ਦਰਖਤਾਂ ਦੀ ਛੰਗਾਈ ਲਈ 2 ਹੋਰ ਟਰੀ ਪਰੂਨਿੰਗ ਮਸ਼ੀਨਾਂ ਲੋਕਾਂ ਨੂੰ ਸਮਰਪਿਤ

ਨਗਰ ਨਿਗਮ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ: ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ:
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਦਰਖ਼ਤਾਂ ਦੀ ਛੰਗਾਈ ਲਈ ਦੋ ਹੋਰ ਟਰੀ ਪਰੂਨਿੰਗ ਮਸ਼ੀਨਾਂ ਲੋਕਾਂ ਨੂੰ ਸਮਰਪਿਤ ਕੀਤੀਆਂ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ 47.5 ਲੱਖ ਰੁਪਏ ਦੀ ਲਾਗਤ ਨਾਲ ਇਹ ਨਵੀਆਂ ਮਸ਼ੀਨਾਂ ਖ਼ਰੀਦੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਦੇਣ ਅਤੇ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕਰ ਰਹੀ ਹੈ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਇਨ੍ਹਾਂ ਮਸ਼ੀਨਾਂ ਨਾਲ ਹੁਣ ਸ਼ਹਿਰ ਵਿੱਚ ਦਰਖਤਾਂ ਦੀ ਛੰਗਾਈ ਦਾ ਕੰਮ ਹੋਰ ਵੀ ਬਿਹਤਰ ਤਰੀਕੇ ਨਾਲ ਕੀਤਾ ਜਾ ਸਕੇਗਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਨੂੰ ਸਪਲਾਈ ਕਰਨ ਵਾਲੀ ਕੰਪਨੀ ਵੱਲੋਂ ਅਗਲੇ 2 ਸਾਲ ਤੱਕ ਇਨ੍ਹਾਂ ਮਸ਼ੀਨਾਂ ਦੇ ਰੱਖ ਰਖਾਓ ਦੀ ਜ਼ਿੰਮੇਵਾਰੀ ਸੰਭਾਲੀ ਜਾਵੇਗੀ।
ਮੇਅਰ ਨੇ ਦੱਸਿਆ ਕਿ ਨਗਰ ਨਿਗਮ ਕੋਲ ਪਹਿਲਾਂ ਤਿੰਨ ਟਰੀ ਪਰੂਨਿੰਗ ਮਸ਼ੀਨਾਂ ਹਨ ਅਤੇ ਹੁਣ ਦੋ ਹੋਰ ਮਸ਼ੀਨਾਂ ਦੇ ਆਉਣ ਨਾਲ ਨਿਗਮ ਕੋਲ ਮਸ਼ੀਨਾਂ ਦੀ ਗਿਣਤੀ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਚਾਰ ਜ਼ੋਨਾਂ ਲਈ ਇੱਕ-ਇੱਕ ਮਸ਼ੀਨ ਰੱਖੀ ਜਾਵੇਗੀ ਅਤੇ ਇੱਕ ਮਸ਼ੀਨ ਲੋੜ ਅਨੁਸਾਰ ਵੱਧ ਕੰਮ ਵਾਲੇ ਜੋਨ ਵਿੱਚ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਨਵੀਆਂ ਮਸ਼ੀਨਾਂ ਨਾਲ ਸ਼ਹਿਰ ਵਾਸੀਆਂ ਨੂੰ ਦਰਖਤਾਂ ਦੀ ਛੰਗਾਈ ਕਰਵਾਉਣ ਲਈ ਆਉਣ ਵਾਲੀਆਂ ਦਿੱਕਤਾਂ ਪੂਰੀ ਤਰ੍ਹਾਂ ਹੱਲ ਜਾਣਗੀਆਂ। ਇਸ ਮੌਕੇ ਕੌਂਸਲਰ ਸੁੱਚਾ ਸਿੰਘ ਕਲੌੜ, ਸਮਾਜ ਸੇਵੀ ਆਗੂ ਗੁਰਸਾਹਿਬ ਸਿੰਘ, ਅਸ਼ੋਕ ਕੌਂਡਲ, ਲਖਮੀਰ ਸਿੰਘ, ਨੰਬਰਦਾਰ ਨਛੱਤਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …