ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟ ਐਨਡੀਏ ਅਤੇ ਟੀਈਐਸ ਦੀ ਮੈਰਿਟ ਸੂਚੀ ਛਾਏ

ਐਨਡੀਏ ਮੈਰਿਟ ਸੂਚੀ ਵਿੱਚ ਚੋਟੀ ਦਾ ਸਥਾਨ ਹਾਸਲ ਕਰਨ ਵਾਲੇ ਅਰਮਾਨਪ੍ਰੀਤ ਸਿੰਘ ਸਮੇਤ ਦਰਜਨ ਕੈਡਿਟਾਂ ਦਾ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 10 ਨਵੰਬਰ:
ਇੱਥੋਂ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸੈਕਟਰ-77 ਵੱਲੋਂ ਆਪਣੇ ਕੈਡਿਟਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਅੱਜ ਮੁਹਾਲੀ ਕੈਂਪਸ ਵਿਖੇ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ। ਸੰਸਥਾ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਐਨਡੀਏ/ਟੀਈਐਸ ਲਈ ਆਲ-ਇੰਡੀਆ ਮੈਰਿਟ ਸੂਚੀ ਵਿੱਚ ਇਸ ਸਾਲ ਸਭ ਤੋਂ ਵੱਧ ਕੈਡਿਟਾਂ ਨੇ ਆਪਣਾ ਨਾਂ ਦਰਜ ਕਰਵਾਇਆ ਹੈ।
ਐਨਡੀਏ ਲਈ ਆਲ-ਇੰਡੀਆ ਆਰਡਰ ਆਫ਼ ਮੈਰਿਟ ਵਿੱਚ ਪਹਿਲਾ ਰੈਂਕ ਹਾਸਲ ਕਰਨ ਵਾਲੇ ਅਰਮਾਨਪ੍ਰੀਤ ਸਿੰਘ ਅਤੇ ਟੈਕਨੀਕਲ ਐਂਟਰੀ ਸਕੀਮ (ਟੀਈਐਸ) ਲਈ ਦੂਜਾ ਰੈਂਕ ਹਾਸਲ ਕਰਨ ਵਾਲੇ ਕਰਮਨ ਸਿੰਘ ਤਲਵਾੜ ਸਮੇਤ 12ਵੇਂ ਕੋਰਸ ਦੇ ਦਸ ਕੈਡਿਟਾਂ ਦਾ ਸਨਮਾਨ ਕੀਤਾ ਗਿਆ। ਇਨ੍ਹਾਂ ਕੈਡਿਟਾਂ ਨੂੰ ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ ਦੀ ਅਗਵਾਈ ਹੇਠ ਫੈਕਲਟੀ ਤੋਂ ਇਲਾਵਾ ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਮੁਹਾਲੀ ਦੇ ਚੇਅਰਮੈਨ ਅਮਰਜੀਤ ਬਾਜਵਾ, ਸਕੂਲ ਦੇ ਪ੍ਰਿੰਸੀਪਲ ਪ੍ਰਨੀਤ ਸੋਹਲ ਅਤੇ ਇੰਪੈਕਟ ਐਜੂਕੇਸ਼ਨਲ ਸਰਵਿਸਿਜ਼ ਦੇ ਕਰਨਲ (ਸੇਵਾਮੁਕਤ) ਪਿਊਸ਼ ਬਹੁਗੁਣਾ ਨੇ ਸਨਮਾਨਿਤ ਕੀਤਾ।
ਕਾਬਿਲੇਗੌਰ ਹੈ ਕਿ ਅਪਰੈਲ 2024 ਵਿੱਚ ਐਨਡੀਏ ਲਈ ਹੋਈ ਦਾਖ਼ਲਾ ਪ੍ਰੀਖਿਆ ਵਿੱਚ ਦੇਸ਼ ਭਰ ’ਚੋਂ ਲਗਪਗ 6 ਲੱਖ ਵਿਦਿਆਰਥੀ ਅਪੀਅਰ ਹੋਏ ਸਨ। ਸਫ਼ਲ ਰਹਿਣ ਵਾਲੇ ਉਮੀਦਵਾਰਾਂ ਨੂੰ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਲਈ ਸੱਦਿਆ ਗਿਆ। ਐਨਡੀਏ ਦਾਖ਼ਲਾ ਪ੍ਰੀਖਿਆ ਅਤੇ ਐਸਐਸਬੀ ਇੰਟਰਵਿਊ ਵਿੱਚ ਉਮੀਦਵਾਰਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਅਧਾਰ ’ਤੇ ਅੰਤਿਮ ਮੈਰਿਟ ਸੂਚੀ ਤਿਆਰ ਕੀਤੀ ਗਈ ਅਤੇ 12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਆਲ ਇੰਡੀਆ ਆਰਡਰ ਆਫ਼ ਮੈਰਿਟ ਵਿੱਚ ਪਹਿਲਾ ਸਥਾਨ ਅਤੇ ਕੈਡਿਟ ਕੇਸ਼ਵ ਸਿੰਗਲਾ ਨੇ ਮੈਰਿਟ ਵਿੱਚ 15ਵਾਂ ਸਥਾਨ ਪ੍ਰਾਪਤ ਕੀਤਾ। ਇਸ ਇੰਸਟੀਚਿਊਟ ਦੇ 24 ਕੈਡਿਟਾਂ ਨੇ ਲਿਖਤੀ ਪ੍ਰੀਖਿਆ ਪਾਸ ਕੀਤੀ ਸੀ, ਜਿਨ੍ਹਾਂ ’ਚੋਂ 16 ਕੈਡਿਟਾਂ ਨੇ ਐਸਐਸਬੀ ਇੰਟਰਵਿਊ ਸਫ਼ਲਤਾਪੂਰਵਕ ਪਾਸ ਕਰਕੇ ਮੈਰਿਟ ਸੂਚੀ ਵਿੱਚ ਥਾਂ ਬਣਾਈ।
ਹਾਲ ਹੀ ਐਲਾਨੀ ਗਈ ਟੈਕਨੀਕਲ ਐਂਟਰੀ ਸਕੀਮ (ਟੀਈਐਸ)-52 ਕੋਰਸ ਦੀ ਮੈਰਿਟ ਸੂਚੀ ਵਿੱਚ 12ਵੇਂ ਕੋਰਸ ਦੇ ਕੈਡਿਟ ਕਰਮਨ ਸਿੰਘ ਤਲਵਾੜ ਨੇ ਆਲ-ਇੰਡੀਆ ਮੈਰਿਟ ਵਿੱਚ ਦੂਜਾ ਰੈਂਕ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸੰਸਥਾ ਦੇ ਤਿੰਨ ਹੋਰ ਕੈਡਿਟਾਂ ਨੇ ਵੀ ਮੈਰਿਟ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਇਆ ਕੀਤਾ।
ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਹੋਣਹਾਰ ਕੈਡਿਟਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਅਫ਼ਸਰ ਵਜੋਂ ਕਰੀਅਰ ਬਣਾਉਣ ਦੀ ਇੱਛਾ ਰੱਖਣ ਵਾਲੇ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ ਨੇ ਦੱਸਿਆ ਕਿ ਸੰਸਥਾ ਦੇ 7ਵੇਂ ਅਤੇ 8ਵੇਂ ਕੋਰਸਾਂ ਦੇ 9 ਕੈਡਿਟ, ਜੋ ਇਸ ਸਮੇਂ ਆਈਐਮਏ ਅਤੇ ਏਐਫ਼ਏ ਵਿੱਚ ਸਿਖਲਾਈ ਅਧੀਨ ਹਨ, ਇਸ ਸਾਲ ਦਸੰਬਰ ਵਿੱਚ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਗਜ਼ਟਿਡ ਅਫ਼ਸਰ ਵਜੋਂ ਕਮਿਸ਼ਨ ਹਾਸਲ ਕਰਨਗੇ। ਉਨ੍ਹਾਂ ਦੱਸਿਆ ਕਿ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਛੇਤੀ ਸ਼ੁਰੂ ਹੋ ਜਾਵੇਗੀ ਅਤੇ ਦਾਖ਼ਲਾ ਪ੍ਰੀਖਿਆ ਦੀ ਮਿਤੀ ਦਾ ਐਲਾਨ ਜਲਦੀ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…