Share on Facebook Share on Twitter Share on Google+ Share on Pinterest Share on Linkedin ਗੈਂਗਸਟਰ ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਮੈਂਬਰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਮੁਲਜ਼ਮ ਜੇਲ੍ਹ ਵਿੱਚ ਬੈਠ ਕੇ ਚਲਾ ਰਿਹਾ ਸੀ ਸਾਥੀ ਗੈਂਗਸਟਰਾਂ ਨੂੰ ਨਾਜਾਇਜ਼ ਅਸਲੇ ਦੀ ਸਪਲਾਈ ਦਾ ਧੰਦਾ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਤਲ, ਲੁੱਟ-ਖੋਹ ਤੇ ਨਾਜਾਇਜ਼ ਅਸਲੇ ਦੇ ਕਈ ਕੇਸ ਦਰਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ: ਜ਼ਿਲ੍ਹਾ ਮੁਹਾਲੀ ਪੁਲੀਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਖੂੰਖਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਦੋ ਸਰਗਰਮ ਕਾਰਕੁਨਾਂ ਤਰੁਣ ਕੁਮਾਰ ਵਾਸੀ ਦੁਆਬਾ ਚੌਕ (ਜਲੰਧਰ) ਅਤੇ ਦੀਪਕ ਕੁਮਾਰ ਉਰਫ਼ ਟੀਨੂੰ ਵਾਸੀ ਨੇੜੇ ਹਨੂਮਾਨ ਮੰਦਰ ਭਿਵਾਨੀ (ਹਰਿਆਣਾ) ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਸ ਗੱਲ ਦਾ ਖੁਲਾਸਾ ਐਸਐਸਪੀ ਸਤਿੰਦਰ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ ਅਤੇ ਡੀਐਸਪੀ (ਡੀ) ਗੁਰਚਰਨ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰਾਂ ਦੀ ਗ੍ਰਿਫ਼ਤਾਰੀ ਪਾਈ ਹੈ। ਮੁਲਜ਼ਮਾਂ ਕੋਲੋਂ 3 ਪਿਸਤੌਲ ਅਤੇ 11 ਜਿੰਦਾ ਕਾਰਤੂਸ ਅਸਲਾ ਐਮੂਨੀਸ਼ਨ ਬਰਾਮਦ ਕੀਤੇ ਗਏ ਹਨ। ਐਸਐਸਪੀ ਨੇ ਦੱਸਿਆ ਕਿ ਜ਼ਿਲ੍ਹਾ ਸੀਆਈਏ ਸਟਾਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਤਰੁਣ ਕੁਮਾਰ ਪਿਛਲੇ ਕਈ ਵਰ੍ਹਿਆਂ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੋਹ ਵਿੱਚ ਕੰਮ ਕਰਦਾ ਹੈ। ਦੀਪਕ ਟੀਨੂੰ ਵੀ ਉਸ ਨਾਲ ਮਿਲਿਆ ਹੋਇਆ ਹੈ। ਤਰੁਣ ਨੇ ਬੀਤੀ 19 ਫਰਵਰੀ ਨੂੰ ਗੈਂਗਸਟਰ ਦੀਪਕ ਟੀਨੂੰ ਦੇ ਕਹਿਣ ’ਤੇ ਮੁਹਾਲੀ ਸ਼ਮਸ਼ਾਨਘਾਟ ਨੇੜੇ ਆਪਣੇ ਕੋਡ ਵਰਡ ਦਾ ਖਲਾਸਾ ਕਰਨ ਤੋਂ ਬਾਅਦ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰਾਂ ਨੂੰ ਅਸਲਾ ਸਪਲਾਈ ਕਰਨ ਲਈ ਆਇਆ ਸੀ। ਜਿਸ ਨੂੰ ਪੁਲੀਸ ਨੇ ਕਾਬੂ ਕਰਕੇ ਉਸ ਕੋਲੋਂ 2 ਪਿਸਤੌਲ ਅਤੇ ਇਕ .315 ਬੋਰ ਦਾ ਦੇਸੀ ਪਿਸਤੌਲ ਅਤੇ ਕਈ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਤਰੁਣ ਨੇ ਮੁੱਢਲੀ ਪੁੱਛਗਿੱਛ ਵਿੱਚ ਦੱਸਿਆ ਕਿ ਉਹ ਦੀਪਕ ਟੀਨੂੰ ਦੇ ਕਹਿਣ ’ਤੇ ਵੱਖ-ਵੱਖ ਸੂਬਿਆਂ ਵਿੱਚ ਲਾਰੈਂਸ ਬਿਸ਼ਨੋਈ ਗਰੋਹ ਅਤੇ ਦੂਜੇ ਗੈਂਗਸਟਰਾਂ ਨੂੰ ਵੱਡੀ ਮਾਤਰਾ ਵਿੱਚ ਨਾਜਾਇਜ਼ ਅਸਲਾ ਸਪਲਾਈ ਕਰਦਾ ਸੀ। ਦੀਪਕ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਸੀ। ਜਿਸ ਨੂੰ ਤਰੁਣ ਦੀ ਪੁੱਛਗਿੱਛ ਤੋਂ ਬਾਅਦ ਪ੍ਰੋਡਕਸ਼ਨ ਵਰੰਟ ’ਤੇ ਅੰਮ੍ਰਿਤਸਰ ਜੇਲ੍ਹ ’ਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦੇ ਖ਼ਿਲਾਫ਼ ਪਹਿਲਾਂ ਹੀ ਪੰਜਾਬ ਸਮੇਤ ਗੁਆਂਢੀ ਸੂਬਿਆਂ ਦੇ ਥਾਣਿਆਂ ਵਿੱਚ ਕਤਲ, ਲੁੱਟਾਂ-ਖੋਹਾਂ ਅਤੇ ਡਾਕੇ ਮਾਰਨ ਅਤੇ ਨਾਜਾਇਜ਼ ਅਸਲੇ ਦੇ ਪਰਚੇ ਦਰਜ ਹਨ। ਐਸਐਸਪੀ ਨੇ ਦੱਸਿਆ ਕਿ ਦੀਪਕ ਆਪਣੀ ਲੋੜ ਪੂਰੀ ਕਰਨ ਲਈ ਅੰਮ੍ਰਿਤਸਰ ਜੇਲ੍ਹ ’ਚੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਅਤੇ ਹੋਰ ਜਾਣ ਪਛਾਣ ਵਾਲੇ ਅਪਰਾਧੀਆਂ ਨੂੰ ਹਥਿਆਰਾਂ ਦੀ ਸਪਲਾਈ ਕਰਵਾਉਣ ਦਾ ਧੰਦਾ ਚਲਾ ਰਿਹਾ ਸੀ। ਦੀਪਕ ਟੀਨੂੰ ਦੀ ਨਿਸ਼ਾਨਦੇਹੀ ’ਤੇ ਪੁਲੀਸ ਨੇ .32 ਬੋਰ ਦਾ 1 ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ, ਜੋ ਉਸ ਨੇ ਕਿਸੇ ਗੁਪਤ ਥਾਂ ’ਤੇ ਛੁਪਾ ਕੇ ਰੱਖੇ ਹੋਏ ਸੀ। ਮੁਲਜ਼ਮਾਂ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ