Nabaz-e-punjab.com

ਸਿਹਤ ਮੰਤਰੀ ਦੇ ਇਲਾਕੇ ਵਿੱਚ 20 ਮੌਤਾਂ, 467 ਨਵੇਂ ਮਾਮਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਈ:
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸ਼ਹਿਰ ਸਮੇਤ ਸਮੁੱਚੇ ਮੁਹਾਲੀ ਜ਼ਿਲ੍ਹੇ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ ਹੈ। ਲਗਾਤਾਰ ਕਰੋਨਾ ਪੀੜਤਾਂ ਦੀ ਮੌਤ ਦਰ ਵਧ ਰਹੀ ਹੈ। ਪਿਛਲੇ ਤਿੰਨ ਦਿਨਾਂ 50 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਕਰੋਨਾ ਮਹਾਮਾਰੀ ਦੇ 467 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 63 ਹਜ਼ਾਰ 276 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ ਇਕੱਠੇ 1442 ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰ ਪਹੁੰਚ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ 20 ਹੋਰ ਕਰੋਨਾ ਪੀੜਤਾਂ ਦੀ ਮੌਤ ਹੋ ਗਈ ਅਤੇ ਹੁਣ ਤੱਕ 821 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡੀਸੀ ਨੇ ਦੱਸਿਆ ਕਿ ਮੁਹਾਲੀ ਸ਼ਹਿਰੀ ਖੇਤਰ ਵਿੱਚ 154 ਵਿਅਕਤੀਆਂ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ ਜਦੋਂਕਿ ਕੁਰਾਲੀ ਵਿੱਚ 4, ਬਨੂੜ ਵਿੱਚ 13, ਲਾਲੜੂ ਵਿੱਚ 15, ਬੂਥਗੜ੍ਹ ਵਿੱਚ 30, ਘੜੂੰਆਂ ਵਿੱਚ 33, ਡੇਰਾਬੱਸੀ ਵਿੱਚ 59, ਖਰੜ ਵਿੱਚ 71 ਅਤੇ ਢਕੋਲੀ ਵਿੱਚ 88 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ 7078 ਕਰੋਨਾ ਮਹਾਮਾਰੀ ਦੇ ਨਵੇਂ ਐਕਟਿਵ ਕੇਸ ਹਨ। ਹੁਣ ਤੱਕ 55 ਹਜ਼ਾਰ 377 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ।

Load More Related Articles

Check Also

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ…