ਬੰਬੀਹਾ ਗੈਂਗ ਦੇ ਕੈਨੇਡਾ ਆਧਾਰਿਤ ਗੈਂਗਸਟਰ ਪ੍ਰਿੰਸ ਚੌਹਾਨ ਨਾਲ ਜੁੜੇ ਗਰੋਹ ਦੇ 2 ਹੋਰ ਮੈਂਬਰ ਕਾਬੂ

ਪੰਜਾਬ ਪੁਲੀਸ ਵੱਲੋਂ ਫਿਰੌਤੀ ਰੈਕੇਟ ਦਾ ਪਰਦਾਫਾਸ਼, ਗੈਰਕਾਨੂੰਨੀ ਹਥਿਆਰ ਵੀ ਕੀਤੇ ਬਰਾਮਦ

ਨਬਜ਼-ਏ-ਪੰਜਾਬ, ਮੁਹਾਲੀ, 5 ਨਵੰਬਰ:
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈਲ ਵੱਲੋਂ ਬੰਬੀਹਾ ਗੈਂਗ ਦੇ ਕੈਨੇਡਾ ਆਧਾਰਤ ਗੈਂਗਸਟਰ ਪ੍ਰਿੰਸ ਚੌਹਾਨ ਨਾਲ ਜੁੜੇ ਗਰੋਹ ਦੇ ਸੰਚਾਲਕ ਹਰਮਨਪ੍ਰੀਤ ਸਿੰਘ ਉਰਫ਼ ਹੈਮੀ ਵਾਸੀ ਮਾਈ ਗੋਦੜੀ ਸਾਹਿਬ ਮੁਹੱਲਾ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਵੱਲੋਂ ਹਰਮਨਪ੍ਰੀਤ ਉਰਫ਼ ਹੈਮੀ ਕੋਲੋਂ 1 ਪਿਸਤੌਲ (32 ਬੋਰ) ਅਤੇ ਅਸਲਾ ਬਰਾਮਦ ਹੋਇਆ ਹੈ। ਐਸਐਸਓਸੀ ਮੁਹਾਲੀ ਦੇ ਏਆਈਜੀ ਹਰਮਨਦੀਪ ਸਿੰਘ ਹੰਸ ਨੇ ਦੱਸਿਆ ਕਿ ਪੁਲੀਸ ਵੱਲੋਂ ਪਹਿਲਾਂ ਲਵਪ੍ਰੀਤ ਸਿੰਘ ਉਰਫ਼ ਗਗਨ ਢਿੱਲੋਂ ਵਾਸੀ ਤਾਲ ਵਾਲੀ ਗਲੀ, ਹੁੱਕੀ ਵਾਲਾ ਚੌਕ, ਫਰੀਦਕੋਟ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ 1 ਪਿਸਤੌਲ ਅਤੇ 5 ਜਿੰਦਾ ਰੌਂਦ ਬਰਾਮਦ ਕੀਤੇ ਸਨ।
ਉਨ੍ਹਾਂ ਦੱਸਿਆ ਕਿ ਲਵਪ੍ਰੀਤ ਬੰਬੀਹਾ ਗੈਂਗ ਦਾ ਮੁੱਖ ਸਰਗਨਾ ਸੀ ਅਤੇ ਕੈਨੇਡਾ ਸਥਿਤ ਗੈਂਗਸਟਰ ਪ੍ਰਿੰਸ ਚੌਹਾਨ ਦੇ ਨਿਰਦੇਸ਼ਾਂ ਤੇ ਕੰਮ ਕਰ ਰਿਹਾ ਸੀ ਅਤੇ ਪੰਜਾਬ ਦੇ ਕਾਰੋਬਾਰੀਆਂ, ਪ੍ਰਭਾਵਸ਼ਾਲੀ ਵਿਅਕਤੀ ਅਤੇ ਸੰਗੀਤ ਉਦਯੋਗ ਦੇ ਗਾਇਕਾਂ ਤੋਂ ਫਿਰੌਤੀ ਲੈ ਕੇ ਪੰਜਾਬ ਦੇ ਖੇਤਰ ਵਿੱਚ ਸਰਗਰਮ ਜਬਰੀ ਵਸੂਲੀ ਦਾ ਮਾਡਿਊਲ ਚਲਾ ਰਿਹਾ ਹੈ। ਇਸ ਸਬੰਧੀ ਪੁਲੀਸ ਵੱਲੋਂ ਧਾਰਾ 384,506,120-ਬੀ, ਅਸਲਾ ਐਕਟ 25, 25(7) ਤਹਿਤ ਪਰਚਾ ਦਰਜ ਕੀਤਾ ਗਿਆ ਸੀ ਅਤੇ ਇਸ ਮਾਮਲੇ ਦੀ ਤਫਤੀਸ਼ ਦੌਰਾਨ ਹਰਮਨਪ੍ਰੀਤ ਸਿੰਘ ਉਰਫ਼ ਹੈਮੀ ਨੂੰ ਕਾਬੂ ਕੀਤਾ ਗਿਆ।
ਉਹਨਾਂ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਸਿੰਘ ਉਰਫ਼ ਹੇਮੀ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਹਰਮਨਪ੍ਰੀਤ ਉਰਫ਼ ਹੇਮੀ ਨੇ ਬੰਬੀਹਾ ਗੈਂਗ ਦੇ ਗੈਂਗਸਟਰ ਪ੍ਰਿੰਸ ਚੌਹਾਨ ਦੇ ਇਸ਼ਾਰੇ ਤੇ ਕੰਮ ਕਰਦੇ ਹੋਏ ਪੰਜਾਬੀ ਮਿਊਜਿਕ ਇੰਡਸਟ੍ਰੀ ਵਿੱਚ ਕੰਮ ਕਰਦੇ ਕੁਝ ਨਾਮੀ ਵਿਅਕਤੀਆਂ ਨੂੰ ਧਮਕੀਆਂ ਦਿੱਤੀਆਂ ਸਨ। ਹਰਮਨਪ੍ਰੀਤ ਹੇਮੀ ਅਤੇ ਲਵਪ੍ਰੀਤ ਉਰਫ਼ ਗਗਨ ਢਿੱਲੋਂ ਨੂੰ ਗੈਂਗਸਟਰ ਪ੍ਰਿੰਸ ਚੌਹਾਨ ਵੱਲੋਂ ਹਥਿਆਰ ਅਤੇ ਗੋਲਾ-ਬਾਰੂਦ ਮੁਹੱਈਆ ਕਰਵਾਇਆ ਗਿਆ ਸੀ, ਜਿਸ ਨਾਲ ਉਨ੍ਹਾਂ ਨੇ ਦਿੱਤੇ ਕੰਮਾਂ ਨੂੰ ਪੂਰਾ ਕਰਨਾ ਸੀ।
ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਨੇ ਸੁਖਵੀਰ ਸਿੰਘ ਵਾਸੀ ਪਿੰਡ ਬੱਗੇਆਣਾ, ਕੋਟਕਪੂਰਾ, ਫਰੀਦਕੋਟ ਨੂੰ ਵੀ ਗ੍ਰਿਫਤਾਰ ਕੀਤਾ ਹੈ। ਸੁਖਵੀਰ ਸਿੰਘ, ਇਨ੍ਹਾਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਲੁਕਣ, ਲੌਜਿਸਟਿਕ ਅਤੇ ਹੋਰ ਸਹਾਇਤਾ ਪ੍ਰਣਾਲੀ ਪ੍ਰਦਾਨ ਕਰਨ ਮਦਦ ਕਰਨ ਵਿੱਚ ਸ਼ਾਮਲ ਸੀ। ਉਹਨਾਂ ਕਿਹਾ ਕਿ ਜਾਂਚ ਤੋੱ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਮਾਡਿਊਲ ਨੇ ਪਹਿਲਾਂ ਹੀ ਕੁਝ ਗਾਇਕਾਂ ਦੇ ਘਰਾਂ ਦੀ ਰੇਕੀ ਕੀਤੀ ਹੈ ਜੋ ਉਨ੍ਹਾਂ ਦੇ ਨਿਸ਼ਾਨੇ ’ਤੇ ਸਨ। ਉਹਨਾਂ ਦੱਸਿਆ ਕਿ ਹਰਮਨਪ੍ਰੀਤ ਉਰਫ਼ ਹੇਮੀ ਅਤੇ ਸੁਖਵੀਰ ਸਿੰਘ ਨੂੰ ਅੱਜ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੁਲੀਸ ਰਿਮਾਂਡ ਲੈਣ ਲਈ ਪੇਸ਼ ਕੀਤਾ ਜਾ ਰਿਹਾ ਹੈ। ਅਗਲੇਰੀ ਜਾਂਚ ਪ੍ਰਕਿਰਿਆ ਅਧੀਨ ਹੈ।

Load More Related Articles
Load More By Nabaz-e-Punjab
Load More In General News

Check Also

NIFT celebrated the festival of Basant Panchami with enthusiasm and cultural favour

NIFT celebrated the festival of Basant Panchami with enthusiasm and cultural favour Nabaz-…