦੂਰ ਝੁਲਸ ਗਏ। ਸਾਰਿਆਂ ਨੂੰ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ, ਜਿੱਥੇ ਇਲਾਜ ਦੇ ਦੌਰਾਨ ਖੈਰਗੜ੍ਹ ਵਾਸੀ ਨੀਰਜ ਸਮੇਤ ਇਕ ਹੋਰ ਮਜ਼ਦੂਰ ਦੀ ਮੌਤ ਹੋ ਗਈ। ਅੱਗ ਬੁਝਾਉਣ ਲਈ ਅੱਗ ਬੁਝਾਊ ਗੱਡੀਆਂ ਨੂੰ ਕਾਫੀ ਮਿਹਨਤ ਕਰਨੀ ਪਈ। ਅੱਗ ਲੱਗਣ ਦੇ ਕਾਰਨ ਦਾ ਫਿਲਹਾਲ ਪਤਾ ਨਹੀੱ ਚੱਲ ਸਕਿਆ ਹੈ। ਫਿਲਹਾਲ ਅੱਗ ਨਾਲ ਹੋਏ ਨੁਕਸਾਨ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ।