Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵੀਦਾਸ ਯਾਦਗਾਰ ਲਈ 20 ਕਰੋੜ ਤੇ ਅੰਬੇਦਕਰ ਭਵਨ ਲਈ 6 ਕਰੋੜ ਦੇਣ ਦਾ ਐਲਾਨ ਡਾ. ਅੰਬੇਦਕਰ ਜੈਅੰਤੀ ਮੌਕੇ ਅਨੁਸੂਚਿਤ ਜਾਤੀਆਂ\ਪਛੜੀਆਂ ਸ਼੍ਰੇਣੀਆਂ ਲਈ ਕਰਜ਼ਾ ਮੁਆਫ਼ ਸਕੀਮ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਮੁੜ ਸਥਾਪਿਤ ਹੋਵੇਗੀ ਡਾ. ਅੰਬੇਦਕਰ ਚੇਅਰ ਨਬਜ਼-ਏ-ਪੰਜਾਬ ਬਿਊਰੋ, ਜਲੰਧਰ, 14 ਅਪਰੈਲ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਦੇ ਜਨਮ ਦਿਨ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ੍ਰੀ ਗੁਰੂ ਰਵਿਦਾਸ ਯਾਦਗਾਰ ਖੁਰਾਲਗੜ ਸਾਹਿਬ ਲਈ 20 ਕਰੋੜ ਰਪੁਏ ਅਤੇ ਲੁਧਿਆਣਾ ’ਚ ਅੰਬੇਡਕਰ ਭਵਨ ਨੂੰ ਮੁਕੰਮਲ ਕਰਨ ਲਈ 6 ਕਰੋੜ ਰੁਪਏ ਦੇ ਗ੍ਰਾਂਟ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਸਥਾਨਕ ਬੂਟਾ ਮੰਡੀ ਵਿਚ ਇਕ ਡਿਗਰੀ ਕਾਲਜ਼ ਸਥਾਪਤ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਡਾ.ਬੀ.ਆਰ ਅੰਬੇਡਕਰ ਮੁੜ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਆਪਣੀਆਂ ਦਲਿਤ ਵਿਰੋਧੀ ਨੀਤੀਆਂ ਪਿਛਲੀ ਅਕਲਾੀ ਸਰਕਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇਹ ਚੇਅਰ ਬਰਕਰਾਰ ਰੱਖਣ ’ਚ ਨਾਕਮਜ਼ਾਬ ਰਹੀ। ਉਨ੍ਹਾਂ ਕਿਹਾ ਕਿ ਡਾ.ਭੀਮ ਰਾਓ ਅੰਬੇਡਕਰ ਦੇ 127ਵੇਂ ਜਨਮ ਦਿਹਾੜੇ ਮੌਕੇ ਰਾਜ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਅਤੇ ਪਛੜੀਆਂ ਸ਼ੇਣੀਆਂ ਕਰਜਾਧਾਰਕਾਂ ਦੇ 50,000 ਰੁਪਏ ਤਕ ਦੇ ਕਰਜ਼ੇ ਮੁਆਫ਼ ਕਰਨ ਦੀ ਸਕੀਮ ਸ਼ੁਰੂ ਕੀਤੀ ਗਈ ਹੈ। ਐਸ.ਸੀ ਕਾਰਪੋਰੇਸ਼ਨ ਦੇ 14260 ਲਾਭਪਾਤਰਾਂ ਦੇ 45.41 ਕਰੋੜ ਰੁਪਏ ਅਤੇ ਬੀ.ਸੀ ਕਾਰਪੋਰੇਸ਼ਨ ਦੇ 1630 ਲਾਭਪਾਤਰੀਆਂ ਦੇ 6.59 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ। ਮੁੱਖ ਮੰਤਰੀ ਨੇ 15 ਲਾਭਪਾਤਰੀਆਂ ਜਿਨ੍ਹਾਂ ਵਿਚੋਂ 10 ਐਸ.ਸੀ ਕਾਰਪੋਰੇਸ਼ਨ ਅਤੇ 5 ਬੀ.ਸੀ ਕਾਰਪੋਰੇਸ਼ਨ ਦੇ ਲਾਭਪਾਤਰੀਆਂ ਨੂੰ ਖੁਦ ਕਰਜ਼ਾ ਰਾਹਤ ਸਰਟੀਫ਼ਿਕੇਟ ਤਕਸੀਮ ਕੀਤੇ। ਅਕਾਲੀ-ਭਾਜਪਾ ਸਰਕਾਰ ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਫੰਡਾਂ ਦੀ ਵੰਡ ਵਿਚ ਬੇਨਿਯਮੀਆਂ ਦੀ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਸਕੀਮ ਤਹਿਤ ਪਿਛਲੇ ਸਾਲ ਜਾਰੀ ਫੰਡਾਂ ਦੇ ਆਡਿਟ ਦੇ ਹੁਕਮ ਦਿੱਤੇ ਹਨ ਅਤੇ ਇਹ ਵੀ ਫੈਸਲਾ ਲਿਆ ਹੈ ਕਿ ਭਵਿੱਖ ਵਿਚ ਅਜਿਹੀਆਂ ਬੇਨਿਯਮੀਆਂ ਨੂੰ ਠੱਲਣ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਦਾਇਗੀ ਅਧਾਰ ਨਾਲ ਲਿੰਕ ਕਰਕੇ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਵਲੋਂ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਵਿਕਾਸ ਲਈ ਚੁੱਕੇ ਜਾ ਰਹੇ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨਾਂ ਤਬਕਿਆਂ ਦੇ ਮੁਕੰਮਲ ਵਿਕਾਸ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਸਿੱਖਿਆ ਮੰਤਰੀ ਅਰੁਣਾ ਚੌਧਰੀ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਵਿਧਾਇਕ ਰਾਜ ਕੁਮਾਰ ਵੇਰਕਾ ਹਾਜ਼ਰ ਸਨ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਸ਼ੇਸ਼ ਕਾਰਜ਼ ਅਫ਼ਸਰ ਗੁਰਪ੍ਰੀਤ ਸਿੰਘ ਸੋਨੂੰ ਢੇਸੀ, ਵਿਧਾਇਕ ਰਾਣਾ ਗੁਰਜੀਤ ਸਿੰਘ, ਪਰਗਟ ਸਿੰਘ, ਰਜਿੰਦਰ ਬੇਰੀ, ਸੁਸ਼ੀਲ ਕੁਮਾਰ ਰਿੰਕੂ, ਡਾ.ਰਾਜ ਕੁਮਾਰ ਚੱਬੇਵਾਲ, ਬਾਵਾ ਹੈਨਰੀ, ਚੌਧਰੀ ਸੁਰਿੰਦਰ ਸਿੰੰਘ, ਸੁਖਵਿੰਦਰ ਸਿੰਘ ਡੈਨੀ, ਸੰਤੋਖ ਸਿੰਘ ਭਲਾਈਪੁਰ, ਜੋਗਿੰਦਰ ਪਾਲ, ਚੇਅਰਮੈਨ ਮਾਕਰਫੈਡ ਅਮਰਜੀਤ ਸਿੰਘ ਸਮਰਾ, ਸਾਬਕਾ ਮੰਤਰੀ ਅਵਤਾਰ ਹੈਨਰੀ, ਜੋਗਿੰਦਰ ਸਿੰਘ ਮਾਨ, ਸਰਵਨ ਸਿੰਘ ਫ਼ਿਲੌਰ, ਬ੍ਰਿਜ ਭੁਪਿੰਦਰ ਸਿੰਘ ਕੰਗ, ਮੋਹਿੰਦਰ ਸਿੰਘ ਕੇ.ਪੀ, ਸਾਬਕਾ ਕੇਂਦਰੀ ਰਾਜ ਮੰਤਰੀ ਸੰਤੋਸ਼ ਚੌਧਰੀ, ਸਾਬਕਾ ਵਿਧਾਇਕ ਜਗਬੀਰ ਬਰਾੜ ਅਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਦਲਜੀਤ ਸਿੰਘ ਆਹਲੂਵਾਲੀਆਂ ਅਤੇ ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਹਰਮਿੰਦਰ ਸਿੰਘ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਪਰਵੀਨ ਕੁਮਾਰ ਸਿਨਹਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ